ਅਕਾਲ ਅਕੈਡਮੀ ਉਡਤ ਸੈਦੇਵਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ
Publish Date: Sun, 17 May 2026 06:47 PM (IST)
Updated Date: Mon, 18 May 2026 04:10 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀ ਅਕਾਲ ਅਕੈਡਮੀ ਉੱਡਤ ਸੈਦੇਵਾਲਾ ਦੇ ਬਾਰ੍ਹਵੀਂ ਜਮਾਤ ਦੇ ਨਤੀਜੇ ਇਸ ਸਾਲ ਵੀ ਬੇਹੱਦ ਸ਼ਾਨਦਾਰ ਰਹੇ। ਵਿਦਿਆਰਥੀਆਂ ਨੇ ਉੱਚ ਅੰਕ ਪ੍ਰਾਪਤ ਕਰਕੇ ਸਕੂਲ, ਮਾਪਿਆਂ ਅਤੇ ਪੂਰ੍ਹੇ ਮਾਨਸਾ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ। ਅਕੈਡਮੀ ਦੀ ਹੋਣਹਾਰ ਵਿਦਿਆਰਥਣ ਮਨਜੋਤ ਕੌਰ ਨੇ 94 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਉਸਨੇ ਮੈਥ ਵਿੱਚ 98 ਅੰਕ, ਫਿਜ਼ਿਕਸ ਵਿੱਚ 98 ਅੰਕ ਅਤੇ ਪੰਜਾਬੀ ਵਿਸ਼ੇ ’ਚ ਸੌ ’ਚੋਂ ਸੌ ਅੰਕ ਪ੍ਰਾਪਤ ਕਰਕੇ ਵਿਲੱਖਣ ਉਪਲਬਧੀ ਹਾਸਲ ਕੀਤੀ। ਮਨਜੋਤ ਕੌਰ ਨੇ 91.6 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਸੁਖਦੀਪ ਸਿੰਘ ਨੇ 89.2 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਦੀ ਇਸ ਕਾਮਯਾਬੀ ਨੇ ਅਧਿਆਪਕਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਨੂੰ ਇਕ ਵਾਰ ਫਿਰ ਸਾਬਤ ਕੀਤਾ ਹੈ। ਇਸ ਮੌਕੇ ਮਾਪਿਆਂ ਨੇ ਸਕੂਲ ਦੇ ਸਮੂਹ ਸਟਾਫ ਤੇ ਪ੍ਰਿੰਸੀਪਲ ਹਰਪ੍ਰੀਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਵਾਲੀ ਪ੍ਰਾਪਤੀ ਹੈ। ਸਕੂਲ ਸਟਾਫ ਨੇ ਵੀ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਹਰ ਸਾਲ ਅਕੈਡਮੀ ਦੇ ਵਿਦਿਆਰਥੀ ਆਪਣੇ ਸ਼ਾਨਦਾਰ ਨਤੀਜਿਆਂ ਰਾਹੀਂ ਸਕੂਲ, ਇਲਾਕੇ ਅਤੇ ਮਾਪਿਆਂ ਦੀ ਪਹਿਚਾਣ ਨੂੰ ਨਵੀਂ ਉਚਾਈਆਂ ਤੱਕ ਲੈ ਕੇ ਜਾ ਰਹੇ ਹਨ। ਸਮੂਹ ਸਟਾਫ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ ਗਈ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ ਗਿਆ।