ਅਕਾਲ ਅਕੈਡਮੀ ਉਡਤ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ
ਕਲਗੀਧਰ ਟਰੱਸਟ ਬੜੂ ਸਾਹਿਬ ਦੇ ਅਧੀਨ
Publish Date: Fri, 15 May 2026 05:58 PM (IST)
Updated Date: Sat, 16 May 2026 04:06 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀ ਅਕਾਲ ਅਕੈਡਮੀ ਉਡਤ ਸੈਦੇਵਾਲਾ ਦੇ ਬਾਰ੍ਹਵੀਂ ਜਮਾਤ ਦੇ ਨਤੀਜੇ ਇਸ ਸਾਲ ਵੀ ਬੇਹੱਦ ਸ਼ਾਨਦਾਰ ਰਹੇ। ਵਿਦਿਆਰਥੀਆਂ ਨੇ ਉੱਚ ਅੰਕ ਪ੍ਰਾਪਤ ਕਰਕੇ ਸਕੂਲ, ਮਾਪਿਆਂ ਅਤੇ ਪੂਰ੍ਹੇ ਮਾਨਸਾ ਜ਼ਿਲ੍ਹੇ ਦਾ ਨਾਂ ਰੋਸ਼ਨ ਕੀਤਾ। ਅਕੈਡਮੀ ਦੀ ਹੋਣਹਾਰ ਵਿਦਿਆਰਥਣ ਮਨਜੋਤ ਕੌਰ ਨੇ 94 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ ਸਥਾਨ ਹਾਸਲ ਕੀਤਾ। ਉਸਨੇ ਮੈਥ ਵਿੱਚ 98 ਅੰਕ, ਫਿਜੀਕਸ ਵਿੱਚ 98 ਅੰਕ ਅਤੇ ਪੰਜਾਬੀ ਵਿਸ਼ੇ ਵਿੱਚ 100 ਵਿੱਚੋਂ 100 ਅੰਕ ਪ੍ਰਾਪਤ ਕਰਕੇ ਵਿਲੱਖਣ ਉਪਲੱਬਧੀ ਹਾਸਲ ਕੀਤੀ। ਮਨਜੋਤ ਕੌਰ ਨੇ 91.6 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਸੁਖਦੀਪ ਸਿੰਘ ਨੇ 89.2 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਦੀ ਇਸ ਕਾਮਯਾਬੀ ਨੇ ਅਧਿਆਪਕਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਨੂੰ ਇੱਕ ਵਾਰ ਫਿਰ ਸਾਬਤ ਕੀਤਾ ਹੈ। ਇਸ ਮੌਕੇ ਮਾਪਿਆਂ ਨੇ ਸਕੂਲ ਦੇ ਸਮੂਹ ਸਟਾਫ ਅਤੇ ਪ੍ਰਿੰਸੀਪਲ ਹਰਪ੍ਰੀਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਵਾਲੀ ਪ੍ਰਾਪਤੀ ਹੈ। ਸਕੂਲ ਸਟਾਫ ਨੇ ਵੀ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਹਰ ਸਾਲ ਅਕੈਡਮੀ ਦੇ ਵਿਦਿਆਰਥੀ ਆਪਣੇ ਸ਼ਾਨਦਾਰ ਨਤੀਜਿਆਂ ਰਾਹੀਂ ਸਕੂਲ, ਇਲਾਕੇ ਅਤੇ ਮਾਪਿਆਂ ਦੀ ਪਛਾਣ ਨੂੰ ਨਵੀਂ ਉਚਾਈਆਂ ਤੱਕ ਲੈ ਕੇ ਜਾ ਰਹੇ ਹਨ। ਸਮੂਹ ਸਟਾਫ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ ਗਈ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ ਗਿਆ।