ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਕਿਸਾਨ ਕੀਤੇ ਜਾਗਰੂਕ
ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ
Publish Date: Wed, 20 May 2026 06:12 PM (IST)
Updated Date: Thu, 21 May 2026 04:04 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਨਬਾਰਡ ਦੇ ਸਹਿਯੋਗ ਨਾਲ ਵੱਖ-ਵੱਖ ਐੱਫਪੀਓ ਸਵੈ ਸਹਾਇਤਾ ਗਰੁੱਪ, ਕਸ਼ਟਮ ਹਾਇਰਿੰਗ ਸੈਂਟਰ ਅਤੇ ਪ੍ਰਗਤੀਸ਼ੀਲ ਕਿਸਾਨਾਂ ਲਈ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕਤਾ ਕੈਂਪ ਲਗਾਇਆ। ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਅਜੀਤਪਾਲ ਸਿੰਘ ਧਾਲੀਵਾਲ ਨੇ ਕੈਂਪ ਦੌਰਾਨ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਉਪਲੱਬਧ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਇੰਜ. ਅਲੋਕ ਗੁਪਤਾ, ਸਹਾਇਕ ਪ੍ਰੋਫੈਸਰ (ਭੂਮੀ ਤੇ ਜਲ ਇੰਜੀਨੀਅਰਿੰਗ) ਨੇ ਫ਼ਸਲਾਂ ’ਚ ਮਿੱਟੀ ਪਰਖ ਆਧਾਰਤ ਖਾਦ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਤੇ ਸੁਚੱਜੀ ਵਰਤੋਂ ਲਈ ਮਿੱਟੀ ਦਾ ਨਮੂਨਾ ਲੈਣ ਦੇ ਢੰਗ ਬਾਰੇ ਵੀ ਦੱਸਿਆ। ਡਾ. ਰਣਵੀਰ ਸਿੰਘ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਕਿਸਾਨ ਭਰਾਵਾਂ ਨੂੰ ਫ਼ਸਲਾਂ ਦੀ ਕਾਸ਼ਤ ਕਰਦੇ ਸਮੇਂ ’ਵਰਸਿਟੀ ਦੀਆਂ ਸਿਫ਼ਾਰਿਸ਼ ਕਿਸਮਾਂ ਤੇ ਕਾਸ਼ਤ ਦੇ ਢੰਗ ਅਪਨਾਉਣ ’ਤੇ ਜ਼ੋਰ ਦਿੱਤਾ।