ਕਰਮਚਾਰੀਆਂ ਦੀ ਹੜਤਾਲ ਸੱਤਵੇਂ ਦਿਨ ਵੀ ਜਾਰੀ
ਨਗਰ ਕੌਂਸਲ ਦੇ ਦਰਜਾ ਚੌਥੇ ਕਰਮਚਾਰੀਆਂ ਦੀ ਹੜਤਾਲ ਸੱਤਵੇਂ ਦਿਨ ਵੀ ਜਾਰੀ
Publish Date: Wed, 24 Dec 2025 06:26 PM (IST)
Updated Date: Thu, 25 Dec 2025 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭੁੱਚੋ ਮੰਡੀ : ਭੁੱਚੋ ਮੰਡੀ ਨਗਰ ਕੌਂਸਲ ਦੇ ਦਰਜਾ ਚੌਥੇ ਕਰਮਚਾਰੀਆਂ ਵੱਲੋਂ ਆਪਣੀਆਂ ਬਕਾਇਆ ਤਨਖਾਹਾਂ ਤੇ ਹੋਰ ਬਕਾਏ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਅਣਐਲਾਨੀ ਹੜਤਾਲ ਮੰਗਲਵਾਰ ਨੂੰ ਲਗਾਤਾਰ ਸੱਤਵੇਂ ਦਿਨ ਵੀ ਜਾਰੀ ਰਹੀ। ਹੜਤਾਲ ਦੌਰਾਨ ਹੜਤਾਲੀ ਕਰਮਚਾਰੀਆਂ ਨੇ ਨਗਰ ਕੌਂਸਲ ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ ਤੇ ਅਧਿਕਾਰੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ। ਭੁੱਚੋ ਸਫਾਈ ਸੇਵਕ ਯੂਨੀਅਨ ਦੇ ਪੱਪੂ ਰਾਮ, ਸਕੱਤਰ ਦਿਲਬਾਗ, ਰਮੇਸ਼ ਸੰਜੂ ਅਤੇ ਸਲਾਹਕਾਰ ਰਮੇਸ਼ ਕੁਮਾਰ ਪ੍ਰਭੂ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਪੰਜ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ ਹਨ। ਇਸ ਤੋਂ ਇਲਾਵਾ, ਕਈ ਹੋਰ ਮੰਗਾਂ ਪੂਰੀਆਂ ਨਹੀਂ ਹੋਈਆਂ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਤਨਖਾਹਾਂ ਜਲਦੀ ਤੋਂ ਜਲਦੀ ਨਾ ਦਿੱਤੀਆਂ ਗਈਆਂ ਤਾਂ ਉਹ ਜ਼ੋਰਦਾਰ ਸੰਘਰਸ਼ ਸ਼ੁਰੂ ਕਰਨਗੇ। ਇਸ ਮੌਕੇ ਲਛਮਣ ਦਾਸ, ਰਮੇਸ਼ ਕੁਮਾਰ ਸੰਜੂ, ਸੰਜੀਵ ਕੁਮਾਰ, ਦਰਸ਼ਨਾਂ ਅਤੇ ਹੋਰ ਹਾਜ਼ਰ ਸਨ।