ਵੱਡੀ ਵਾਰਦਾਤ : ਮਾਨਸਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਦੋਵੇਂ ਲੱਤਾਂ ਤੇ ਸਿਰ ਵੱਢਿਆ, ਇਲਾਕੇ 'ਚ ਦਹਿਸ਼ਤ
ਪਿੰਡ ਦੇ ਰਹਿਣ ਵਾਲੇ ਕੇਵਲ ਸਿੰਘ ਨੇ ਦੱਸਿਆ ਕਿ ਸਵੇਰ ਵੇਲੇ ਪਿੰਡ ਮੂਸਾ ’ਚ ਜਦ ਇੱਕ ਨੌਜਵਾਨ ਗਗਨਦੀਪ ਸਿੰਘ ਆਪਣੇ ਘਰ ਦੇ ਬਾਹਰ ਬੈਠਾ ਸੀ ਤਾਂ ਪੁਰਾਣੀ ਰੰਜਿਸ਼ ਨੂੰ ਲੈ ਇੱਕ ਨੌਜਵਾਨ ਦੁਆਰਾ ਕੁਹਾੜੀ ਨਾਲ ਹਮਲਾ ਕਰ ਦਿੱਤਾ ਗਿਆ। ਬੇਰਹਿਮੀ ਨਾਲ ਉਸ ਦੀਆਂ ਲੱਤਾਂ ਕੱਟ ਦਿੱਤੀਆਂ ਗਈਆਂ ਅਤੇ ਮੁਲਜ਼ਮ ਖੁਦ ਫ਼ਰਾਰ ਹੋ ਗਿਆ।
Publish Date: Sat, 18 Oct 2025 12:06 PM (IST)
Updated Date: Sat, 18 Oct 2025 02:56 PM (IST)
ਸਟਾਫ ਰਿਪੋਰਟਰ, ਮਾਨਸਾ : ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ’ਚ ਇੱਕ ਨੌਜਵਾਨ ਦਾ ਪੁਰਾਣੀ ਰੰਜਿਸ਼ ਨੂੰ ਲੈ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਦੇ ਬਾਅਦ ਆਸ ਪਾਸ ਦੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਨੌਜਵਾਨ ਦੀਆਂ ਬੇਰਹਿਮੀ ਨਾਲ ਲੱਤਾਂ ਕੱਟ ਦਿੱਤਾ ਗਿਆ। ਜ਼ਖਮੀ ਹਾਲਤ ਵਿੱਚ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਥਾਣਾ ਸਦਰ ਮਾਨਸਾ ਪੁਲਿਸ ਨੇ ਇਸ ਮਾਮਲੇ ’ਚ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿੰਡ ਦੇ ਰਹਿਣ ਵਾਲੇ ਕੇਵਲ ਸਿੰਘ ਨੇ ਦੱਸਿਆ ਕਿ ਸਵੇਰ ਵੇਲੇ ਪਿੰਡ ਮੂਸਾ ’ਚ ਜਦ ਇੱਕ ਨੌਜਵਾਨ ਗਗਨਦੀਪ ਸਿੰਘ ਆਪਣੇ ਘਰ ਦੇ ਬਾਹਰ ਬੈਠਾ ਸੀ ਤਾਂ ਪੁਰਾਣੀ ਰੰਜਿਸ਼ ਨੂੰ ਲੈ ਇੱਕ ਨੌਜਵਾਨ ਦੁਆਰਾ ਕੁਹਾੜੀ ਨਾਲ ਹਮਲਾ ਕਰ ਦਿੱਤਾ ਗਿਆ। ਬੇਰਹਿਮੀ ਨਾਲ ਉਸ ਦੀਆਂ ਲੱਤਾਂ ਕੱਟ ਦਿੱਤੀਆਂ ਗਈਆਂ ਅਤੇ ਮੁਲਜ਼ਮ ਖੁਦ ਫ਼ਰਾਰ ਹੋ ਗਿਆ।
ਇਸ ਦਾ ਪਤਾ ਲੱਗਣ ’ਤੇ ਨੌਜਵਾਨ ਨੂੰ ਸਿਵਲ ਹਸਪਤਾਲ ਮਾਨਸਾ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਥਾਣਾ ਸਦਰ ਮਾਨਸਾ ਦੇ ਇੰਚਾਰਜ ਗੁਰਪਾਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਡੀਐਸਪੀ ਬੂਟਾ ਸਿੰਘ ਗਿੱਲ ਨੇ ਦੱਸਿਆ ਕਿ ਪਿੰਡ ਮੂਸਾ ’ਚ ਇੱਕ ਨੌਜਵਾਨ ਗਗਨਦੀਪ ਸਿੰਘ ਦੀ ਕੁੱਟਮਾਰ ਕਰਕੇ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਇਸ ਮਾਮਲੇ ’ਚ ਥਾਣਾ ਸਦਰ ਦੀ ਪੁਲਿਸ ਦੁਆਰਾ ਮੁਲਜ਼ਮ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮਾਮਲਾ ਦਰਜ ਕਰਨ ਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।