ਅਸਲ ਜੀਵਨ ’ਤੇ ਅਧਾਰਿਤ ਸਿੱਖਿਆ ਦੇਣ ਲਈ ਲਾਇਆ ਟੂਰ
ਸਕੂਲ ਸਿੱਖਿਆ ਵਿਭਾਗ ਪੰਜਾਬ ਜ਼ਿਲ੍ਹਾ ਸਿੱਖਿਆ
Publish Date: Wed, 03 Dec 2025 06:16 PM (IST)
Updated Date: Thu, 04 Dec 2025 04:06 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ
ਸਕੂਲ ਸਿੱਖਿਆ ਵਿਭਾਗ ਪੰਜਾਬ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾਕਟਰ ਪਰਮਜੀਤ ਸਿੰਘ ਭੋਗਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਪ੍ਰਿੰਸੀਪਲ ਕੁਲਦੀਪ ਸਿੰਘ ਚਹਿਲ ਦੀ ਅਗਵਾਈ ਵਿੱਚ ਭਾਈ ਬਹਿਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਫਫੜੇ ਭਾਈ ਕੇ ਦੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਬਠਿੰਡਾ ਸ਼ਹਿਰ ਦਾ ਇੱਕ ਰੋਜ਼ਾ ਸ਼ਿੱਖਿਆਤਮਕ ਟੂਰ ਲਗਾਇਆ ਗਿਆ। ਇਸ ਟੂਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਧਾਰਮਿਕ, ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜਾਣੂ ਕਰਵਾਉਣਾ ਸੀ। ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਗੁਰਮਤਿ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸੰਬੰਧਿਤ ਇਤਿਹਾਸਕ ਥਾਵਾਂ ਦੇ ਦਰਸ਼ਨ ਕਰਕੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਪ੍ਰਗਟਾਇਆ। ਬਠਿੰਡਾ ਕਿਲ੍ਹੇ, ਰੋਜ਼ ਗਾਰਡਨ, ਡੀਅਰ ਪਾਰਕ ਅਤੇ ਸਥਾਨਕ ਪ੍ਰਸਿੱਧ ਸਥਾਨਾਂ ਨੂੰ ਵੀ ਵਿਦਿਆਰਥੀਆਂ ਨੇ ਦੇਖਿਆ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਇਤਿਹਾਸਕ ਮਹੱਤਤਾ, ਸਥਾਨਕ ਭੂਗੋਲ ਅਤੇ ਸੰਸਕ੍ਰਿਤਿਕ ਵਿਰਾਸਤ ਬਾਰੇ ਜਾਣਕਾਰੀ ਦਿੱਤੀ। ਟੂਰ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਸਿੱਖਿਆਤਮਕ ਗਤੀਵਿਧੀਆਂ ਵਿੱਚ ਵੀ ਭਾਗ ਲਿਆ। ਪ੍ਰਿੰਸੀਪਲ ਕੁਲਦੀਪ ਸਿੰਘ ਚਹਿਲ ਨੇ ਦੱਸਿਆ ਕਿ ਇਸ ਕਿਸਮ ਦੇ ਟੂਰ ਵਿਦਿਆਰਥੀਆਂ ਦੇ ਕਿਤਾਬੀ ਗਿਆਨ ਤੋਂ ਇਲਾਵਾ ਅਸਲ ਜੀਵਨ ਨਾਲ ਜੋੜਦੇ ਹਨ। ਇਸ ਟੂਰ ਲਈ ਮੈਡਮ ਦਿਕਸ਼ਾ ਅਤੇ ਕੈਂਪਸ ਮਨੇਜਰ ਕੇਵਲ ਸਿੰਘ ਦਾ ਵਿਸ਼ੇਸ਼ ਸਹਿਯੋਗ ਰਿਹਾ।