ਸਾਹਿਬਜ਼ਾਦਾ ਜੁਝਾਰ ਸਿੰਘ ਸਕੂਲ ’ਚ ਸਰਹੰਦ ਫ਼ਤਿਹ ਦਿਵਸ ਮਨਾਇਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ
Publish Date: Wed, 13 May 2026 07:50 PM (IST)
Updated Date: Thu, 14 May 2026 04:12 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸਕੂਲ ਕੋਟ ਧਰਮੂ ਸੀਬੀਐਸਈ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸਰਹੰਦ ਫਤਿਹ ਦਿਵਸ ਮਨਾਇਆ ਗਿਆ। ਇਸ ਸੰਦਰਭ ਵਿੱਚ ਸਕੂਲ ਵਿਖੇ ਸਵੇਰ ਦੀ ਸਭਾ ਵਿੱਚ ਢਾਡੀ ਜੱਥਾ ਭਾਈ ਦਵਿੰਦਰ ਸਿੰਘ ਭੋਰਾ ਜੀ ਵੱਲੋਂ ਬੱਚਿਆਂ ਨੂੰ ਇਸ ਦਿਨ ਇਤਿਹਾਸ ਬਾਰੇ ਕਵੀਸ਼ਰੀ ਰਾਹੀਂ ਜਾਣੂ ਕਰਵਾਇਆ ਗਿਆ । ਉਨ੍ਹਾਂ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਕਿਵੇਂ ਮੁਗਲਾਂ ਵਿਰੁੱਧ ਇੱਟ ਨਾਲ ਇੱਟ ਖੜਕਾ ਕੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਾ ਬਦਲਾ ਲਿਆ। ਜੱਥੇ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਜੀਵਨੀ ‘ਤੇ ਚਾਨਣਾ ਪਾਇਆ । ਉਨ੍ਹਾਂ ਦੱਸਿਆ ਕਿ ਕਿਵੇਂ ਉਹ ਮਾਧੋ ਦਾਸ ਬੈਰਾਗੀ ਤੋਂ ਬਾਅਦ ਅੰਮ੍ਰਿਤ ਛੱਕ ਕੇ ਬਾਬਾ ਬੰਦਾ ਸਿੰਘ ਬਹਾਦਰ ਜੀ ਬਣੇl ਢਾਡੀ ਜੱਥੇ ਵੱਲੋਂ ਸਕੂਲ ਦੀ ਸ਼ਲਾਘਾ ਵੀ ਕੀਤੀ ਗਈ ਕਿ ਆਪਣੇ ਸਿੱਖ ਇਤਿਹਾਸ ਨਾਲ ਜੁੜੇ ਰਹਿਣ ਲਈ ਸਾਨੂੰ ਆਪਣੇ ਬੱਚਿਆਂ ਨੂੰ ਇਸ ਤਰ੍ਹਾਂ ਦੇ ਸਕੂਲਾਂ ਵਿੱਚ ਦਾਖਲਾ ਕਰਵਾਉਣਾ ਚਾਹੀਦਾ ਹੈ। ਸਕੂਲ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਜੀ ਵੱਲੋਂ ਢਾਡੀ ਜੱਥੇ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਸਿੱਖ ਇਤਿਹਾਸ ਦੀਆਂ ਜੜਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਸਾਨੂੰ ਆਪਣਾ ਇਤਿਹਾਸ ਨਹੀਂ ਭੁੱਲਣਾ ਚਾਹੀਦਾ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਅਧਿਆਪਕ ਹਰਪ੍ਰੀਤ ਕੌਰ, ਸਰਬਜੀਤ ਕੌਰ, ਕੁਲਵਿੰਦਰ ਕੌਰ ਅਤੇ ਪੂਜਾ ਰਾਣੀ ਨੇ ਸਹਿਯੋਗ ਦਿਤਾ।