ਅਣਐਲਾਨੇ ਬਿਜਲੀ ਕੱਟਾਂ ਖਿਲਾਫ਼ ਅਕਾਲੀ ਦਲ ਨੇ ਖੋਲ੍ਹਿਆ ਮੋਰਚਾ: ਸਰਕਾਰ ਨੂੰ ਦਿੱਤੀ ਤਿੱਖੇ ਸੰਘਰਸ਼ ਦੀ ਚਿਤਾਵਨੀ
ਜ਼ਿਲ੍ਹੇ ਅੰਦਰ ਹਰ ਰੋਜ਼ ਲਾਏ ਜਾ ਰਹੇ ਲੰਬੇ-ਲੰਬੇ ਬਿਜਲੀ ਕੱਟਾਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਸ਼੍ਰੋਮਣੀ ਅਕਾਲੀ ਦਲ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋ ਦੀ ਅਗਵਾਈ ਹੇਠ ਵਰਕਰਾਂ ਨੇ ਡੀਸੀ ਦਫਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
Publish Date: Thu, 30 Apr 2026 01:19 PM (IST)
Updated Date: Thu, 30 Apr 2026 01:22 PM (IST)
ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ। ਜ਼ਿਲ੍ਹੇ ਅੰਦਰ ਹਰ ਰੋਜ਼ ਲਾਏ ਜਾ ਰਹੇ ਲੰਬੇ-ਲੰਬੇ ਬਿਜਲੀ ਕੱਟਾਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਸ਼੍ਰੋਮਣੀ ਅਕਾਲੀ ਦਲ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋ ਦੀ ਅਗਵਾਈ ਹੇਠ ਵਰਕਰਾਂ ਨੇ ਡੀਸੀ ਦਫਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਬਬਲੀ ਢਿੱਲੋ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿੱਚ ਬਿਜਲੀ ਹਮੇਸ਼ਾ ਸਰਪਲਸ ਰਹੀ ਹੈ। ਪਰ ਜਦੋਂ ਦੀ ਪੰਜਾਬ ਅੰਦਰ ‘ਆਪ’ ਸਰਕਾਰ ਬਣੀ ਹੈ ਤਾਂ ਲੋਕਾਂ ਨੂੰ ਬਿਜਲੀ ਸਪਲਾਈ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਅਜੇ ਗਰਮੀ ਦੀ ਸ਼ੁਰੂਆਤ ਹੋਈ ਹੈ ਪਰ 10-10 ਘੰਟਿਆਂ ਦੇ ਬਿਜਲੀ ਘੱਟ ਲਗਾਏ ਜਾ ਰਹੇ ਹਨ।
ਜਿਸ ਕਾਰਨ ਲੋਕ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾਅਵਾ ਕਰਦੇ ਸਨ ਅਤੇ ਉਨ੍ਹਾਂ ਦੇ ਰਾਜ ਵਿੱਚ ਬਿਜਲੀ ਝਮੱਕਾ ਵੀ ਨਹੀਂ ਮਾਰੇਗੀ ਪਰ ਹੁਣ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਬਿਜਲੀ ਬੰਦ ਨਾ ਕੀਤੇ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।