Bathinda News : ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ, ਦੋ ਮੁਲਜ਼ਮ ਗ੍ਰਿਫ਼ਤਾਰ
ਜ਼ਿਲ੍ਹੇ ਦੇ ਪਿੰਡ ਲੇਲੇਵਾਲਾ ਵਿੱਚ ਚਿੱਟੇ ਦਾ ਟੀਕਾ ਲਗਾਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੀ ਮਾਤਾ ਰਾਣੋ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਤਿੰਨ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ।
Publish Date: Wed, 24 Dec 2025 08:03 PM (IST)
Updated Date: Wed, 24 Dec 2025 08:06 PM (IST)
ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਦੇ ਪਿੰਡ ਲੇਲੇਵਾਲਾ ਵਿੱਚ ਚਿੱਟੇ ਦਾ ਟੀਕਾ ਲਗਾਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੀ ਮਾਤਾ ਰਾਣੋ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਤਿੰਨ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ।
ਡੀਐੱਸਪੀ ਤਲਵੰਡੀ ਸਾਬੋ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਲੇਲੇਵਾਲਾ ਦੀ ਔਰਤ ਰਾਣੋ ਕੌਰ ਨੇ ਬਿਆਨ ਦਰਜ ਕਰਵਾਏ ਹਨ ਕਿ ਪਿੰਡ ਦੇ ਹੀ ਕਾਕੜ ਸਿੰਘ, ਰਾਜਾ ਸਿੰਘ ਅਤੇ ਗੁਰਪ੍ਰੀਤ ਸਿੰਘ ਉਸ ਦੇ ਪੁੱਤਰ ਹਿੰਮਤ ਸਿੰਘ ਨੂੰ ਇਹ ਕਹਿ ਕੇ ਘਰੋਂ ਲੈ ਗਏ ਕਿ ਕਿਸੇ ਦਾ ਰਾਜ਼ੀਨਾਮਾ ਕਰਵਾਉਣਾ ਹੈ। ਪੀੜਤ ਨੇ ਦੱਸਿਆ ਕਿ ਕੁਝ ਸਮੇਂ ਬਾਅਦ ਉਕਤ ਤਿੰਨੇ ਵਿਅਕਤੀ ਉਸ ਦੇ ਘਰ ਆਏ ਅਤੇ ਕਹਿਣ ਲੱਗੇ ਕਿ ਹਿੰਮਤ ਸਿੰਘ ਦੀ ਤਬੀਅਤ ਖਰਾਬ ਹੋ ਗਈ ਹੈ।
ਇਸ ਲਈ ਉਸਨੂੰ ਹਸਪਤਾਲ ਦਾਖਲ ਕਰਾਉਣਾ ਪਵੇਗਾ। ਪੀੜਤ ਔਰਤ ਨੇ ਦੱਸਿਆ ਕਿ ਜਦੋਂ ਉਹ ਮੌਕੇ ਤੇ ਪੁੱਜੀ ਤਾਂ ਦੇਖਿਆ ਕਿ ਉਸ ਦ ਪੁੱਤਰ ਦੇ ਚਿੱਟੇ ਦਾ ਟੀਕਾ ਲਗਾਇਆ ਹੋਇਆ ਸੀ, ਜਿਸ ਕਾਰਨ ਉਸ ਦੇ ਪੁੱਤਰ ਦੀ ਮੌਤ ਹੋਈ ਹੈ। ਡੀਐਸਪੀ ਨੇ ਦੱਸਿਆ ਕਿ ਰਾਣ ਕੌਰ ਨੇ ਦੋਸ਼ ਲਾਇਆ ਹੈ ਕਿ ਉਕਤ ਤਿੰਨਾਂ ਵਿਅਕਤੀਆਂ ਨੇ ਨੇ ਉਸ ਦੇ ਪੁੱਤਰ ਦੇ ਚਿੱਟੇ ਦਾ ਟੀਕਾ ਲਗਾਇਆ। ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਤਿੰਨਾਂ ਖਿਲਾਫ ਕੇਸ ਦਰਜ ਕਰਨ ਤੋਂ ਬਾਅਦ ਰਾਜਾ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਜਦੋਂ ਕਿ ਕਾਕੜ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ।