ਬਠਿੰਡਾ 'ਚ ਵੱਡੀ ਠੱਗੀ: ਕੈਨੇਡਾ ਭੇਜਣ ਦੇ ਨਾਂ 'ਤੇ 25 ਲੱਖ ਰੁਪਏ ਮਾਰੇ; ਪੁਲਿਸ ਨੇ ਦੋ ਸਕੇ ਭਰਾਵਾਂ ਖ਼ਿਲਾਫ਼ ਦਰਜ ਕੀਤਾ ਮੁਕੱਦਮਾ
ਥਾਣਾ ਨਹੀਆਂ ਵਾਲਾ ਦੀ ਪੁਲਿਸ ਨੇ ਇੱਕ ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਨਾਮ ਤੇ 25 ਲੱਖ ਰੁਪਏ ਦੀ ਠੱਗੀ ਮਾਰਨ ਅਤੇ ਉਸ ਦੀ ਫਸਲ ਚੋਰੀ ਕਰਨ ਦੇ ਦੋਸ਼ ਹੇਠ ਦੋ ਸਕੇ ਭਰਾਵਾਂ ਖਿਲਾਫ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਪੀੜਤ ਨੌਜਵਾਨ ਦੀ ਮਾਂ ਦੀ ਸ਼ਿਕਾਇਤ ਤੇ ਅਮਲ ਵਿੱਚ ਲਿਆਂਦੀ ਗਈ ਹੈ।
Publish Date: Fri, 15 May 2026 02:54 PM (IST)
Updated Date: Fri, 15 May 2026 02:56 PM (IST)
ਦੀਪਕ ਸ਼ਰਮਾ, ਪੰਜਾਬੀ ਜਾਗਰਣ ਬਠਿੰਡਾ। ਥਾਣਾ ਨਹੀਆਂ ਵਾਲਾ ਦੀ ਪੁਲਿਸ ਨੇ ਇੱਕ ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਨਾਮ ਤੇ 25 ਲੱਖ ਰੁਪਏ ਦੀ ਠੱਗੀ ਮਾਰਨ ਅਤੇ ਉਸ ਦੀ ਫਸਲ ਚੋਰੀ ਕਰਨ ਦੇ ਦੋਸ਼ ਹੇਠ ਦੋ ਸਕੇ ਭਰਾਵਾਂ ਖਿਲਾਫ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਪੀੜਤ ਨੌਜਵਾਨ ਦੀ ਮਾਂ ਦੀ ਸ਼ਿਕਾਇਤ ਤੇ ਅਮਲ ਵਿੱਚ ਲਿਆਂਦੀ ਗਈ ਹੈ।
ਇਸ ਸਬੰਧੀ ਸਬ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਹੈ ਕਿ ਪਿੰਡ ਮਹਿਮਾ ਭਗਵਾਨਾਂ ਦੀ ਰਹਿਣ ਵਾਲੀ ਮਨਦੀਪ ਕੌਰ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦੇ ਪਿੰਡ ਦੇ ਹੀ ਰਹਿਣ ਵਾਲੇ ਰੁਪਿੰਦਰ ਸਿੰਘ ਅਤੇ ਪਲਵਿੰਦਰ ਸਿੰਘ ਨੇ ਉਸ ਤੇ ਲੜਕੇ ਨੂੰ ਕੈਨੇਡਾ ਭੇਜਣ ਦੇ ਨਾਮ ਤੇ ਉਸ ਨਾਲ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ, ਪੀੜਤਾ ਅਨੁਸਾਰ ਉਕਤ ਭਰਾਵਾਂ ਨੇ ਉਸ ਨੂੰ ਝਾਂਸੇ ਵਿੱਚ ਲੈ ਕੇ ਉਸ ਕੋਲੋਂ 25 ਲੱਖ ਰੁਪਏ ਲੈ ਲਏ।
ਪਰ ਨਾ ਤਾਂ ਉਸ ਤੇ ਲੜਕੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ, ਇਸੇ ਤਰ੍ਹਾਂ ਉਕਤ ਵਿਅਕਤੀਆਂ ਨੇ ਉਸ ਦੀ ਬੀਜੀ ਹੋਈ ਫਸਲ ਵੀ ਚੋਰੀ ਕਰ ਲਈ ਹੈ। ਜਾਂਚ ਅਧਿਕਾਰੀ ਨੂੰ ਅਨੁਸਾਰ ਪੀੜਤਾ ਦੀ ਸ਼ਿਕਾਇਤ ਤੇ ਕਥਿਤ ਦੋਸ਼ੀਆਂ ਖਿਲਾਫ ਧੋਖਾਧੜੀ ਕਰਨ ਅਤੇ ਫਸਲ ਚੋਰੀ ਕਰਨ ਦੇ ਦੋਸ਼ ਹੇਠ ਬਣਦੀਆਂ ਧਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।