ਸਰਦੂਲਗੜ੍ਹ ਪੁਲਿਸ ਦੀ ਵੱਡੀ ਕਾਮਯਾਬੀ: ਦੋਹਰੇ ਕਤਲ ਕਾਂਡ ਦਾ ਮੁਲਜ਼ਮ ਚੜ੍ਹਿਆ ਅੜਿੱਕੇ, ਰਿਮਾਂਡ ਦੌਰਾਨ ਹੋਣਗੇ ਵੱਡੇ ਖੁਲਾਸੇ
ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦੇਣ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ ਐਸ ਪੀ (ਇਨਵੈਸਟੀਗੇਸ਼ਨ) ਮਨਮੋਹਨ ਸਿੰਘ ਔਲਖ ਨੇ ਦੱਸਿਆ ਕਿ ਬੀਤੀ 27 ਫਰਵਰੀ ਨੂੰ ਸਰਦੂਲਗੜ੍ਹ ਦੇ ਸ਼ੈਲਰ ਰੋਡ 'ਤੇ ਇਕ ਫਾਰਮ ਹਾਊਸ ਵਿੱਚ ਜਸਵੀਰ ਕੁਮਾਰ ਕਾਕਾ ਪੁੱਤਰ ਰਮੇਸ਼ ਕੁਮਾਰ ਵਾਸੀ ਸਰਦੂਲਗੜ ਅਤੇ ਬਲਦੇਵ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਮੀਰਪੁਰ ਖੁਰਦ ਦਾ ਕਤਲ ਕਰ ਦਿੱਤਾ ਗਿਆ ਸੀ
Publish Date: Thu, 05 Mar 2026 08:16 AM (IST)
Updated Date: Thu, 05 Mar 2026 08:22 AM (IST)

ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ, ਸਰਦੂਲਗੜ੍ਹ: ਪਿਛਲੇ ਦਿਨੀਂ ਸਰਦੂਲਗੜ੍ਹ ਵਿਖੇ ਹੋਏ ਦੋਹਰੇ ਕਤਲ ਕਾਂਡ ਨੂੰ ਲੈ ਕੇ ਪੁਲਿਸ ਕਈ ਦਿਨਾਂ ਤੋਂ ਇਸ ਗੁੱਥੀ ਨੂੰ ਸੁਲਝਾਉਣ ਵਿੱਚ ਲੱਗੀ ਹੋਈ ਸੀ ਜਿਸ ਨੂੰ ਲੈ ਕੇ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਕਿ ਜਸਵੀਰ ਕੁਮਾਰ ਕਾਕਾ ਦੇ ਫਾਰਮ ਹਾਊਸ ਦੇ ਨਜ਼ਦੀਕ ਹੀ ਰਹਿੰਦੇ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕੀਤਾ ਤਾਂ ਪੁੱਛਗਿੱਛ ਦੌਰਾਨ ਉਸ ਨੇ ਮੰਨਿਆ ਕਿ ਇਹ ਦੌਹਰਾ ਕਤਲ ਉਸ ਵਲੋਂ ਹੀ ਕੀਤਾ ਗਿਆ ਹੈ।ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦੇਣ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ ਐਸ ਪੀ (ਇਨਵੈਸਟੀਗੇਸ਼ਨ) ਮਨਮੋਹਨ ਸਿੰਘ ਔਲਖ ਨੇ ਦੱਸਿਆ ਕਿ ਬੀਤੀ 27 ਫਰਵਰੀ ਨੂੰ ਸਰਦੂਲਗੜ੍ਹ ਦੇ ਸ਼ੈਲਰ ਰੋਡ 'ਤੇ ਇਕ ਫਾਰਮ ਹਾਊਸ ਵਿੱਚ ਜਸਵੀਰ ਕੁਮਾਰ ਕਾਕਾ ਪੁੱਤਰ ਰਮੇਸ਼ ਕੁਮਾਰ ਵਾਸੀ ਸਰਦੂਲਗੜ ਅਤੇ ਬਲਦੇਵ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਮੀਰਪੁਰ ਖੁਰਦ ਦਾ ਕਤਲ ਕਰ ਦਿੱਤਾ ਗਿਆ ਸੀ ਜਿਸ ਨੂੰ ਲੈ ਕੇ ਪੁਲਿਸ ਨੇ ਮੁਕੱਦਮਾ ਨੰ 50, 27-2-2026 ਧਾਰਾ 103, 3(5) ਬੀਐਨਐਸ ਥਾਣਾ ਸਰਦੂਲਗੜ੍ਹ ਵਿਖੇ ਨਾ ਮਾਲੂਮ ਵਿਅਕਤੀਆਂ ਖਿਲਾਫ ਦਰਜ ਕੀਤਾ ਗਿਆ ਪੁਲਿਸ ਵੱਲੋਂ ਇਸ ਕਤਲ ਕੇ ਇਸ ਨੂੰ ਟਰੇਸ ਕਰਨ ਲਈ ਵੱਖ ਵੱਖ ਟੀਮਾਂ ਦਾ ਗਠਨ ਕੀਤਾ ਗਿਆ। ਜਿਨ੍ਹਾਂ ਨੇ ਪੂਰੀ ਮੁਸਤੈਦੀ ਅਤੇ ਵਿਗਿਆਨਿਕ ਤਰੀਕੇ ਨਾਲ ਕੰਮ ਕਰਦੇ ਹੋਏ ਫਾਰਮ ਹਾਊਸ ਦੇ ਗੁਆਂਢੀ ਗੁਰਪ੍ਰੀਤ ਸਿੰਘ ਉਰਫ ਨਿਓਲਾ ਪੁੱਤਰ ਘੋਨਾ ਸਿੰਘ ਵਾਸੀ ਵਾਰਡ ਨੰਬਰ ਚਾਰ ਸਰਦੂਲਗੜ੍ਹ ਨੂੰ ਇਸ ਕੇਸ ਵਿੱਚ ਨਾਮਜ਼ਦ ਕਰਕੇ ਪੁੱਛਗਿੱਛ ਕੀਤੀ ਤਾਂ ਮੁਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਗੁਰਪ੍ਰੀਤ ਸਿੰਘ ਹੀ ਇਸ ਕਤਲ ਦਾ ਦੋਸ਼ੀ ਹੈ ਕਿਉਂਕਿ ਗੁਰਪ੍ਰੀਤ ਸਿੰਘ ਨੇ ਜਾਂਚ ਦੌਰਾਨ ਦੱਸਿਆ ਕਿ ਕੁਝ ਅਰਸਾ ਪਹਿਲਾਂ ਉਸ ਦੇ ਪਿਤਾ ਦੀ ਕਿਸੇ ਕਾਰਨਾਂ ਕਰਕੇ ਮੌਤ ਹੋ ਗਈ ਸੀ ਜਿਸ ਦਾ ਸ਼ੱਕ ਗੁਰਪ੍ਰੀਤ ਸਿੰਘ ਜਸਵੀਰ ਕੁਮਾਰ ਕਾਕਾ ਉੱਤੇ ਕਰਦਾ ਸੀ ਜਿਸ ਦੀ ਰੰਜਿਸ਼ ਕਾਰਨ ਗੁਰਪ੍ਰੀਤ ਸਿੰਘ ਉਰਫ ਨਿਉਲਾ ਵਲੋਂ ਉਸ ਦੇ ਫਾਰਮ ਹਾਊਸ ਵਿੱਚ ਦਾਖਲ ਹੋ ਕੇ ਜਸਵੀਰ ਕੁਮਾਰ ਕਾਕਾ ਅਤੇ ਮਾਲੀ ਬਲਦੇਵ ਸਿੰਘ ਦਾ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਵੱਲੋਂ ਰਿਮਾਂਡ ਹਾਸਿਲ ਕਰਕੇ ਹੋਰ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।