ਸੂਬਾ ਸਰਕਾਰ ਕੋਲੋਂ 4161 ਮਾਸਟਰ ਕੇਡਰ ਅਧਿਆਪਕ ਦੀ ਭਰਤੀ ਨੂੰ ਜਲਦ ਕਰਨ ਦੀ ਮੰਗ
4161 ਮਾਸਟਰ ਕੇਡਰ ਅਧਿਆਪਕ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਸਥਾਨਕ ਚਿਲਡਰਨ ਪਾਰਕ ਵਿਚ ਹੋਈ, ਜਿਸ ਵਿਚ ਚੱਲ ਰਹੀ ਮਾਸਟਰ ਕੇਡਰ ਭਰਤੀ ਬਾਰੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸੰਦੀਪ ਸਿੰਘ ਗਿੱਲ ਨੇ ਕਿਹਾ ਕਿ ਇਕ ਲੰਬੇ ਸੰਘਰਸ਼ ਤੋਂ ਬਾਅਦ 4161 ਮਾਸਟਰ ਕੇਡਰ ਦੀ
Publish Date: Mon, 26 Dec 2022 06:46 PM (IST)
Updated Date: Mon, 26 Dec 2022 06:46 PM (IST)

ਸੀਨੀਅਰ ਸਟਾਫ਼ ਰਿਪੋਰਟਰ, ਬਠਿੰਡਾ : 4161 ਮਾਸਟਰ ਕੇਡਰ ਅਧਿਆਪਕ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਸਥਾਨਕ ਚਿਲਡਰਨ ਪਾਰਕ ਵਿਚ ਹੋਈ, ਜਿਸ ਵਿਚ ਚੱਲ ਰਹੀ ਮਾਸਟਰ ਕੇਡਰ ਭਰਤੀ ਬਾਰੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸੰਦੀਪ ਸਿੰਘ ਗਿੱਲ ਨੇ ਕਿਹਾ ਕਿ ਇਕ ਲੰਬੇ ਸੰਘਰਸ਼ ਤੋਂ ਬਾਅਦ 4161 ਮਾਸਟਰ ਕੇਡਰ ਦੀ ਭਰਤੀ ਆਈ ਸੀ। 'ਆਪ' ਸਰਕਾਰ ਵੱਲੋਂ ਵੱਖ ਵੱਖ ਵਿਸ਼ਿਆਂ ਦੇ ਵਿਸ਼ਾਵਾਰ ਟੈਸਟ ਪੂਰੇ ਸੁਰੱਖਿਆ ਪ੍ਰਬੰਧਾਂ ਹੇਠ ਕਰਵਾਏ ਗਏ ਸਨ। 'ਆਪ' ਸਰਕਾਰ ਵੱਲੋਂ ਅਧਿਆਪਕ ਭਰਤੀ ਦੇ ਇਤਿਹਾਸ ਵਿਚ ਪਹਿਲੀ ਵਾਰ ਬਾਇਓਮੈਟਿ੍ਕ ਅਤੇ ਜੈਮਰ ਲਾ ਕੇ ਬਹੁਤ ਹੀ ਪਾਰਦਰਸ਼ੀ ਤਰੀਕੇ ਨਾਲ ਪ੍ਰਰੀਖਿਆ ਲਈ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਮਾਲਵਿੰਦਰ ਬਰਨਾਲਾ ਅਤੇ ਜਨਰਲ ਸਕੱਤਰ ਰਸ਼ਪਾਲ ਜਲਾਲਾਬਾਦ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ 4161 ਭਰਤੀ ਨੂੰ ਜਲਦੀ ਪੂਰਾ ਕਰਕੇ ਅਧਿਆਪਕਾਂ ਨੂੰ ਸਕੂਲਾਂ ਵਿਚ ਭੇਜੇ। ਯੂਨੀਅਨ ਆਗੂਆਂ ਨੇ ਦੱਸਿਆ ਕਿ 4161 ਭਰਤੀ ਬਾਰਡਰ ਏਰੀਏ ਦੀ ਭਰਤੀ ਨਹੀਂ ਹੈ, ਇਸ ਲਈ ਨਵ ਨਿਯੁਕਤ ਅਧਿਆਪਕਾਂ ਲਈ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚ ਸਟੇਸ਼ਨ ਖੋਲ੍ਹੇ ਜਾਣ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਚੋਣਾਂ ਵੇਲੇ ਵਾਅਦਾ ਕੀਤਾ ਸੀ ਕਿ ਹੁਣ ਅਧਿਆਪਕਾਂ ਨੂੰ ਦੂਰ ਦੁਰਾਡੇ ਖੇਤਰਾਂ ਵਿਚ ਨਹੀਂ ਭੇਜਿਆ ਜਾਵੇਗਾ। ਯੂਨੀਅਨ ਆਗੂਆਂ ਨੇ ਸਰਕਾਰ ਤੋਂ ਇਹ ਮੰਗ ਵੀ ਕੀਤੀ ਕਿ ਗਣਿਤ, ਸਾਇੰਸ ਅਤੇ ਅੰਗਰੇਜ਼ੀ ਦੀਆਂ 598 ਬੈਕਲੋਗ ਅਤੇ 4161 ਵਿਚ ਵੱਖ ਵੱਖ ਕੈਟਾਗਿਰੀ ਦੀਆਂ ਬਚੀਆਂ ਬੈਕਲੋਗ ਦੀਆਂ ਅਸਾਮੀਆਂ ਨੂੰ ਪਹਿਲ ਦੇ ਅਧਾਰ 'ਤੇ ਡੀ ਰਿਜ਼ਰਵ ਕੀਤਾ ਜਾਵੇ, ਤਾਂ ਜੋ ਵੱਧ ਤੋਂ ਵੱਧ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮਿਲ ਸਕੇ। ਇੱਥੇ ਦੱਸਣਾ ਬਣਦਾ ਹੈ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ 4161 ਮਾਸਟਰ ਕੇਡਰ ਅਧਿਆਪਕਾਂ ਨੂੰ ਨਵੇਂ ਸਾਲ 'ਤੇ ਨਿਯੁਕਤੀ ਪੱਤਰ ਵੰਡੇ ਜਾਣਗੇ, ਜਿਸ ਨਾਲ ਹਜ਼ਾਰਾਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮਿਲੇਗਾ।
ਇਸ ਮੌਕੇ ਸੂਬਾ ਪ੍ਰਰੈੱਸ ਸਕੱਤਰ ਹਰਦੀਪ ਬਠਿੰਡਾ, ਸੂਬਾ ਖਜਾਨਚੀ ਇਕਬਾਲ ਮਾਲੇਰਕੋਟਲਾ, ਇੰਦਰਾਜ਼ ਅਬੋਹਰ, ਬਲਕਾਰ ਬੁਢਲਾਡਾ, ਰਿੰਕੂ ਫਾਜ਼ਲਿਕਾ, ਸੰਦੀਪ ਫਿਰੋਜ਼ਪੁਰ, ਗਗਨ ਫਰੀਦਕੋਟ ਆਦਿ ਸੂਬਾ ਕਮੇਟੀ ਮੈਂਬਰ ਵੀ ਹਾਜ਼ਰ ਸਨ।