Bathinda News: ਸੰਗਤ ਮੰਡੀ 'ਚ ਗੈਸ ਸਿਲੰਡਰਾਂ ਦੀ ਕਾਲਾਬਜ਼ਾਰੀ ਖ਼ਿਲਾਫ਼ ਬਜ਼ਾਰ ਬੰਦ, ਬੱਸ ਅੱਡੇ ‘ਤੇ ਧਰਨਾ ਸ਼ੁਰੂ
ਧਰਨਾਕਾਰੀਆਂ ਦਾ ਦੋਸ਼ ਸੀ ਕਿ ਖੇਤਰ ਵਿੱਚ ਘਰੇਲੂ ਗੈਸ ਸਿਲੰਡਰਾਂ ਦੀ ਕਾਲਾਬਜ਼ਾਰੀ ਜ਼ੋਰਾਂ ‘ਤੇ ਹੈ, ਜਿਸ ਕਾਰਨ ਆਮ ਲੋਕਾਂ ਅਤੇ ਛੋਟੇ ਵਪਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਥਾਵਾਂ ‘ਤੇ ਸਿਲੰਡਰ ਉੱਚੇ ਭਾਅ ‘ਤੇ ਵੇਚੇ ਜਾ ਰਹੇ ਹਨ, ਪਰ ਸੰਬੰਧਤ ਵਿਭਾਗ ਇਸ ਮਾਮਲੇ ਵਿੱਚ ਕੋਈ ਸਖ਼ਤ ਕਾਰਵਾਈ ਨਹੀਂ ਕਰ ਰਿਹਾ।
Publish Date: Sat, 02 May 2026 02:02 PM (IST)
Updated Date: Sat, 02 May 2026 02:29 PM (IST)
ਧਰਮਪਾਲ ਸਿੰਘ, ਸੰਗਤ ਮੰਡੀ: ਸੰਗਤ ਮੰਡੀ ਵਿੱਚ ਗੈਸ ਸਿਲੰਡਰਾਂ ਦੀ ਕਾਲਾਬਜ਼ਾਰੀ ਵਿਰੁੱਧ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਸ਼ੁੱਕਰਵਾਰ ਨੂੰ ਸਥਾਨਕ ਦੁਕਾਨਦਾਰਾਂ ਵੱਲੋਂ ਬਜ਼ਾਰ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਪਾਰੀਆਂ ਨੇ ਬੱਸ ਅੱਡੇ ‘ਤੇ ਇਕੱਠੇ ਹੋ ਕੇ ਧਰਨਾ ਸ਼ੁਰੂ ਕਰ ਦਿੱਤਾ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਧਰਨਾਕਾਰੀਆਂ ਦਾ ਦੋਸ਼ ਸੀ ਕਿ ਖੇਤਰ ਵਿੱਚ ਘਰੇਲੂ ਗੈਸ ਸਿਲੰਡਰਾਂ ਦੀ ਕਾਲਾਬਜ਼ਾਰੀ ਜ਼ੋਰਾਂ ‘ਤੇ ਹੈ, ਜਿਸ ਕਾਰਨ ਆਮ ਲੋਕਾਂ ਅਤੇ ਛੋਟੇ ਵਪਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਥਾਵਾਂ ‘ਤੇ ਸਿਲੰਡਰ ਉੱਚੇ ਭਾਅ ‘ਤੇ ਵੇਚੇ ਜਾ ਰਹੇ ਹਨ, ਪਰ ਸੰਬੰਧਤ ਵਿਭਾਗ ਇਸ ਮਾਮਲੇ ਵਿੱਚ ਕੋਈ ਸਖ਼ਤ ਕਾਰਵਾਈ ਨਹੀਂ ਕਰ ਰਿਹਾ।
ਵਪਾਰੀਆਂ ਨੇ ਮੰਗ ਕੀਤੀ ਕਿ ਗੈਸ ਸਿਲੰਡਰਾਂ ਦੀ ਗੈਰਕਾਨੂੰਨੀ ਵਿਕਰੀ ਕਰਨ ਵਾਲਿਆਂ ਖ਼ਿਲਾਫ਼ ਤੁਰੰਤ ਛਾਪੇਮਾਰੀ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਲੋਕਾਂ ਨੂੰ ਨਿਯਮਤ ਰੇਟਾਂ ‘ਤੇ ਗੈਸ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਧਰਨੇ ਕਾਰਨ ਕੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਰਹੀ। ਮੌਕੇ ‘ਤੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਪਹੁੰਚ ਕੇ ਹਾਲਾਤ ‘ਤੇ ਨਜ਼ਰ ਰੱਖਦੇ ਰਹੇ। ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ।