Bathinda News : ਜੇਲ੍ਹ 'ਚ ਨਸ਼ਾ ਲਿਜਾਂਦਾ ਸੀਨੀਅਰ ਕਾਂਸਟੇਬਲ ਗ੍ਰਿਫ਼ਤਾਰ, ਕੈਂਟ ਥਾਣਾ ਪੁਲਿਸ ਨੇ ਦਰਜ ਕੀਤਾ ਮਾਮਲਾ
ਕੇਂਦਰੀ ਜੇਲ੍ਹ ਵਿੱਚ ਤਾਇਨਾਤ ਇੱਕ ਸੀਨੀਅਰ ਕਾਂਸਟੇਬਲ ਨੂੰ ਨਸ਼ੀਲਾ ਪਦਾਰਥ ਅੰਦਰ ਲੈ ਜਾਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਅੰਗਰੇਜ਼ ਸਿੰਘ ਵਜੋਂ ਹੋਈ ਹੈ, ਜੋ ਆਈਆਰਬੀ ਵਿੱਚ ਤਾਇਨਾਤ ਹੈ।
Publish Date: Thu, 30 Apr 2026 09:04 PM (IST)
Updated Date: Thu, 30 Apr 2026 09:07 PM (IST)
ਸੀਨੀਅਰ ਸਟਾਫ ਰਿਪੋਰਟਰ, ਬਠਿੰਡਾ : ਕੇਂਦਰੀ ਜੇਲ੍ਹ ਵਿੱਚ ਤਾਇਨਾਤ ਇੱਕ ਸੀਨੀਅਰ ਕਾਂਸਟੇਬਲ ਨੂੰ ਨਸ਼ੀਲਾ ਪਦਾਰਥ ਅੰਦਰ ਲੈ ਜਾਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਅੰਗਰੇਜ਼ ਸਿੰਘ ਵਜੋਂ ਹੋਈ ਹੈ, ਜੋ ਆਈਆਰਬੀ ਵਿੱਚ ਤਾਇਨਾਤ ਹੈ।
ਜਾਣਕਾਰੀ ਅਨੁਸਾਰ ਬੁੱਧਵਾਰ ਰਾਤ ਜਦੋਂ ਅੰਗਰੇਜ਼ ਸਿੰਘ ਆਪਣੀ ਡਿਊਟੀ ਲਈ ਜੇਲ੍ਹ ਅੰਦਰ ਦਾਖਲ ਹੋ ਰਿਹਾ ਸੀ ਤਾਂ ਉੱਥੇ ਤਾਇਨਾਤ ਸੀ.ਆਰ.ਪੀ.ਐੱਫ. ਜਵਾਨਾਂ ਨੇ ਉਸ ਦੀ ਰੁਟੀਨ ਜਾਂਚ ਕੀਤੀ। ਤਲਾਸ਼ੀ ਦੌਰਾਨ ਉਸ ਦੀ ਪੱਗ ਵਿੱਚ ਬੰਨੀ ਫਿਫਟੀ (ਕੱਪੜੇ ਦੀ ਪਰਤ) ਵਿੱਚੋਂ 34 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ।
ਡੀਐਸਪੀ ਅਰੁਣ ਮੁੰਡਨ ਨੇ ਦੱਸਿਆ ਕਿ ਸੀਆਰਪੀਐੱਫ ਨੇ ਤੁਰੰਤ ਉਸ ਨੂੰ ਹਿਰਾਸਤ ਵਿੱਚ ਲੈ ਕੇ ਜੇਲ੍ਹ ਪ੍ਰਸ਼ਾਸਨ ਰਾਹੀਂ ਥਾਣਾ ਕੈਂਟ ਪੁਲਿਸ ਹਵਾਲੇ ਕਰ ਦਿੱਤਾ। ਇਸ ਤੋਂ ਬਾਅਦ ਥਾਣਾ ਕੈਂਟ ਪੁਲਿਸ ਨੇ ਵੀਰਵਾਰ ਸ਼ਾਮ ਦੋਸ਼ੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ।
ਡੀਐਸਪੀ ਨੇ ਕਿਹਾ ਕਿ ਹੁਣ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਹ ਪਤਾ ਲੱਗ ਸਕੇ ਕਿ ਉਹ ਨਸ਼ਾ ਕਿੱਥੋਂ ਲਿਆਇਆ ਸੀ ਅਤੇ ਜੇਲ੍ਹ ਅੰਦਰ ਕਿਸ ਨੂੰ ਦੇਣ ਦੀ ਯੋਜਨਾ ਸੀ। ਪੁਲਿਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ।