ਆਸ਼ੀਰਵਾਦ ਸਕੀਮ ਲਈ ਹੁਣ ਸੇਵਾ ਕੇਂਦਰਾਂ ’ਚ ਹੋਵੇਗਾ ਅਪਲਾਈ : ਡੀਸੀ
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਨੂੰ
Publish Date: Thu, 29 Jan 2026 07:24 PM (IST)
Updated Date: Thu, 29 Jan 2026 07:25 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਨੂੰ ਹੋਰ ਪਾਰਦਰਸ਼ੀ, ਸੁਚਾਰੂ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ ਅਤੇ ਆਸ਼ੀਰਵਾਦ ਆਨਲਾਈਨ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਜੋੜਿਆ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਆਸ਼ੀਰਵਾਦ ਆਨਲਾਈਨ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਸਾਂਝੇ ਤੌਰ ’ਤੇ ਜੋੜ ਕੇ ਅਧਿਕਾਰਕ ਤੌਰ ’ਤੇ ਸ਼ੁਰੂ ਕੀਤਾ ਗਿਆ ਹੈ। ਹੁਣ ਆਸ਼ੀਰਵਾਦ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਲਈ ਅਰਜ਼ੀਆਂ ਸਿਰਫ਼ ਸੇਵਾ ਕੇਂਦਰਾਂ ਰਾਹੀਂ ਹੀ ਦਾਖ਼ਲ ਕੀਤੀਆਂ ਜਾ ਸਕਣਗੀਆਂ। ਸਕੀਮ ਦੀ ਕਾਰਗੁਜ਼ਾਰੀ ਹੋਰ ਪ੍ਰਭਾਵਸ਼ਾਲੀ ਅਤੇ ਜਵਾਬਦੇਹ ਬਣੇਗੀ। ਉਨ੍ਹਾਂ ਕਿਹਾ ਕਿ ਆਸ਼ੀਰਵਾਦ ਸਕੀਮ ਪੰਜਾਬ ਸਰਕਾਰ ਦੀ ਇੱਕ ਪ੍ਰਮੁੱਖ ਭਲਾਈ ਯੋਜਨਾ ਹੈ। ਸਕੀਮ ਅਧੀਨ ਅਨੁਸੂਚਿਤ ਜਾਤੀਆਂ, ਈਸਾਈ ਭਾਈਚਾਰੇ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਅਤੇ ਹਰ ਜਾਤੀ ਦੀ ਵਿਧਵਾਵਾਂ ਦੀਆਂ ਧੀਆਂ ਅਤੇ ਅਨੁਸੂਚਿਤ ਜਾਤੀ ਦੀਆਂ ਵਿਧਵਾਵਾਂ ਅਤੇ ਤਲਾਕਸ਼ੁਦਾ ਔਰਤਾਂ ਦੇ ਵਿਆਹ ਸਮੇਂ 51,000 ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮਾਨਸਾ ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਹੁਣ ਲਾਭਪਾਤਰੀ ਆਪਣੇ ਨੇੜਲੇ ਸੇਵਾ ਕੇਂਦਰ ਤੋਂ ਘੱਟ ਖ਼ਰਚ ’ਤੇ ਆਸਾਨੀ ਨਾਲ ਸਕੀਮ ਦਾ ਲਾਭ ਲੈ ਸਕਣਗੇ।