ਜ਼ਿਲ੍ਹੇ ’ਚ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ, ਆਈ.ਏ.ਐੱਸ.
Publish Date: Thu, 30 Apr 2026 05:22 PM (IST)
Updated Date: Fri, 01 May 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ, ਹੁੱਕਾ ਬਾਰਾਂ ਅਤੇ ਪਬਲਿਕ ਸਥਾਨਾਂ ਆਦਿ ’ਤੇ ਹੁੱਕਾ ਪੀਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ (ਤੰਬਾਕੂ ਕੰਟਰੋਲ ਸੈੱਲ ਪੰਜਾਬ) ਦੇ ਪੱਤਰ ਰਾਹੀਂ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਹਿੱਤ ਆਮ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਇਸ ਜ਼ਿਲ੍ਹੇ ਦੀ ਹਦੂਦ ਅੰਦਰ ਹੁੱਕਾ ਬਾਰਾਂ ’ਤੇ ਇਹ ਹੁਕਮ ਸਖ਼ਤੀ ਨਾਲ ਲਾਗੂ ਕਰਵਾਉਣਾ ਜ਼ਰੂਰੀ ਹੈ। ਇਹ ਹੁਕਮ 31 ਮਈ 2026 ਤੱਕ ਲਾਗੂ ਰਹਿਣਗੇ।