ਭਗਵੰਤ ਮਾਨ ਦੀ ‘ਸ਼ੁਕਰਾਨਾ ਯਾਤਰਾ’ ਪੁੱਜੀ ਬਠਿੰਡਾ, ਭਾਜਪਾ ਦੀਆਂ ਨੀਤੀਆਂ ’ਤੇ ਸਾਧੇ ਤਿੱਖੇ ਨਿਸ਼ਾਨੇ
‘ਜਾਗਤ ਜੋਤ’ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ ਬਣਾਉਣ ਤੋਂ ਬਾਅਦ ਕੱਢੀ ਜਾ ਰਹੀ ਸ਼ੁਕਰਾਨਾ ਯਾਤਰਾ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਵਿੱਚ ਪੁੱਜੇ। ਇਸ ਮੌਕੇ ਵੱਡੀ ਗਿਣਤੀ ’ਚ ਸਿੱਖ ਸੰਗਤਾਂ ਵੱਲੋਂ ਭਗਵੰਤ ਮਾਨ ਦਾ ਫੁੱਲਾਂ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਭਾਰਤੀ ਜਨਤਾ ਪਾਰਟੀ ’ਤੇ ਨਿਸ਼ਾਨੇ ਸਾਧੇ।
Publish Date: Fri, 08 May 2026 12:05 PM (IST)
Updated Date: Fri, 08 May 2026 12:10 PM (IST)
ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ। ‘ਜਾਗਤ ਜੋਤ’ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ ਬਣਾਉਣ ਤੋਂ ਬਾਅਦ ਕੱਢੀ ਜਾ ਰਹੀ ਸ਼ੁਕਰਾਨਾ ਯਾਤਰਾ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਵਿੱਚ ਪੁੱਜੇ। ਇਸ ਮੌਕੇ ਵੱਡੀ ਗਿਣਤੀ ’ਚ ਸਿੱਖ ਸੰਗਤਾਂ ਵੱਲੋਂ ਭਗਵੰਤ ਮਾਨ ਦਾ ਫੁੱਲਾਂ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਭਾਰਤੀ ਜਨਤਾ ਪਾਰਟੀ ’ਤੇ ਨਿਸ਼ਾਨੇ ਸਾਧੇ।
ਉਨ੍ਹਾਂ ਨੇ ਭਾਜਪਾ ਦਾ ਨਾਂ ਲਏ ਬਿਨਾਂ ਕਿਹਾ ਕਿ ਕੁਝ ਪਾਰਟੀਆਂ ਫਿਰਕਾ ਪ੍ਰਸਤੀ ਹਿਲਾ ਕੇ ਆਪਸੀ ਭਾਈਚਾਰਕ ਸਾਂਝ ਤੋੜ ਰਹੀਆਂ ਹਨ ਅਤੇ ਵੰਡ ਪਾਉਣ ਦੇ ਯਤਨ ਕਰ ਰਹੀਆਂ ਹਨ। ਇਸ ਲਈ ਅਜਿਹੀਆਂ ਪਾਰਟੀਆਂ ਤੋਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਬੰਗਾਲ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੀ ਹੈ ਪਰ ਉੱਥੇ ਬੁਰਾ ਹਾਲ ਹੋ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਅੱਜ ਉਹ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਬਠਿੰਡਾ ਪੁੱਜੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਰਮਾਤਮਾ ਨੇ ਉਨ੍ਹਾ ਨੂੰ ਬਲ ਅਤੇ ਬੁੱਧੀ ਬਖਸ਼ੀ ਹੈ ਜਿਸ ਸਦਕਾ ਉਹ ਇਹ ਕਾਨੂੰਨ ਬਣਾ ਸਕੇ ਹਨ।