ਅਕਾਲੀ ਦਲ ਦੇ ਕੁੱਝ ਆਗੂ ਤੇ ਵਰਕਰ ਹਮਾਇਤੀਆਂ ਸਮੇਤ ਭਾਜਪਾ ’ਚ ਸ਼ਾਮਲ
ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਦੇ ਐਲਾਨ ਤੋਂ
Publish Date: Tue, 12 May 2026 06:51 PM (IST)
Updated Date: Wed, 13 May 2026 04:09 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਭਵਿੱਖ ਦੀਆਂ ਨਗਰ ਕੌਂਸਲ ਚੋਣਾਂ ਦੇ ਐਲਾਨ ਬਾਅਦ ਮਾਨਸਾ ਦਾ ਸਿਆਸੀ ਮਾਹੌਲ ਭਖਣ ਲੱਗਿਆ ਹੈ। ਸਿਆਸੀ ਪਾਰਟੀ ਵੱਲੋਂ ਆਪਣੇ ਆਧਾਰ ਨੂੰ ਮਜ਼ਬੂਤ ਕਰਨ ਲਈ ਤੀਬਰ ਸਰਗਰਮੀਆਂ ਜਾਰੀ ਹਨ। ਇਸੇ ਤਹਿਤ ਮਾਨਸਾ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ, ਜਦ ਜੇਤੂ ਅਕਾਲੀ ਉਮੀਦਵਾਰ ਵਾਰਡ-3 ਤੋਂ ਕੌਂਸਲਰ ਰਿੰਪਲ ਸਿੰਗਲਾ, ਗੋਪਾਲ ਰਾਜ ਪਾਲੀ ਠੇਕੇਦਾਰ, ਜਿਮੀ ਸਿੰਗਲਾ, ਮਨੀ ਸਿੰਗਲਾ ਅਤੇ ਵਾਰਡ ਨੰਬਰ. 4 ਗੋਗਾ ਨੇ ਵੱਡੀ ਗਿਣਤੀ ’ਚ ਹਮਾਇਤੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਤੇ ਹੋਰ ਪਾਰਟੀਆਂ ਨੂੰ ਛੱਡ ਭਾਜਪਾ ’ਚ ਭਰੋਸਾ ਜਤਾਇਆ। ਇਹ ਵਿਸ਼ੇਸ਼ ਸ਼ਮੂਲੀਅਤ ਸਮਾਗਮ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਠੇਕੇਦਾਰ ਦੇ ਯਤਨਾਂ ਸਦਕਾ ਕਰਵਾਇਆ ਗਿਆ, ਜਿੱਥੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਪਾਰਟੀ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ। ਇਸ ਮੌਕੇ ਸੰਬੋਧਨ ਦੌਰਾਨ ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਭਾਜਪਾ ਦੀਆਂ ਲੋਕ ਪੱਖੀ ਤੇ ਵਿਕਾਸਮੁੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਗਰੀਬ, ਕਿਸਾਨ, ਮਜ਼ਦੂਰ, ਵਪਾਰੀ ਤੇ ਪਿੱਛੜੇ ਵਰਗਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਦਾ ਭਰੋਸਾ ਭਾਜਪਾ ਪ੍ਰਤੀ ਹੋਰ ਮਜ਼ਬੂਤ ਹੋਇਆ ਹੈ।
ਮਾਨਸਾ ਦੇ ਲੋਕ ਹੁਣ ਰਵਾਇਤੀ ਸਿਆਸਤ ਤੋਂ ਉੱਪਰ ਉੱਠ ਕੇ ਵਿਕਾਸ ਅਤੇ ਇਮਾਨਦਾਰ ਪ੍ਰਸ਼ਾਸਨ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ। ਨਕਈ ਨੇ ਦਾਅਵਾ ਕੀਤਾ ਕਿ ਵਾਰਡ ਨੰਬਰ. 3 ਵਿੱਚ ਭਾਜਪਾ ਨੂੰ ਇੱਕ ਮਜ਼ਬੂਤ ਅਤੇ ਲੋਕਪ੍ਰਿਅ ਉਮੀਦਵਾਰ ਮਿਲਿਆ ਹੈ, ਜਿਸ ਨਾਲ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਭਾਜਪਾ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਇਸ ਮੌਕੇ ਗੁਰਮੇਲ ਸਿੰਘ ਠੇਕੇਦਾਰ ਅਤੇ ਮੰਡਲ ਪ੍ਰਧਾਨ ਪ੍ਰੇਮ ਸਾਗਰ ਭੋਲਾ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਤੇ ਉਨ੍ਹਾਂ ਦੇ ਸਹਿਯੋਗ ਨਾਲ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ। ਮਾਨਸਾ ਸ਼ਹਿਰ ਵਿੱਚ ਭਾਜਪਾ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਪ੍ਰਮੁੱਖ ਆਗੂ ਪਾਰਟੀ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਮੰਡਲ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਆਗੂ, ਵਰਕਰਜ਼ ਤੇ ਸ਼ਹਿਰ ਦੇ ਮੋਹਤਬਰ ਵੀ ਹਾਜ਼ਰ ਰਹੇ।