ਪੰਜਾਬ ਅੰਦਰ ਸਿਹਤ-ਸਿੱਖਿਆ, ਕਾਨੂੰਨ ਵਿਵਸਥਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ
ਪੰਜਾਬ ਅੰਦਰ ਸਿਹਤ-ਸਿੱਖਿਆ, ਕਾਨੂੰਨ ਵਿਵਸਥਾ ਭੰਗ, ਨਜਾਇਜ਼ ਮਾਈਨਿੰਗ ਨਸ਼ਾ ਤੇ ਦਿਨ ਦਿਹਾੜੇ ਕਤਲ, ਫ਼ਿਰੌਤੀਆਂ ਲਗਾਤਾਰ ਵੱਧ ਰਹੀਆਂ ਹਨ। ਪਰ ਪੰਜਾਬ ਦੇ ਸੀੱਐਮ ਮਾਨ ਪੰਜਾਬ ਨੂੰ ਲਵਾਰਸ ਛੱਡ ਬਾਕੀ ਸੂਬਿਆਂ ਵਿੱਚ ਐਸ਼ੋ ਆਰਾਮ ਲਈ ਘੁੰਮ ਰਹੇ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਅੱਜ ਮਾਨਸਾ ਹਲਕਾ ਵਿਖੇ ਪਾਰਟੀ ਦੀ ਮਜਬੂਤੀ ਲਈ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਮੀਟਿੰਗ ਦੌਰਾਨ ਕੀਤਾ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਸੁਵਿਧਾ ਦੇ ਵੱਡੇ-ਵੱਡੇ ਢਿੰਡੋਰੇ ਪਿੱਟ ਰਹੇ ਹਨ ਪਰ ਆਪ ਆਪਣਾ ਇਲਾਜ ਮਹਿੰਗੇ ਹਸਪਤਾਲਾਂ ਵਿੱਚ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਉਨ੍ਹਾਂ ਵੱਲੋਂ ਮੁਹੱਲਾ ਕਲੀਨਿਕ ਜਾਂ ਵੱਡੇ ਹਸਪਤਾਲ ਖੋਲ੍ਹੇ ਹਨ ਤਾਂ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ ਆਪਣਾ ਇਲਾਜ ਉਨ੍ਹਾਂ ਮਹੱਲਾ ਕਲੀਨਿਕਾਂ ਵਿੱਚ ਕਿਉਂ ਨਹੀਂ ਕਰਵਾ ਰਹੇ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕ ਆਪ ਪਾਰਟੀ ਦੇ ਕਾਰਨਾਮਿਆਂ ਤੋਂ ਇੰਨ੍ਹੇ ਅੱਕ ਚੁੱਕੇ ਹਨ ਅਤੇ ਇਨ੍ਹਾਂ ਨੂੰ ਚੰਗੀ ਤਰ੍ਹਾਂ ਪਛਾਣ ਚੁੱਕੇ ਹਨ ਹੁਣ। ਆਉਣ ਵਾਲੀਆਂ ਚੋਣਾਂ ਵਿੱਚ ਆਪ ਪਾਰਟੀ ਦੇ ਝਾੜੂ ਨਾਲ ਹੀ ਇੰਨ੍ਹਾਂ ਦੀ ਪੰਜਾਬ ਚੋਂ ਸਫ਼ਾਈ ਕਰਨਗੇ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਨਜਾਇਜ਼ ਮਾਈਨਿੰਗ ਲਗਾਤਾਰ ਵੱਧਦੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਇੱਕ ਅਧਿਕਾਰੀ ਵੱਲੋਂ ਇਸ ਦਾ ਖੁਲਾਸਾ ਕੀਤਾ ਗਿਆ ਤੇ ਸੀਐਮ ਮਾਨ ਨੂੰ ਅਧਿਕਾਰੀ ਵੱਲੋਂ ਇੱਕ ਲੈਟਰ ਵੀ ਲਿਖਿਆ ਗਿਆ ਹੈ ਕਿ ਰੋਪੜ ਦੇ ਵਿੱਚ ਸਰੇਆਮ ਨਜਾਇਜ਼ ਮਾਈਨਿੰਗ ਹੋ ਰਹੀ ਹੈ। ਇਸ ਗੱਲ ਤੋਂ ਸਪਸ਼ਟ ਹੁੰਦਾ ਹੈ ਕਿ ‘ਆਪ’ ਦੀ ਸਰਕਾਰ ਪੰਜਾਬ ਲਈ ਕਿੰਨੀ ਕ ਗੰਭੀਰ ਹੈ ਉਨ੍ਹਾਂ ਕਿਹਾ ਪੰਜਾਬ ’ਚ ਨਾਜਾਇਜ਼ ਮਾਈਨਿੰਗ ਰੋਕ ਕੇ 40 ਹਾਜਾਰ ਕਰੋੜ ਆਮਦਨ ਵਧਾਉਣ ਦੀਆਂ ਗੱਲਾਂ ਕਰਨ ਵਾਲੀ ਆਪ ਪਾਰਟੀ ਸੱਤਾ ਹਾਸਲ ਕਰਨ ਤੋਂ ਬਾਅਦ ਹੁਣ ਆਪਣੀਆਂ ਜੇਬਾਂ ਭਰਨ ਤੇ ਲੱਗੀ ਹੋਏ ਉਨ੍ਹਾਂ ਕਿਹਾ ਕਿ ਨਾ ਹੀ ਔਰਤਾ ਨੂੰ ਹਾਲੇ ਤੱਕ ਇਕ-ਇਕ ਹਜ਼ਾਰ ਦਿੱਤਾ ਨਾ ਹੀ ਨੌਜਵਾਨਾਂ ਨੂੰ ਨੌਕਰੀਆਂ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦਾ ਭਲਾ ਕਰਨ ਵਾਲੀ ਇੱਕੋ ਇੱਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ ਜਿਸ ਨੇ ਪੰਜਾਬ ਦੀ ਤਰੱਕੀ ਲਈ ਹਰ ਇੱਕ ਉਪਰਾਲਾ ਕੀਤਾ ਹੈ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਅੰਦਰ ਸਰਕਾਰ ਬਣਨ ਤੋਂ ਬਾਅਦ ਪੰਜਾਬ ਅੰਦਰ ਅਜਿਹੇ ਕਾਨੂੰਨ ਬਣਾਏ ਜਾਣਗੇ ਤਾਂ ਕਿ ਨਸ਼ਾ ਤਸਕਰੀ ਕਰਨ ਵਾਲਾ ਕੋਈ ਵੀ ਵਿਅਕਤੀ ਨਸਾ ਤਸਕਰੀ ਨਾ ਕਰ ਸਕੇ। ਉਹਨਾਂ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਹਰ ਵਰਗ ਨੂੰ ਖੁਸ਼ਹਾਲ ਕਰਨ ਦੇ ਲਈ ਸ਼੍ਰੋਮਣੀ ਅਕਾਲੀ ਦਲ ਹਰ ਕਦਮ ਉਠਾਏਗਾ। ਇਸ ਮੌਕੇ ਹਲਕਾ ਮਾਨਸਾ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ,ਸ਼੍ਰੋਮਣੀ ਅਕਾਲੀਦਲ ਇਸਤਰੀ ਵਿੰਗ ਦੇ ਪੰਜਾਬ ਦੇ ਪ੍ਰਧਾਨ ਗੋਬਿੰਦ ਕੌਰ ਤੇ ਕਰਮਜੀਤ ਕੌਰ ਸਮਾਓ ਇਸਤਰੀ ਵਿੰਗ ਜ਼ਿਲ੍ਹਾ ਪ੍ਰਧਾਨ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪਾਰਟੀ ਦੀ ਮਜਬੂਤੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਪੰਜਾਬ ਅੰਦਰ ਸ਼੍ਰੋਮਣੀ ਅਕਾਲੀਦਲ ਵੱਡੀ ਜਿੱਤ ਹਾਸਲ ਕਰ ਕੇ ਸਰਕਾਰ ਬਣਾ ਸਕੇ ਉਨ੍ਹਾਂ ਕਿਹਾ ਕਿ ਲੋਕ ਬਾਕੀ ਪਾਰਟੀਆਂ ਤੋਂ ਅੱਕ ਚੁੱਕੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦੇ ਲਈ ਉਤਾਵਲੇ ਹਨ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ, ਇਸਤਰੀ ਵਿੰਗ ਆਗੂ ਅਤੇ ਵਰਕਰ ਮੌਜੂਦ ਸਨ।