ਐੱਮਐੱਮਐੱਸ 2025 ਪ੍ਰੀਖਿਆ ’ਚੋਂ ਆਂਚਲਪ੍ਰੀਤ ਕੌਰ ਰਹੀ ਅੱਵਲ
ਸਿੱਖਿਆ ਵਿਭਾਗ, ਪੰਜਾਬ ਵੱਲੋਂ ਸੈਸ਼ਨ
Publish Date: Sat, 02 May 2026 06:22 PM (IST)
Updated Date: Sun, 03 May 2026 04:12 AM (IST)

ਪੰਜਾਬੀ ਜਾਗਰਣ ਰਿਪੋਰਟਰ, ਮਾਨਸਾ : ਸਿੱਖਿਆ ਵਿਭਾਗ ਪੰਜਾਬ ਵੱਲੋਂ ਸੈਸ਼ਨ 2025 - 26 ਵਿਚ ਕਰਵਾਈ ਨੈਸ਼ਨਲ ਮੀਨਜ ਕਮ ਮੈਰਿਟ ਸਕਾਲਰਸ਼ਿਪ ਵਜ਼ੀਫ਼ਾ ਪ੍ਰੀਖਿਆ ਵਿਚ ਸਰਕਾਰੀ ਸੈਕੰਡਰੀ ਸਕੂਲ ਗੰਢੂ ਕਲਾਂ (ਮਾਨਸਾ) ਦੀ ਅੱਠਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਆਂਚਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ ਸਕੂਲ ਇੰਚਾਰਜ ਸੰਜੀਵ ਕੁਮਾਰ ਦੀ ਅਗਵਾਈ ਵਿਚ ਆਪਣੀ ਸਖ਼ਤ ਮਿਹਨਤ ਸਦਕਾ ਇਸ ਪੇਪਰ ਵਿਚ ਪੂਰੇ ਮਾਨਸਾ ਜ਼ਿਲ੍ਹੇ ਨੂੰ ਪਛਾੜਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਰਕਾਰੀ ਸੈਕੰਡਰੀ ਸਕੂਲ ਗੰਢੂ ਕਲਾਂ ਦਾ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਚਮਕਾਇਆ ਹੈ। ਸਕੂਲ ਦੇ 3 ਹੋਰ ਬੱਚਿਆਂ ਨੇ ਇਸ ਵਜ਼ੀਫ਼ਾ ਪ੍ਰੀਖਿਆ ਨੂੰ ਪਾਸ ਕੀਤਾ ਹੈ, ਜਿਸ ਵਿਚ ਹਰਗੁਣ ਕੌਰ ਪੁੱਤਰੀ ਗੁਲਾਬ ਸਿੰਘ ਨੇ ਜਿਲ੍ਹੇ ਵਿਚੋਂ ਤੀਜਾ ਸਥਾਨ ਤੇ ਕੋਮਲਪ੍ਰੀਤ ਕੌਰ ਪੁੱਤਰੀ ਜਗਸੀਰ ਸਿੰਘ ਨੇ ਜ਼ਿਲ੍ਹੇ ਵਿਚੋਂ ਪੰਜਵਾਂ ਸਥਾਨ ਹਾਸਿਲ ਕੀਤਾ। ਜਸਨੂਰ ਕੌਰ ਪੁੱਤਰੀ ਨਿਰਮਲ ਸਿੰਘ ਨੇ ਵੀ ਮੈਰਿਟ ਸੂਚੀ ਵਿਚ ਸਥਾਨ ਹਾਸਿਲ ਕੀਤਾ। ਇੰਨ੍ਹਾਂ ਬੱਚਿਆਂ ਨੂੰ ਇਨਾਮ ਵਜੋਂ 12000 ਰੁਪਏ ਪ੍ਰਤੀ ਸਾਲ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਕੁੱਲ 48000 ਰੁਪਏ ਵਜ਼ੀਫਾ ਰਾਸ਼ੀ ਵੀ ਮਿਲਣੀ ਹੈ। ਸਕੂਲ ਦੇ ਡੀਡੀਓ ਪ੍ਰਿੰਸੀਪਲ ਗੁਰਮੀਤ ਸਿੰਘ ਵੱਲੋਂ ਇਸ ਬੱਚੀ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ ਗਈ। ਸਕੂਲ ਇੰਚਾਰਜ ਸੰਜੀਵ ਕੁਮਾਰ, ਜਸਬੀਰ ਸਿੰਘ ਅਤੇ ਸਮੂਹ ਸਟਾਫ਼ ਵੱਲੋਂ ਇਸ ਬੱਚੀ ਨੂੰ ਤੇ ਸਪੈਸ਼ਲ ਕੋਚਿੰਗ ਦੇਣ ਵਾਲੇ ਗਾਈਡ ਅਧਿਆਪਕ ਗੁਰਪ੍ਰੀਤ ਸਿੰਘ ਮੈਥ ਮਾਸਟਰ ਨੂੰ ਢੇਰ ਸਾਰੀਆਂ ਮੁਬਾਰਕਾਂ ਦਿੱਤੀਆਂ ਗਈਆਂ। ਸਕੂਲ ਦੇ ਇੰਚਾਰਜ ਸੰਜੀਵ ਕੁਮਾਰ ਅਤੇ ਸਮੂਹ ਸਟਾਫ਼ ਵੱਲੋਂ ਬੱਚਿਆਂ ਅਤੇ ਗਾਈਡ ਟੀਚਰ ਗੁਰਪ੍ਰੀਤ ਸਿੰਘ ਮੈਥ ਮਾਸਟਰ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਜਸਬੀਰ ਸਿੰਘ, ਸ਼ਸ਼ੀ ਭੂਸ਼ਣ, ਅਵਤਾਰ ਸਿੰਘ, ਅੰਕਿਤ ਕੁਮਾਰ, ਇਕਬਾਲ ਸਿੰਘ, ਅਜੈ ਕੁਮਾਰ, ਸਰਵਨ ਸਿੰਘ, ਵੀਰਪਾਲ ਕੌਰ, ਗੋਲ਼ੋ ਕੌਰ, ਸੁਖਵੀਰ ਕੌਰ, ਕਰਮਜੀਤ ਕੌਰ, ਅਮਨਦੀਪ ਕੌਰ ਸਾਇੰਸ, ਮਨਪ੍ਰੀਤ ਕੌਰ, ਰਜਨੀ ਸਿੰਗਲਾ, ਅਮਨਦੀਪ ਕੌਰ, ਗਗਨਪਾਲ ਕੌਰ ਆਦਿ ਹਾਜ਼ਰ ਸਨ।