Bathinda News : ਪਿੰਡ ਗੰਗਾ 'ਚ ਦੀਵਾਰ ਡਿੱਗਣ ਕਾਰਨ ਬੱਚੇ ਦੀ ਮੌਤ, ਔਰਤ ਜ਼ਖ਼ਮੀ
ਖੁਦਾਈ ਕਾਰਨ ਇੱਕ ਘਰ ਦੀ ਕੰਧ ਡਿੱਗ ਗਈ ਜਿਸ ਕਾਰਨ ਉੱਥੇ ਖੇਡ ਰਿਹਾ 10 ਸਾਲਾ ਮਾਸੂਮ ਵਤਨਦੀਪ ਸਿੰਘ ਪੁੱਤਰ ਬਿਸ਼ਨ ਸਿੰਘ ਕੰਧ ਦੀ ਲਪੇਟ ਵਿੱਚ ਆ ਗਿਆ ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ।
Publish Date: Thu, 07 May 2026 08:23 PM (IST)
Updated Date: Thu, 07 May 2026 08:25 PM (IST)
ਸਟਾਫ਼ ਰਿਪੋਰਟਰ, ਬਠਿੰਡਾ : ਜ਼ਿਲ੍ਹੇ ਦੇ ਪਿੰਡ ਗੰਗਾ ਵਿੱਚ ਦੀਵਾਰ ਡਿੱਗਣ ਕਾਰਨ ਇੱਕ ਮਾਸੂਮ ਬੱਚੇ ਦੀ ਮੌਤ ਹੋ ਗਈ ਜਦੋਂ ਕਿ ਔਰਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਅੰਦਰ ਪਾਣੀ ਦੀ ਨਿਕਾਸੀ ਲਈ ਪਾਈਪਾਂ ਪਾਈਆਂ ਜਾ ਰਹੀਆਂ ਸਨ।
ਇਸ ਦੌਰਾਨ ਕੀਤੀ ਗਈ ਖੁਦਾਈ ਕਾਰਨ ਇੱਕ ਘਰ ਦੀ ਕੰਧ ਡਿੱਗ ਗਈ ਜਿਸ ਕਾਰਨ ਉੱਥੇ ਖੇਡ ਰਿਹਾ 10 ਸਾਲਾ ਮਾਸੂਮ ਵਤਨਦੀਪ ਸਿੰਘ ਪੁੱਤਰ ਬਿਸ਼ਨ ਸਿੰਘ ਕੰਧ ਦੀ ਲਪੇਟ ਵਿੱਚ ਆ ਗਿਆ ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ। ਇਸ ਦੌਰਾਨ ਇੱਕ ਔਰਤ ਕਰਮਜੀਤ ਕੌਰ ਪਤਨੀ ਜਗਸੀਰ ਸਿੰਘ ਗੰਭੀਰ ਰੂਪ ਵਿੱਚ ਜਖਮੀ ਹੋਈ ਹੈ ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਥਾਣਾ ਨਹੀਆਂ ਵਾਲਾ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।