ਜਸਵੀਰ ਸਿੰਘ ਬੱਪੀਆਣਾ ਸਾਥੀਆਂ ਸਣੇ ਭਾਜਪਾ ’ਚ ਸ਼ਾਮਲ
ਨਗਰ ਕੌਂਸਲ ਮਾਨਸਾ ਦੀਆਂ ਚੋਣਾਂ ਨੂੰ ਲੈ ਕੇ
Publish Date: Sun, 17 May 2026 07:18 PM (IST)
Updated Date: Mon, 18 May 2026 04:13 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਨਗਰ ਕੌਂਸਲ ਮਾਨਸਾ ਦੀਆਂ ਚੋਣਾਂ ਨੂੰ ਲੈ ਕੇ ਸ਼ਹਿਰ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਵਾਰਡ-2 ਤੋਂ ਭਾਜਪਾ ਦੇ ਉਮੀਦਵਾਰ ਰਾਜ ਸਿੰਘ ਗੋਗਾ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਸਮਾਜ ਸੇਵੀ ਅਤੇ ਇਲਾਕੇ ਦੇ ਪ੍ਰਮੁੱਖ ਚਿਹਰੇ ਜਸਵੀਰ ਸਿੰਘ ਬੱਪੀਆਣਾ ਆਪਣੇ ਪਰਿਵਾਰ ਅਤੇ ਵੱਡੀ ਗਿਣਤੀ ਵਿੱਚ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਸਮਾਗਮ ਦੌਰਾਨ ਜਸਵੀਰ ਸਿੰਘ ਬੱਪੀਆਣਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ, ਜ਼ਿਲ੍ਹਾ ਪ੍ਰਧਾਨ ਗੋਮਾ ਰਾਮ, ਮਨਦੀਪ ਸਿੰਘ ਮਾਨ, ਵਿਨੋਦ ਕੁਮਾਰ ਕਾਲੀ ਤੇ ਵਾਰਡ-2 ਤੋਂ ਭਾਜਪਾ ਉਮੀਦਵਾਰ ਰਾਜ ਸਿੰਘ ਗੋਗਾ ਵੱਲੋਂ ਭਰਪੂਰ ਸਵਾਗਤ ਕੀਤਾ। ਇਸ ਮੌਕੇ ਜਸਵੀਰ ਸਿੰਘ ਬੱਪੀਆਣਾ ਨੇ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਗੁਰਮੇਲ ਸਿੰਘ ਠੇਕੇਦਾਰ ਦੀ ਪ੍ਰੇਰਣਾ ਅਤੇ ਸਾਥ ਕਾਰਨ ਉਹਨਾਂ ਨੇ ਇਹ ਫੈਸਲਾ ਲਿਆ ਹੈ। ਇਸ ਮੌਕੇ ਸਰਦਾਰ ਜਗਦੀਪ ਸਿੰਘ ਨਕਈ ਨੇ ਕਿਹਾ ਕਿ ਮਾਨਸਾ ਸ਼ਹਿਰ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਦਿਨੋਂ-ਦਿਨ ਭਰਵਾਂ ਸਮਰਥਨ ਮਿਲ ਰਿਹਾ ਹੈ। ਨਗਰ ਕੌਂਸਲ ਚੋਣਾਂ ਵਿੱਚ ਭਾਜਪਾ ਦੇ ਉਮੀਦਵਾਰਾਂ ਨੂੰ ਹਰ ਵਰਗ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਪਾਰਟੀ ਦੇ ਹੱਕ ਵਿੱਚ ਬਣ ਰਹੇ ਮਾਹੌਲ ਕਾਰਨ ਵਿਰੋਧੀ ਪਾਰਟੀਆਂ ਵਿੱਚ ਘਬਰਾਹਟ ਸਾਫ਼ ਦਿਖਾਈ ਦੇ ਰਹੀ ਹੈ। ਇਸ ਮੌਕੇ ਪਾਲੀ ਸਿੰਘ, ਗੁਰਪ੍ਰੀਤ ਸਿੰਘ, ਗਗਨਦੀਪ ਸਿੰਘ, ਯੋਗੇਸ਼ ਕੁਮਾਰ, ਸੰਦੀਪ ਸਿੰਘ, ਜਗਦੇਵ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਰਹੇ।