
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਨੌਜਵਾਨ ਵੈਲਫੇਅਰ ਸੁਸਾਇਟੀ ਬਠਿੰਡਾ ਦੀ ਟੀਮ ਮੌਕੇ ’ਤੇ ਪਹੁੰਚੀ ਤੇ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੋਵਾਂ ਨੌਜਵਾਨਾਂ ਦੀ ਅਜੇ ਤਕ ਪਛਾਣ ਨਹੀਂ ਹੋ ਸਕੀ। ਪੁਲਿਸ ਵੱਲੋਂ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ : ਬਠਿੰਡਾ ਨਸ਼ਿਆਂ ਲਈ ਬਦਨਾਮ ਬਠਿੰਡਾ ਦੀ ਬੀੜ ਤਲਾਬ ਬਸਤੀ 'ਚ ਸ਼ੁੱਕਰਵਾਰ ਨੂੰ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਦੋ ਨੌਜਵਾਨਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਮੁੱਢਲੀ ਜਾਣਕਾਰੀ ਅਨੁਸਾਰ ਦੋਵਾਂ ਵੱਲੋਂ ਚਿੱਟੇ ਦਾ ਟੀਕਾ ਲਗਾਉਣ ਦੀ ਗੱਲ ਸਾਹਮਣੇ ਆ ਰਹੀ ਹੈ। ਘਟਨਾ ਸਥਾਨ ’ਤੇ ਇਕ ਨੌਜਵਾਨ ਦੀ ਬਾਂਹ 'ਚ ਇੰਜੈਕਸ਼ਨ ਵੀ ਲੱਗਿਆ ਰਹਿ ਗਿਆ ਸੀ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਨੌਜਵਾਨ ਵੈਲਫੇਅਰ ਸੁਸਾਇਟੀ ਬਠਿੰਡਾ ਦੀ ਟੀਮ ਮੌਕੇ ’ਤੇ ਪਹੁੰਚੀ ਤੇ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੋਵਾਂ ਨੌਜਵਾਨਾਂ ਦੀ ਅਜੇ ਤਕ ਪਛਾਣ ਨਹੀਂ ਹੋ ਸਕੀ। ਪੁਲਿਸ ਵੱਲੋਂ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।