Bathinda News : ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਆਮ ਆਦਮੀ ਪਾਰਟੀ ਦੇ ਆਗੂ ਤੇ ਵਲੰਟੀਅਰ
ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਜਿਲਾ ਬਠਿੰਡਾ ਦੇ ਪ੍ਰਧਾਨ ਜਤਿੰਦਰ ਭੱਲਾ ਦੀ ਅਗਵਾਈ ਹੇਠ ਆਪ ਦੇ ਆਗੂ ਅਤੇ ਵਲੰਟੀਅਰਾਂ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ। ਆਪ ਦੀ ਟੀਮ ਨੇ ਹੜ੍ਹ ਪ੍ਰਭਾਵਿਤ ਖੇਤਰ ਦੇ ਪਿੰਡਾਂ ਅੰਦਰ ਪਹੁੰਚ ਕੇ ਇਹ ਪਤਾ ਕੀਤਾ ਕਿ ਲੋਕਾਂ ਨੂੰ ਕਿਸ ਚੀਜ਼ ਦੀ ਜਿਆਦਾ ਜਰੂਰਤ ਹੈ। ਇਸ ਤੋਂ ਬਾਅਦ ਉਨ੍ਹਾਂ ਚੀਜ਼ਾਂ ਦੀ ਸਪਲਾਈ ਪਿੰਡਾਂ ਵਿਚ ਕੀਤੀ ਜਾ ਸਕੇ।
Publish Date: Fri, 05 Sep 2025 03:37 PM (IST)
Updated Date: Fri, 05 Sep 2025 03:40 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਜਿਲਾ ਬਠਿੰਡਾ ਦੇ ਪ੍ਰਧਾਨ ਜਤਿੰਦਰ ਭੱਲਾ ਦੀ ਅਗਵਾਈ ਹੇਠ ਆਪ ਦੇ ਆਗੂ ਅਤੇ ਵਲੰਟੀਅਰਾਂ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ। ਆਪ ਦੀ ਟੀਮ ਨੇ ਹੜ੍ਹ ਪ੍ਰਭਾਵਿਤ ਖੇਤਰ ਦੇ ਪਿੰਡਾਂ ਅੰਦਰ ਪਹੁੰਚ ਕੇ ਇਹ ਪਤਾ ਕੀਤਾ ਕਿ ਲੋਕਾਂ ਨੂੰ ਕਿਸ ਚੀਜ਼ ਦੀ ਜਿਆਦਾ ਜਰੂਰਤ ਹੈ। ਇਸ ਤੋਂ ਬਾਅਦ ਉਨ੍ਹਾਂ ਚੀਜ਼ਾਂ ਦੀ ਸਪਲਾਈ ਪਿੰਡਾਂ ਵਿਚ ਕੀਤੀ ਜਾ ਸਕੇ।
ਇਸ ਮੌਕੇ ਜਤਿੰਦਰ ਭੱਲਾ ਨੇ ਦੱਸਿਆ ਕਿ ਲੋਕਾਂ ਨੂੰ ਸਭ ਤੋਂ ਜਿਆਦਾ ਪਸ਼ੂਆਂ ਲਈ ਹਰਾ ਚਾਰਾ ਅਤੇ ਫੀਲਡ ਲੋੜ ਹੈ ਜਦੋਂਕਿ ਇਸ ਤੋਂ ਇਲਾਵਾ ਦਵਾਈਆਂ ਅਤੇ ਸੜਕਾਂ ਤੇ ਉੱਚੇ ਥਾਵਾਂ ’ਤੇ ਬੈਠੇ ਲੋਕਾਂ ਲਈ ਤਰਪਾਲਾਂ ਅਤੇ ਅਜਿਹੇ ਹੋਰ ਸਮਾਨ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਖੇਤਰ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਕਾਇਦਾ ਪੁਆਇੰਟਸ ਬਣਾਏ ਗਏ ਹਨ, ਜਿੱਥੇ ਰਾਹਤ ਸਮਗਰੀ ਭੇਜੀ ਜਾਂਦੀ ਹੈ। ਇਸ ਤੋਂ ਬਾਅਦ ਹੀ ਸਰਕਾਰੀ ਸਰਪ੍ਰਸਤੀ ਹੇਠ ਪਿੰਡਾਂ ਅੰਦਰ ਰਾਹਤ ਸਮੱਗਰੀ ਦੀ ਸਪਲਾਈ ਕੀਤੀ ਜਾਂਦੀ ਹੈ ਤਾਂ ਜੋ ਇਹ ਰਾਹਤ ਸਮੱਗਰੀ ਹਰ ਵਿਅਕਤੀ ਤਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਬਠਿੰਡਾ, ਮਾਨਸਾ, ਮੁਕਤਸਰ ਸਮੇਤ ਹੋਰ ਜ਼ਿਲ੍ਹਿਆਂ ਵਿਚ ਰਾਹਤ ਸਮੱਗਰੀ ਇਕੱਠੀ ਕਰਕੇ ਫਾਜ਼ਿਲਕਾ ਖੇਤਰ ਵਿਚ ਭੇਜੀ ਰਹੀ ਹੈ, ਜਿੱਥੋਂ ਡਿਊਟੀ ਦੇ ਰਹੇ ਆਪ ਵਲੰਟੀਅਰ ਉਕਤ ਰਾਹਤ ਸਮੱਗਰੀ ਨੂੰ ਲੋੜੀਂਦੇ ਲੋਕਾਂ ਤਕ ਪਹੁੰਚਾ ਰਹੇ ਹਨ।
ਇਸ ਮੌਕੇ ਉਪਕਾਰ ਸਿੰਘ ਜਾਖੜ ਚੇਅਰਮੈਨ ਮਾਰਕੀਟ ਕਮੇਟੀ ਅਬੋਹਰ, ਜਸ਼ਨ ਵੀਰ ਸਿੰਘ ਜ਼ਿਲਾ ਪ੍ਰਧਾਨ ਮੁਕਤਸਰ ਸਾਹਿਬ, ਨਵਦੀਪ ਸਿੰਘ ਜੀਦਾ ਚੇਅਰਮੈਨ ਸ਼ੂਗਰ ਫੈਡ ਪੰਜਾਬ, ਬਲਜਿੰਦਰ ਕੌਰ ਤੁੰਗਵਾਲੀ ਹਲਕਾ ਸੰਗਠਨ ਇੰਚਾਰਜ ਭੁੱਚੋ, ਬਲਜੀਤ ਸਿੰਘ ਬੱਲੀ ਹਲਕਾ ਸੰਗਠਨ ਇੰਚਾਰਜ ਬਠਿੰਡਾ ਸ਼ਹਿਰੀ, ਬੂਟਾ ਸਿੰਘ ਸੰਦੋਹਾ ਹਲਕਾ ਸੰਗਠਨ ਇੰਚਾਰਜ ਮੌੜ, ਯਾਦਵਿੰਦਰ ਸ਼ਰਮਾ, ਹੈਪੀ ਸਿੰਘ, ਲਵਪ੍ਰੀਤ ਸਿੰਘ, ਬਲਵੀਰ ਸਿੰਘ ਆਦਿ ਮੌਜੂਦ ਸਨ।