ਨਸ਼ਾ ਤਸ਼ਕਰੀ ਦੇ ਧੰਦੇ ’ਚ ਜੁੜੇ 10 ਵਿਅਕਤੀ ਪੁਲਿਸ ਅੜਿੱਕੇ, ਪੁਲਸ ਵਲੋਂ ਕੀਤੇ ਗਏ ਵੱਡੇ ਖੁਲਾਸੇ
ਜ਼ਿਲ੍ਹਾ ਪੁਲਿਸ ਨੇ ਵੱਖ–ਵੱਖ ਥਾਵਾਂ ਤੋਂ ਨਸ਼ੇ ਦੀ ਤਸਕਰੀ ਕਰਨ ਵਾਲੇ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਫੜ੍ਹੇ ਗਏ ਦੋਸ਼ੀਆਂ ਤੋਂ 60.50 ਗ੍ਰਾਮ ਹੈਰੋਇਨ ਅਤੇ 21 ਨਸ਼ੀਲੇ ਕੈਪਸ਼ੂਲ ਬਰਾਮਦ ਕੀਤੇ ਗਏ ਹਨ। ਥਾਣਾ ਕੋਤਵਾਲੀ ਦੀ ਪੁਲਿਸ ਨੇ ਸਥਾਨਕ ਬੱਸ ਅੱਡੇ ਨਜ਼ਦੀਕ ਤੋਂ ਇਕ ਵਿਅਕਤੀ ਸੂਰਜ ਸਿੰਘ ਵਾਸੀ ਗਹਿਰੀ ਭਾਗੀ ਨੂੰ 30 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ।ਇਸੇ ਤਰ੍ਹਾਂ ਥਾਣਾ ਕੋਤਵਾਲੀ ਦੀ ਪੁਲਿਸ ਨੇ ਬੱਸ ਸਟੈਂਡ ਨੇੜਿਓਂ ਇਕ ਵਿਅਕਤੀ ਨਰਿੰਦਰ ਸਿੰਘ ਵਾਸੀ ਮਾਡਲ ਟਾਊਨ ਬਠਿੰਡਾ ਨੂੰ 2100 ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ।
Publish Date: Sun, 07 Dec 2025 11:54 AM (IST)
Updated Date: Sun, 07 Dec 2025 11:57 AM (IST)
ਮਨਜੀਤ ਨਰੂਆਣਾ, ਪੰਜਾਬੀ ਜਾਗਰਣ, ਬਠਿੰਡਾ। ਜ਼ਿਲ੍ਹਾ ਪੁਲਿਸ ਨੇ ਵੱਖ–ਵੱਖ ਥਾਵਾਂ ਤੋਂ ਨਸ਼ੇ ਦੀ ਤਸਕਰੀ ਕਰਨ ਵਾਲੇ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਫੜ੍ਹੇ ਗਏ ਦੋਸ਼ੀਆਂ ਤੋਂ 60.50 ਗ੍ਰਾਮ ਹੈਰੋਇਨ ਅਤੇ 21 ਨਸ਼ੀਲੇ ਕੈਪਸ਼ੂਲ ਬਰਾਮਦ ਕੀਤੇ ਗਏ ਹਨ। ਥਾਣਾ ਕੋਤਵਾਲੀ ਦੀ ਪੁਲਿਸ ਨੇ ਸਥਾਨਕ ਬੱਸ ਅੱਡੇ ਨਜ਼ਦੀਕ ਤੋਂ ਇਕ ਵਿਅਕਤੀ ਸੂਰਜ ਸਿੰਘ ਵਾਸੀ ਗਹਿਰੀ ਭਾਗੀ ਨੂੰ 30 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਇਸੇ ਤਰ੍ਹਾਂ ਥਾਣਾ ਕੋਤਵਾਲੀ ਦੀ ਪੁਲਿਸ ਨੇ ਬੱਸ ਸਟੈਂਡ ਨੇੜਿਓਂ ਇਕ ਵਿਅਕਤੀ ਨਰਿੰਦਰ ਸਿੰਘ ਵਾਸੀ ਮਾਡਲ ਟਾਊਨ ਬਠਿੰਡਾ ਨੂੰ 2100 ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ।
ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਬਠਿੰਡਾ ਬਾਦਲ ਸੜਕ ਤੇ ਨੰਨ੍ਹੀ ਛਾਂ ਚੌਂਕ ਨਜ਼ਦੀਕ ਬਣੇ ਪੁਲ ਦੇ ਹੇਠਾਂ ਤੋਂ ਦੋ ਵਿਅਕਤੀਆਂ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਫੜ੍ਹੇ ਗਏ ਵਿਅਕਤੀਆਂ ਦੀ ਪਛਾਣ ਹਰਮਨਜੀਤ ਸਿੰਘ ਅਤੇ ਅਰਸ਼ਦੀਪ ਸਿੰਘ ਵਾਸੀ ਫੁੱਲੋਂ ਮਿੱਠੀ ਵਜੋਂ ਹੋਈ ਹੈ। ਇਸੇ ਤਰ੍ਹਾਂ ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਪਿੰਡ ਚਾਉਂਕੇ ਵਿਖੇ ਦੋ ਵਿਅਕਤੀਆਂ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਫੜ੍ਹੇ ਗਏ ਵਿਅਕਤੀਆਂ ਦੀ ਪਛਾਣ ਗੁਰਦੀਪ ਸਿੰਘ ਤੇ ਪ੍ਰਦੀਪ ਸਿੰਘ ਵਾਸੀ ਗੁਰੂ ਨਾਨਕ ਮੁਹੱਲਾ ਰਾਮਪੁਰਾ ਮੰਡੀ ਵਜੋਂ ਹੋਈ ਹੈ।
ਥਾਣਾ ਕੋਟਫੱਤਾ ਦੀ ਪੁਲਿਸ ਪਾਰਟੀ ਨੇ ਪਿੰਡ ਬੁਰਜ ਸੇਮਾ ਵਿਖੇ ਪਿੰਡ ਦੇ ਹੀ ਇਕ ਵਿਅਕਤੀ ਮਨਦੀਪ ਸਿੰਘ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਥਾਣਾ ਮੌੜ ਦੀ ਪੁਲਿਸ ਨੇ ਪਿੰਡ ਮੌੜ ਕਲਾਂ ਵਿਖੇ ਦੋ ਵਿਅਕਤੀਆਂ ਕੁਲਜੀਤ ਸਿੰਘ ਵਾਸੀ ਮੌੜ ਖੁਰਦ ਤੇ ਭੁਪੇਸ਼ ਕੁਮਾਰ ਵਾਸੀ ਮੌੜ ਮੰਡੀ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਇਸੇ ਤਰ੍ਹਾਂ ਥਾਣਾ ਮੌੜ ਦੀ ਪੁਲਿਸ ਨੇ ਪਿੰਡ ਬੁਰਜ ਮਾਨਸਾ ਵਿਖੇ ਇਕ ਵਿਅਕਤੀ ਨੂੰ 5.50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਫੜੇ ਗਏ ਵਿਅਕਤੀ ਦੀ ਪਛਾਣ ਕੁਲਦੀਪ ਸਿੰਘ ਵਾਸੀ ਮੌੜ ਵਜੋਂ ਹੋਈ ਹੈ।