ਵਕੀਲ ਅਸ਼ੋਕ ਕੁਮਾਰ ਸਿੰਗਲਾ ਭਾਜਪਾ ਵਿੱਚ ਸ਼ਾਮਲ
ਭਾਰਤੀ ਜਨਤਾ ਪਾਰਟੀ
Publish Date: Tue, 24 Feb 2026 08:50 PM (IST)
Updated Date: Wed, 25 Feb 2026 04:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦ ਜ਼ਿਲ੍ਹਾ ਜਨਰਲ ਸਕੱਤਰ ਗਗਨਦੀਪ ਸ਼ਰਮਾ ਦੀ ਅਗਵਾਈ ਵਿੱਚ ਬਰੇਟਾ ਦੇ ਵਕੀਲ ਅਸ਼ੋਕ ਕੁਮਾਰ ਸਿੰਗਲਾ ਨੂੰ ਜ਼ਿਲ੍ਹਾ ਪ੍ਰਧਾਨ ਗੋਮਾ ਰਾਮ ਪੁਨੀਆ ਵੱਲੋਂ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਸਰਕਲ ਬਰੇਟਾ ਦੇ ਪ੍ਰਧਾਨ ਰਾਜ ਕੁਮਾਰ ਬਾਂਸਲ ਨੇ ਦੱਸਿਆ ਕਿ ਅਸ਼ੋਕ ਕੁਮਾਰ ਇੱਕ ਸੀਨੀਅਰ ਵਕੀਲ ਹਨ ਅਤੇ ਇਲਾਕੇ ਵਿੱਚ ਚੰਗਾ ਪ੍ਰਭਾਵ ਹੈ। ਇਸ ਨਾਲ ਪਾਰਟੀ ਨੂੰ ਵੱਡਾ ਲਾਭ ਹੋਵੇਗਾ। ਇਸ ਮੌਕੇ ਉਨ੍ਹਾਂ ਨੂੰ ਸਰਕਲ ਦਾ ਲੀਗਲ ਸੈੱਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾੳੇਣਗੇ।ਇਸ ਮੌਕੇ ਮੀਤ ਪ੍ਰਧਾਨ ਪੁਨੀਤ ਮਿੱਤਲ ਅਤੇ ਯੂਵਾ ਆਗੂ ਪ੍ਰਸ਼ਾਂਤ ਸਿੰਗਲਾ ਵੀ ਹਾਜ਼ਰ ਸਨ।