Batthinda News : ਕਾਰ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਤ
ਸਥਾਨਕ ਨੇਹੀਆਂ ਵਾਲਾ- ਲੱਖੀ ਜੰਗਲ ਰੋਡ 'ਤੇ ਸਵਿਫਟ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ, ਜਿਸ ਵਿੱਚ ਮੋਟਰਸਾਈਕਲ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ।
Publish Date: Sat, 08 Nov 2025 07:24 PM (IST)
Updated Date: Sat, 08 Nov 2025 07:26 PM (IST)
ਮਨਦੀਪ ਸਿੰਘ ਮੱਕੜ, ਗੋਨਿਆਣਾ : ਸਥਾਨਕ ਨੇਹੀਆਂ ਵਾਲਾ- ਲੱਖੀ ਜੰਗਲ ਰੋਡ 'ਤੇ ਸਵਿਫਟ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ, ਜਿਸ ਵਿੱਚ ਮੋਟਰਸਾਈਕਲ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ। ਅਮਰਜੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਵਾਸੀ ਪਿੰਡ ਬੱਲੂਆਣਾ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਨੂੰ ਮੇਰਾ ਪਤੀ ਗੁਰਪ੍ਰੀਤ ਸਿੰਘ ਕੰਮ ਕਾਰ ਕਰਕੇ ਜਦੋਂ ਘਰ ਜਾ ਰਿਹਾ ਸੀ ਤਾਂ ਲੱਖੀ ਜੰਗਲ ਵਾਲੀ ਸਾਈਡ ਤੋਂ ਆ ਰਹੀ ਸਵਿਫਟ ਕਾਰ ਨੇ ਪੈਲਸ ਦੇ ਨਜ਼ਦੀਕ ਉਸਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਮੇਰਾ ਪਤੀ ਸੜਕ ਤੇ ਡਿੱਗ ਪਿਆ ਤੇ ਜਦੋਂ ਉਸ ਨੂੰ ਕਿਸੇ ਵਹੀਕਲ ਰਾਹੀਂ ਹਸਪਤਾਲ ਵਿਖੇ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਥਾਣੇਦਾਰ ਗਮਦੂਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਅਧਾਰ ਤੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਕਾਰ ਸਵਾਰ ਮੌਕੇ ਤੇ ਫਰਾਰ ਹੋ ਗਿਆ ਸੀ ਉਸ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ ਹੈ।