ਵਿਦਿਆਰਥੀਆਂ ਨੇ ਸੰਸਥਾ ’ਚ ਬਿਤਾਏ ਪਲਾਂ ਨੂੰ ਕੀਤਾ ਯਾਦ
ਮਾਈ ਭਾਗੋ ਸੰਸਥਾ ਰੱਲਾ ਵਿਖੇ ਪ੍ਰਿੰਸੀਪਲ
Publish Date: Mon, 04 May 2026 06:35 PM (IST)
Updated Date: Tue, 05 May 2026 04:12 AM (IST)

ਪੰਜਾਬੀ ਜਾਗਰਣ ਰਿਪੋਰਟਰ, ਮਾਨਸਾ : ਮਾਈ ਭਾਗੋ ਸੰਸਥਾ ਰੱਲਾ ਵਿਖੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਦੀ ਯੋਗ ਰਹਿਨੁਮਾਈ ਅਤੇ ਸਟਾਫ਼ ਦੀ ਅਗਵਾਈ ਨਾਲ ਡਿਗਰੀ ਅਤੇ ਐਜੂਕੇਸ਼ਨ ਕਾਲਜ ਦੇ ਆਖ਼ਰੀ ਸਮੈਸਟਰਾਂ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਦੇ ਹੋਏ ਗਿੱਧਾ, ਭੰਗੜਾ, ਗੀਤ ਸੰਗੀਤ ਰਾਹੀਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਵੰਨਗੀਆਂ ਨੇ ਖੂਬਸੂਰਤ ਮਹੌਲ ਸਿਰਜਿਆ। “ਮਿਸ ਫ਼ੇਅਰਵੈੱਲ” ਤੇ “ਮਿਸਟਰ ਫ਼ੇਅਰਵੈੱਲ” ਵਰਗੇ ਖਿਤਾਬਾਂ ਲਈ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਜੂਨੀਅਰ ਵਿਦਿਆਰਥੀਆਂ ਵੱਲੋਂ ਆਪਣੇ ਸੀਨੀਅਰਾਂ ਨੂੰ ਯਾਦਗਾਰੀ ਤੋਹਫ਼ੇ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੇ ਨਾਲ ਬਿਤਾਏ ਸਮੇਂ ਨੂੰ ਯਾਦ ਕਰਦਿਆਂ ਭਾਵੁਕ ਪਲ ਵੀ ਵੇਖਣ ਨੂੰ ਮਿਲੇ। ਵਿਦਿਆਰਥੀਆਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਸੰਸਥਾ ਵਿੱਚ ਬਿਤਾਏ ਸੁਹਾਵਣੇ ਪਲਾਂ ਨੂੰ ਯਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਅਤੇ ਸਕੂਲ ਪ੍ਰਿੰਸੀਪਲ ਸਵਿਤਾ ਕਾਠ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਦਿਆਰਥੀ ਜੀਵਨ ਇੱਕ ਮਜ਼ਬੂਤ ਨੀਂਹ ਹੈ। ਇਸ ’ਤੇ ਭਵਿੱਖ ਦੀ ਇਮਾਰਤ ਤਿਆਰ ਹੁੰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਅਗਲੀ ਪੜ੍ਹਾਈ ਜਾਰੀ ਰੱਖਣ, ਮਿਹਨਤ ਅਤੇ ਇਮਾਨਦਾਰੀ ਨਾਲ ਆਪਣੀ ਮੰਜ਼ਿਲ ਨੂੰ ਪ੍ਰਾਪਤ ਕਰਨ ਅਤੇ ਸਮਾਜ ਵਿੱਚ ਚੰਗੇ ਨਾਗਰਿਕ ਵਜੋਂ ਆਪਣੀ ਭੂਮਿਕਾ ਨਿਭਾਉਣ ਦੀ ਪ੍ਰੇਰਨਾ ਦਿੱਤੀ। ਪ੍ਰੋਗਰਾਮ ਦੌਰਾਨ ਸੰਸਥਾ ਦੀ ਮੈਨੇਜ਼ਮੈਂਟ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜ਼ਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਆਫਿਸ ਐਡਮਿਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਅਤੇ ਮੈਡਮ ਕੁਲਜੀਤ ਕੌਰ ਜੀ ਨੇ ਵਿਸ਼ੇਸ਼ ਤੌਰ ਤੇ ਸਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸੰਸਥਾ ਆਪਣੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਅਤੇ ਚੰਗੇ ਨਾਗਰਿਕ ਦੇ ਗੁਣ ਪ੍ਰਦਾਨ ਕਰਨ ਲਈ ਸਦਾ ਪ੍ਰਤੀਬੱਧ ਹੈ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ‘ਤੇ ਹਮੇਸ਼ਾ ਮਾਣ ਮਹਿਸੂਸ ਕਰਦੀ ਹੈ। ਸਮਾਗਮ ਦੇ ਅੰਤ ਵਿੱਚ ਰਿਫ੍ਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ, ਇਸ ਮੌਕੇ ਵਿਦਿਆਰਥੀਆਂ ਨੇ ਲਾਜਵਾਬ ਖਾਣੇ ਦਾ ਅਨੰਦ ਮਾਣਿਆ। ਵਿਦਿਆਰਥੀਆਂ ਨੇ ਆਪਣੇ ਵਿਦਿਆਰਥੀ ਸਾਥੀਆਂ ਨਾਲ ਯਾਦਗਾਰੀ ਤਸਵੀਰਾਂ ਦੀ ਸਾਂਝ ਪਾਈ। ਮੰਚ ਸੰਚਾਲਨ ਦੀ ਭੂਮਿਕਾ ਅਸਿ.ਪ੍ਰੋਫੈਸਰ ਸ਼ਰਨਜੀਤ ਸਿੰਘ ਅਤੇ ਬੇਅੰਤ ਕੌਰ ਦੁਆਰਾ ਬਾਖੂਬੀ ਨਿਭਾਈ।