ਵਿਸ਼ਵ ਏਡਜ਼ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਸੈਮੀਨਾਰ
ਮਾਈ ਭਾਗੋ ਸੰਸਥਾ ਰੱਲਾ ਵਿਖੇ ਪ੍ਰਿੰਸੀਪਲ
Publish Date: Wed, 03 Dec 2025 06:40 PM (IST)
Updated Date: Thu, 04 Dec 2025 04:06 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮਾਈ ਭਾਗੋ ਸੰਸਥਾ ਰੱਲਾ ਵਿਖੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਦੀ ਰਹਿਨੁਮਾਈ ਹੇਠ ਵਿਸ਼ਵ ਏਡਜ਼ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਐੱਨਐੱਸਐੱਸ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਸ਼ਰਨਜੀਤ ਸਿੰਘ ਅਤੇ ਪ੍ਰਗਟ ਸਿੰਘ ਨੇ ਵਿਦਿਆਰਥੀਆਂ ਦੀ ਭਲਾਈ ਤੇ ਸਮਾਜਿਕ ਜਾਗਰੂਕਤਾ ਨੂੰ ਧਿਆਨ ‘ਚ ਰੱਖਦਿਆਂ ਮਹੱਤਵਪੂਰਨ ਸਮਾਗਮ ਦੀ ਅਗਵਾਈ ਕੀਤੀ। ਸੈਮੀਨਾਰ ਦੀ ਸ਼ੁਰੂਆਤ ਪ੍ਰੋਗਰਾਮ ਅਫ਼ਸਰ ਸ਼ਰਨਜੀਤ ਸਿੰਘ ਨੇ ਵਿਸ਼ਵ ਏਡਜ਼ ਦਿਵਸ ਦੀ ਪਿਛੋਕੜ ਤੇ ਉਦੇਸ਼ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ 1 ਦਸੰਬਰ 1988 ਨੂੰ ਇਸ ਦਿਵਸ ਦੀ ਸ਼ੁਰੂਆਤ ਇਸ ਉਦੇਸ਼ ਨਾਲ ਕੀਤੀ ਸੀ ਕਿ ਲੋਕਾਂ ’ਚ ਏਡਜ਼ ਬਾਰੇ ਸਹੀ ਜਾਣਕਾਰੀ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਨਾਲ ਜੂਝ ਰਹੇ ਲੋਕਾਂ ਪ੍ਰਤੀ ਸੰਵੇਦਨਸ਼ੀਲਤਾ ਵਧੇ। ਪ੍ਰੋਗਰਾਮ ਦੌਰਾਨ ਸਹਾਇਕ ਪ੍ਰੋਫ਼ੈਸਰ ਸ਼ਮਸੇਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਐਚਆਈਵੀ ਵਾਇਰਸ ਦੇ ਫ਼ੈਲਣ ਦੇ ਤਰੀਕੇ, ਇਸ ਦੀ ਪਹਿਚਾਣ, ਬਿਮਾਰੀ ਦੇ ਲੱਛਣ, ਇਲਾਜ ਦੀ ਮੌਜੂਦਾ ਸਥਿਤੀ ਅਤੇ ਇਸ ਨਾਲ ਜੁੜੇ ਸਮਾਜਿਕ ਚੁਣੌਤੀਆਂ ਬਾਰੇ ਜਾਣਕਾਰੀ ਦਿੱਤੀ। ਸਮਾਗਮ ਦੇ ਅੰਤ ’ਚ ਸਹਾਇਕ ਪ੍ਰੋਫ਼ੈਸਰ ਧੀਰਾ ਸਿੰਘ ਨੇ ਏਡਜ਼ ਦੇ ਕਾਰਨਾਂ, ਇਸ ਦੇ ਮਾਨਸਿਕ, ਸਮਾਜਿਕ ਤੇ ਪਰਿਵਾਰਕ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਸੈਮੀਨਾਰ ’ਚ ਮੌਜੂਦ ਵਿਦਿਆਰਥੀਆਂ ਨੂੰ ਸਵਾਲ ਜਵਾਬ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜ਼ਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਈਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਅਤੇ ਆਫਿਸ ਐਡਮਿਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਐੱਨਐੱਸਐੱਸ ਵਿਭਾਗ ਦੀ ਇਸ ਸਿੱਖਿਆਤਮਕ ਪਹਿਲ ਦੀ ਸ਼ਲਾਘਾ ਕੀਤੀ। ਇਸ ਮੌਕੇ ਸਮੂਹ ਅਧਿਆਪਕ ਸਾਹਿਬਾਨ ਤੇ ਵਿਦਿਆਰਥੀ ਹਾਜ਼ਰ ਸਨ।