ਆਂਗਣਵਾੜੀ ਮੁਲਾਜ਼ਮਾਂ ਵੱਲੋਂ ਵਿਧਾਇਕਾਂ ਦੀ ਰਿਹਾਇਸ਼ ਅੱਗੇ ਧਰਨਾ 5 ਨੂੰ
ਆਲ ਪੰਜਾਬ ਆਂਗਣਵਾੜੀ
Publish Date: Thu, 30 Apr 2026 05:34 PM (IST)
Updated Date: Fri, 01 May 2026 04:11 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ 5 ਮਈ ਨੂੰ ਪੰਜਾਬ ਭਰ ’ਚ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸੇ ਲੜੀ ਤਹਿਤ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਯੂਨੀਅਨ ਦੀ ਬਲਾਕ ਝੁਨੀਰ ਪ੍ਰਧਾਨ ਸੁਰਿੰਦਰ ਕੌਰ ਜੌੜਕੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਿਧਾਨ ਸਭਾ ਚੋਣਾਂ ਸਮੇਂ ਵਰਕਰਾਂ ਨਾਲ ਕੀਤੇ ਵਾਅਦਿਆਂ ’ਤੇ ਖਰ੍ਹੀ ਨਹੀਂ ਉਤਰੀ। ਇਸ ਕਰਕੇ ਮੁਲਾਜ਼ਮਾਂ ’ਚ ਰੋਸ ਹੈ। ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਪੱਛਾ ਦੁੱਗਣਾ ਕਰੇ, ਆਂਗਣਵਾੜੀ ਕੇਂਦਰਾਂ ‘ਚੋਂ ਖੋਹੇ ਗਏ ਬੱਚੇ ਵਾਪਸ ਆਂਗਣਵਾੜੀ ਕੇਂਦਰਾਂ ’ਚ ਭੇਜੇ ਜਾਣ, ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦੇ ਨਾਲ ਹੀ ਸਮਾਰਟ ਫ਼ੋਨ ਦਿੱਤੇ ਜਾਣ, ਆਂਗਣਵਾੜੀ ਵਰਕਰਾਂ ਨੂੰ ਮਾਵਾਂ, ਧੀਆਂ, ਸਤਿਕਾਰਯੋਗ ਯੋਜਨਾ ‘ਚ ਕੰਮ ਕਰਨ ਬਦਲੇ ਵਰਕਰ ਨੂੰ 200 ਅਤੇ 100 ਰੁਪਏ ਪ੍ਰਤੀ ਹੈਲਪਰ ਨੂੰ ਦਿੱਤੇ ਜਾਣ, ਆਂਗਣਵਾੜੀ ਵਰਕਰਾਂ ਕੋਲੋਂ ਵਾਧੂ ਕੰਮ ਲੈਣੇ ਬੰਦ ਕੀਤੇ ਜਾਣ।