ਯੂਥ ਵਿੰਗ ਦੇ ਅਹੁਦੇਦਾਰਾਂ ਨੇ ਮਲੂਕਾ ਨਾਲ ਮੀਟਿੰਗ ਕੀਤੀ ਯੂਥ ਵਿੰਗ ਦੇ ਅਹੁਦੇਦਾਰਾਂ ਨੇ ਮਲੂਕਾ ਨਾਲ ਮੀਟਿੰਗ ਕੀਤੀ
Publish Date: Wed, 26 Aug 2026 04:18 PM (IST)
Updated Date: Wed, 26 Aug 2026 04:22 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਸ੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਨਵ ਨਿਯੁਕਤ ਅਹੁਦੇਦਾਰਾਂ ਨੇ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨਾਲ ਮੀਟਿੰਗ ਕੀਤੀ। ਇਸ ਸਮੇਂ ਸੀਨੀਅਰ ਅਕਾਲੀ ਆਗੂ ਹਰਿੰਦਰ ਸਿੰਘ ਹਿੰਦਾ ਮਹਿਰਾਜ ਵੀ ਵਿਸੇਸ਼ ਤੌਰ ਤੇ ਹਾਜਰ ਸਨ। ਇਸ ਮੌਕੇ ਸ੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਘੰਡਾਬੰਨਾ, ਗਗਨਦੀਪ ਸਿੰਘ ਗਰੇਵਾਲ, ਸੁਖਚੈਨ ਸਿੰਘ ਪਿੰਟੂ ਜਲਾਲ, ਜਸ ਪਿਪਲੀ ਮਹਿਰਾਜ, ਹਰਦੀਪ ਸਿੰਘ ਹਮੀਰਗੜ, ਬੇਅੰਤ ਸਿੰਘ ਪਟਵਾਰੀ, ਪਰਮਜੀਤ ਸਿੰਘ ਸੂਚ, ਸੁਖਦਰਸ਼ਨ ਸਿੰਘ ਭੁੱਲਰ, ਭੂਸ਼ਣ ਸਿੰਗਲਾ, ਗੁਰਵਿੰਦਰ ਸਿੰਘ ਸੋਨੀ ਆਦਿ ਨੇ ਪਾਰਟੀ ਹਾਈਕਮਾਂਡ ਅਤੇ ਸਾਬਕਾ ਮੰਤਰੀ ਮਲੂਕਾ ਦਾ ਧੰਨਵਾਦ ਕਰਦੇ ਭਰੋਸਾ ਦਿੱਤਾ ਕਿ ਉਹ ਅਕਾਲੀ ਦਲ ਦੀ ਮਜ਼ਬੂਤੀ ਲਈ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਇਸ ਮੌਕੇ ਮਲੂਕਾ ਨੇ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਅਗਾਮੀ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਸਿਆਸੀ ਮੋਰਚੇ ਸੰਭਾਲ ਲੈਣ। ਉਨ੍ਹਾਂ ਕਿਹਾ ਦਾ ਸ੍ਰੋਮਣੀ ਅਕਾਲੀ ਦਲ ਦਾ ਯੂਥ ਵਿੰਗ ਦਲ ਦੀ ਮਜ਼ਬੂਤੀ ਵਿਚ ਅਹਿਮ ਭੂਮਿਕਾ ਨਿਭਾ ਸਕਦਾ ਹੈ, ਇਸ ਲਈ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਸੂਬੇ ਦੀ ਬੇਹਤਰੀ ਲਈ ਪੰਜਾਬ ਦੀ ਖੇਤਰੀ ਪਾਰਟੀ ਦੀ ਮਜ਼ਬੂਤੀ ਲਈ ਨੌਜਵਾਨ ਵਰਗ ਨੂੰ ਲਾਮਬੰਦ ਕੀਤਾ ਜਾਵੇ। ਮਲੂਕਾ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਪੰਜਾਬ ਨੂੰ ਕਰਜਾਈ ਕਰਨ ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵੱਡੇ ਪੱਧਰ ਕਰਜਾਈ ਹੋਣਾ ਚਿੰਤਾ ਦਾ ਵਿਸ਼ਾ ਹੈ।