ਸੂਰਾਂ ਨੂੰ ਗਲੀਆਂ ’ਚ ਖੁੱਲ੍ਹੇ ਛੱਡਣ 'ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ ਆਈ.ਏ.ਐਸ.
Publish Date: Mon, 04 May 2026 05:51 PM (IST)
Updated Date: Tue, 05 May 2026 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ ਆਈਏਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਲੋਕਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਖੁਰਾਕ ਖਾਣ ਜਾਂ ਚਰਨ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁਲ੍ਹੇ ਛੱਡਣ ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਹੁਕਮ ਵਿੱਚ ਕਿਹਾ ਕਿ ਜ਼ਿਲ੍ਹਾ ਮਾਨਸਾ ਦੇ ਵੱਖ ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਕੁਝ ਲੋਕਾਂ ਵੱਲੋਂ ਆਪਣੇ ਘਰਾਂ ਵਿੱਚ ਸੂਰ ਪਾਲੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਆਮ ਤੌਰ ਤੇ ਖ਼ੁਰਾਕ ਖਾਣ ਜਾਂ ਚਰਨ ਲਈ ਸੜ੍ਹਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਇਹ ਸੂਰ ਜਿੱਥੇ ਹਾਦਸਿਆਂ ਦਾ ਕਾਰਨ ਬਣਦੇ ਹਨ, ਉਥੇ ਗਲੀਆਂ ਵਿੱਚ ਇੰਨ੍ਹਾਂ ਵੱਲੋਂ ਪੈਦਾ ਕੀਤੀ ਜਾਂਦੀ ਗੰਦਗੀ ਕਾਰਨ ਆਮ ਲੋਕਾਂ, ਖ਼ਾਸ ਕਰਕੇ ਬੱਚਿਆਂ ਵਿੱਚ ਬਿਮਾਰੀਆਂ ਫ਼ੈਲਣ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ। ਇਹ ਹੁਕਮ 31 ਮਈ 2026 ਤੱਕ ਲਾਗੂ ਰਹੇਗਾ।