ਬਠਿੰਡਾ 'ਚ ਦਰੱਖ਼ਤ ਤੋਂ ਛਾਲ ਮਾਰਨ ਕਾਰਨ ਨੌਜਵਾਨ ਦੀ ਮੌਤ, ਨਸ਼ੇ ਦੀ ਲਤ ਤੇ ਮਾਨਸਿਕ ਪਰੇਸ਼ਾਨੀ ਨਾਲ ਜੂਝ ਰਿਹਾ ਸੀ
ਸੂਚਨਾ ਸਹਾਰਾ ਜਨ ਸੇਵਾ ਦੇ ਮੁੱਖ ਦਫ਼ਤਰ ਵਿਖੇ ਮਿਲਣ ’ਤੇ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਸੰਦੀਪ ਗਿੱਲ ਤੁਰੰਤ ਘਟਨਾ ਸਥਾਨ ’ਤੇ ਪਹੁੰਚੇ, ਪਰ ਉੱਥੇ ਪਹੁੰਚਣ ਤਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਮੌਕੇ ’ਤੇ ਪੀਸੀਆਰ ਦੀ ਟੀਮ ਵੀ ਮੌਜੂਦ ਸੀ, ਜਿਸ ਵੱਲੋਂ ਘਟਨਾ ਸਬੰਧੀ ਜਾਂਚ ਕੀਤੀ ਗਈ। ਮ੍ਰਿਤਕ ਦੀ ਪਛਾਣ ਨਵਨੀਤ ਸਿੰਘ ਪੁੱਤਰ ਰਾਜਿੰਦਰ ਸਿੰਘ, ਉਮਰ 34 ਸਾਲ, ਵਾਸੀ ਆਦਰਸ਼ ਨਗਰ ਵਜੋਂ ਹੋਈ ਹੈ।
Publish Date: Mon, 23 Nov 2026 03:49 PM (IST)
Updated Date: Mon, 23 Nov 2026 03:59 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ : ਬਠਿੰਡਾ-ਗੋਨਿਆਣਾ ਰੋਡ ’ਤੇ ਆਦਰਸ਼ ਨਗਰ ਦੇ ਨੇੜੇ ਇਕ ਦਰਦਨਾਕ ਘਟਨਾ ਵਾਪਰੀ, ਜਿੱਥੇ ਇਕ 34 ਸਾਲਾ ਨੌਜਵਾਨ ਦੀ ਮੌਤ ਹੋ ਗਈ। ਘਟਨਾ ਰਾਤ ਕਰੀਬ 1 ਵਜੇ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਕ ਨੌਜਵਾਨ ਵੱਲੋਂ ਟਾਹਲੀ ਦੇ ਦਰੱਖ਼ਤ ਤੋਂ ਛਾਲ ਮਾਰਨ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਇਸ ਸਬੰਧੀ ਸੂਚਨਾ ਸਹਾਰਾ ਜਨ ਸੇਵਾ ਦੇ ਮੁੱਖ ਦਫ਼ਤਰ ਵਿਖੇ ਮਿਲਣ ’ਤੇ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਸੰਦੀਪ ਗਿੱਲ ਤੁਰੰਤ ਘਟਨਾ ਸਥਾਨ ’ਤੇ ਪਹੁੰਚੇ, ਪਰ ਉੱਥੇ ਪਹੁੰਚਣ ਤਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਮੌਕੇ ’ਤੇ ਪੀਸੀਆਰ ਦੀ ਟੀਮ ਵੀ ਮੌਜੂਦ ਸੀ, ਜਿਸ ਵੱਲੋਂ ਘਟਨਾ ਸਬੰਧੀ ਜਾਂਚ ਕੀਤੀ ਗਈ। ਮ੍ਰਿਤਕ ਦੀ ਪਛਾਣ ਨਵਨੀਤ ਸਿੰਘ ਪੁੱਤਰ ਰਾਜਿੰਦਰ ਸਿੰਘ, ਉਮਰ 34 ਸਾਲ, ਵਾਸੀ ਆਦਰਸ਼ ਨਗਰ ਵਜੋਂ ਹੋਈ ਹੈ। ਸੂਤਰਾਂ ਅਨੁਸਾਰ ਨੌਜਵਾਨ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਪਰੇਸ਼ਾਨੀ 'ਚ ਰਹਿੰਦਾ ਸੀ ਅਤੇ ਨਸ਼ਾ ਕਰਨ ਦਾ ਆਦੀ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਹ ਪਹਿਲਾਂ ਨਸ਼ਾ ਛੁਡਾਊ ਕੇਂਦਰ 'ਚ ਵੀ ਦਾਖ਼ਲ ਰਹਿ ਚੁੱਕਾ ਸੀ। ਮ੍ਰਿਤਕ ਘਰ ਵਿਚ ਇਕੱਲਾ ਹੀ ਰਹਿੰਦਾ ਸੀ। ਥਾਣਾ ਥਰਮਲ ਦੀ ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।