ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਅਮਿਤ ਸਰੀਨ ਬਣੇ ਚੋਣ ਆਬਜ਼ਰਵਰ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਆਉਂਦੀ
Publish Date: Sat, 16 May 2026 06:15 PM (IST)
Updated Date: Sun, 17 May 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਆਉਂਦੀ 26 ਮਈ ਨੂੰ ਕਰਵਾਈਆਂ ਜਾਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਆਮ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਪ੍ਰਣਾਲੀ ਨਾਲ ਨੇਪਰੇ ਚੜ੍ਹਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਰਾਜ ਚੋਣ ਕਮਿਸ਼ਨ ਵੱਲੋਂ ਚੋਣ ਪ੍ਰਕਿਰਿਆ ਤੇ ਤਿੱਖੀ ਨਜ਼ਰ ਰੱਖਣ ਅਤੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਮਾਨਸਾ ਦੀਆਂ ਸਬੰਧਿਤ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਅਮਿਤ ਸਰੀਨ (ਪੀਸੀਐਸ) ਨੂੰ ਬਤੌਰ ਚੋਣ ਆਬਜ਼ਰਵਰ ਤਾਇਨਾਤ ਕੀਤਾ ਗਿਆ ਹੈ। ਚੋਣ ਅਬਜ਼ਰਵਰ ਅਮਿਤ ਸਰੀਨ ਨੇ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਨਿਯਮਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਆਮ ਨਾਗਰਿਕਾਂ ਤੇ ਉਮੀਦਵਾਰਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਜੇਕਰ ਕਿਸੇ ਵੀ ਨਾਗਰਿਕ ਜਾਂ ਉਮੀਦਵਾਰ ਨੂੰ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਸਬੰਧੀ ਕੋਈ ਸ਼ਿਕਾਇਤ, ਮੁਸ਼ਕਿਲ ਜਾਂ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਹ ਸਿੱਧੇ ਤੌਰ ਤੇ ਉਨ੍ਹਾਂ ਦੇ ਮੋਬਾਈਲ ਨੰਬਰ ‘ਤੇ ਸੰਪਰਕ ਕਰ ਸਕਦਾ ਹੈ। ਜ਼ਿਕਰਯੋਗ ਹੈ ਕਿ ਚੋਣ ਅਬਜ਼ਰਵਰ ਅਮਿਤ ਸਰੀਨ (ਪੀਸੀਐਸ) ਜੀ.ਓ. ਮੈਸ, ਪੁਲਿਸ ਲਾਈਨ ਮਾਨਸਾ ਵਿਖੇ ਠਹਿਰੇ ਹੋਏ ਹਨ। ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਮੋਬਾਈਲ ਨੰਬਰ ’ਤੇ ਸੰਪਰਕ ਕਰਕੇ ਜਾਂ ਜੀ.ਓ. ਮੈਸ, ਪੁਲਿਸ ਲਾਈਨ ਮਾਨਸਾ ਵਿਖੇ ਨਿੱਜੀ ਤੌਰ ਤੇ ਉਨ੍ਹਾਂ ਨੂੰ ਮਿਲ ਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ, ਜਿਸ ’ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਤੁਰੰਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।