ਪੰਜਾਬ ਦੀਆਂ 6 ਪ੍ਰਮੁੱਖ ਸੰਘਰਸ਼ਸ਼ੀਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਦੀਆਂ 6 ਪ੍ਰਮੁੱਖ ਸੰਘਰਸ਼ਸ਼ੀਲ ਅਧਿਆਪਕ ਜੱਥੇਬੰਦੀਆਂ ਦੇ ਸੱਦੇ ਤੇ ਜ਼ਿਲ੍ਹਾ ਮਾਨਸਾ ਦੇ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਇਕੱਠੇ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਅਧਿਆਪਕ ਜੱਥੇਬੰਦੀਆਂ ਦੇ ਆਗੂਆਂ ਕਰਮਜੀਤ ਤਾਮਕੋਟ, ਜਗਜੀਵਨਜੋਤ ਬੁਰਜਰਾਠੀ, ਸੰਜੀਵ ਗਰਗ, ਰਣਦੀਪ ਸਿੰਘ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਪੰਜ ਸਾਲ ਪੂਰੇ ਹੋਣ ਵਾਲੇ ਹਨ ਪਰ ਅਧਿਆਪਕਾਂ ਦੀ ਮੰਗਾਂ ਜਿਉਂ ਦੀਆਂ ਤਿਉਂ ਖੜ੍ਹੀਆਂ ਹਨ। ਇਸ ਮੌਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਅਤੇ 17-07-20 ਬਾਅਦ ਭਰਤੀ ਜੱਥੇਬੰਦੀਆਂ 3704, 2392, 6635, 4161ਅਤੇ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੇ ਸਮੂਹ ਆਗੂਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਅਧਿਆਪਕ ਜੱਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਜਿਵੇਂ-ਪੰਜਾਬ ਦੇ ਪੇ ਸਕੇਲ ਬਹਾਲ ਕਰਨ, ਰੀਕਾਸਟ ਲਿਸਟਾਂ ਵਿੱਚੋਂ ਬਾਹਰ ਹੋਏ ਅਧਿਆਪਕਾਂ ਨੂੰ ਮੁੜ ਸ਼ਾਮਿਲ ਕਰਨ, ਬਦਲੀਆਂ ਦਾ ਪੋਰਟਲ ਤੁਰੰਤ ਖੋਲ੍ਹਣ, ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਦੀਆਂ ਅਸਾਮੀਆਂ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਸਮਾਨ ਅਨੁਪਾਤ ਵਿੱਚ ਵੰਡਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਬਾਰਡਰ ਏਰੀਆ ਭੱਤੇ, ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਭੱਤੇ ਬਹਾਲ ਕਰਨ, ਡੀਏ ਦੀਆਂ ਕਿਸ਼ਤਾਂ ਤੁਰੰਤ ਜਾਰੀ ਕਰਨ, 1-1-2026 ਤੋਂ ਪੇ ਕਮਿਸ਼ਨ ਦਾ ਬਕਾਇਆ ਤੁਰੰਤ ਜਾਰੀ ਕਰਨ, ਮੈਰੀਟੋਰੀਅਸ, ਕੰਪਿਊਟਰ ਅਧਿਆਪਕਾਂ, ਕੱਚੇ ਅਧਿਆਪਕਾਂ ਅਤੇ ਐੱਨਐੱਸਕਿਉਐਫ ਅਧਿਆਪਕਾਂ ਨੂੰ ਰੈਗੂਲਰ ਕਰਕੇ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ ਆਦਿ ਮੰਗਾਂ ਸਬੰਧੀ ਡੀਸੀ ਨਵਜੋਤ ਕੌਰ ਨੂੰ ਮੰਗ ਪੱਤਰ ਦਿੱਤਾ।
ਇਸ ਮੌਕੇ ਅਧਿਆਪਕ ਆਗੂਆਂ ਰਾਜਵਿੰਦਰ ਸਿੰਘ ਬੈਹਣੀਵਾਲ, ਨਵੀਨ ਬੋਹਾ, ਅਨਮੋਲਦੀਪ ਸਿੰਘ, ਬਲਵਿੰਦਰ ਸਿੰਘ ਘਰਾਂਗਣਾ, ਜਰਨੈਲ ਬੋਹਾ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਚੋਣ ਮੈਨੀਫ਼ੈਸਟੋ ਵਿੱਚ ਪੰਜਾਬ ਦੇ ਪੇ ਸਕੇਲ ਲਾਗੂ ਕਰਨ ਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਮੁੱਖ ਮੁੱਦੇ ਵਜੋਂ ਲੈ ਕੇ ਆਈ ਸੀ, ਜਿਸ ਕਰਕੇ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਵੱਲੋਂ ਇਹਨਾਂ ਨੂੰ ਭਰਮੀ ਹਮਾਇਤ ਦੇ ਕੇ ਵੋਟਾਂ ਵਿੱਚ ਜਿੱਤ ਹਾਸਲ ਕਰਵਾਈ ਸੀ। ਪਰ ਸਰਕਾਰ ਵੱਲੋਂ ਤਕਰੀਬਨ ਚਾਰ ਸਾਲ ਤੋਂ ਉੱਪਰ ਦਾ ਸਮਾਂ ਬੀਤ ਜਾਣ ਬਾਅਦ ਵੀ ਕੀਤੇ ਗਏ ਚੋਣ ਵਾਅਦੇ ਪੂਰ੍ਹੇ ਨਹੀਂ ਕੀਤੇ ਗਏ ਅਤੇ ਸੁਪਰੀਮ ਕੋਰਟ ਤੋਂ ਪੰਜਾਬ ਦਾ ਪੇ ਸਕੇਲ ਬਹਾਲ ਹੋਣ ਉਪਰੰਤ ਵੀ ਪੂਰਨ ਤੌਰ ‘ਤੇ ਅਧਿਆਪਕਾਂ ‘ਤੇ ਪੰਜਾਬ ਦੇ ਸਕੇਲ ਲਾਗੂ ਕਰਨ ਸਬੰਧੀ ਟਾਲ ਮਟੋਲ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅਧਿਆਪਕ ਆਗੂਆਂ ਗੁਰਵਿੰਦਰ ਸਿੰਘ, ਸੁਮਿਤ ਸਿੰਘ, ਹਰਵਿੰਦਰ ਸਿੰਘ, ਤਰਨਜੀਤ ਸਿੰਘ, ਕਰਨਦੀਪ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਕੁਝ ਸਮੇਂ ਵਿੱਚ ਹੀ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਜਾਵੇਗਾ ਅਤੇ ਮੁਲਾਜ਼ਮਾਂ ਪ੍ਰਤੀ ਮਾਰੂ ਨੀਤੀਆਂ ਅਪਣਾਉਣ ਵਾਲੀ ਸਰਕਾਰ ਦਾ ਪੂਰਨ ਤੌਰ ਤੇ ਬਾਈਕਾਟ ਕੀਤਾ ਜਾਵੇਗਾ। ਇਸ ਦੌਰਾਨ ਅਧਿਆਪਕਾਂ ਵੱਲੋਂ ਦੱਸਿਆ ਗਿਆ। ਆਗੂਆਂ ਨੇ ਦੱਸਿਆ ਕਿ 11 ਮਈ ਨੂੰ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਡੀ.ਪੀ.ਆਈ. ਦਫਤਰ ਮੋਹਾਲੀ ਵਿਖੇ ਅਧਿਆਪਕਾਂ ਦਾ ਇੱਕ ਮਾਸ ਡੈਪੁਟੇਸ਼ਨ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦੇਵੇਗਾ । ਇਸ ਮੌਕੇ ਆਗੂਆਂ ਵੱਲੋਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ ਆਉਣ ਵਾਲੇ ਦਿਨਾਂ ਦੇ ਵਿੱਚ ਇੱਕ ਜੁੱਟ ਹੋ ਕੇ ਸਰਕਾਰ ਦਾ ਲਗਾਤਾਰ ਡੱਟਵਾਂ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਜੀ ਟੀ ਯੂ ਦੇ ਆਗੂਆਂ ਨਰਿੰਦਰ ਮਾਖਾ, ਲਖਵਿੰਦਰ ਮਾਨ ਤੇ ਸਤੀਸ਼ ਕੁਮਾਰ ਨੇ ਕਿਹਾ ਜਨ ਗਣਨਾ ਡਿਊਟੀਆਂ ਵਿੱਚ ਆ ਰਹੀਆਂ ਸਮੱਸਿਆਵਾਂ ਸਬੰਧੀ ਮਾਨਯੋਗ ਡੀ ਸੀ ਸਾਹਿਬ ਨੂੰ ਜਾਣੂ ਕਰਵਾਇਆ ਗਿਆ, ਉਨ੍ਹਾਂ ਕਿਹਾ ਕਿ ਮੌਸਮ ਅਤੇ ਹਾਲਾਤਾਂ ਨੂੰ ਦੇਖਦੇ ਹੋਏ ਜਨ ਗਣਨਾ ਨੂੰ ਸਵੇਰ ਦੇ ਸਮੇਂ ਆਨ ਡਿਊਟੀ ਹੀ ਕਰਵਾਇਆ ਜਾਵੇ ਅਤੇ ਦੋਹਰੀ ਡਿਊਟੀ ਕੱਟੀ ਜਾ। ਇਸ ਮੌਕੇ ਕੁਲਦੀਪ ਅੱਕਾਵਾਲੀ, ਮਨਦੀਪ ਸਿੰਘ ਕੋਟਲੀ, ਗੁਰਵਿੰਦਰ ਲਾਲਿਆਂਵਾਲੀ, ਗੁਰਬਚਨ ਸਿੰਘ, ਸਰਵਣ ਸਿੰਘ, ਗੁਰਪ੍ਰੀਤ ਭੀਖੀ,ਰਵਿੰਦਰ ਬੁਢਲਾਡਾ, ਸਰਵਣ ਸਿੰਘ, ਸੰਦੀਪ ਕੁਮਾਰ, ਕੁਲਵੰਤ ਸਿੰਘ, ਗੁਰਦੀਪ ਸਿੰਘ, ਦਵਿੰਦਰ ਸਿੰਘ ਹਾਜ਼ਰ ਸਨ।