ਭਾਜਪਾ ਵਰਕਰਾਂ ਵੱਲੋਂ ਸਿੰਗਲਾ ’ਤੇ ਹੋਏ ਹਮਲੇ ਦੇ ਵਿਰੋਧ ’ਚ ਰੋਸ ਧਰਨਾ
ਸਾਬਕਾ ਵਿਧਾਇਕ ਅਤੇ ਭਾਜਪਾ ਦੇ ਜ਼ਿਲ੍ਾ ਸ਼ਹਿਰੀ ਪ੍ਰਧਾਨ ਸਰੂਪ ਚੰਦ ਸਿੰਘਲਾ ਤੇ ਹੋਏ ਹਮਲੇ ਖਿਲਾਫ ਭਾਜਪਾ ਦੇ ਵਰਕਰਾਂ ਨੇ ਸਿਵਲ ਹਸਪਤਾਲ ਅੱਗੇ ਧਰਨਾ ਲਗਾ ਦਿੱਤਾ। ਭਾਜਪਾ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
Publish Date: Tue, 26 May 2026 10:16 PM (IST)
Updated Date: Wed, 27 May 2026 04:13 AM (IST)
ਗੁਰਤੇਜ ਸਿੰਘ ਸਿੱਧੂ , ਪੰਜਾਬੀ ਜਾਗਰਣ, ਬਠਿੰਡਾ : ਸਾਬਕਾ ਵਿਧਾਇਕ ਅਤੇ ਭਾਜਪਾ ਦੇ ਜ਼ਿਲ੍ਾ ਸ਼ਹਿਰੀ ਪ੍ਰਧਾਨ ਸਰੂਪ ਚੰਦ ਸਿੰਘਲਾ ਤੇ ਹੋਏ ਹਮਲੇ ਖਿਲਾਫ ਭਾਜਪਾ ਦੇ ਵਰਕਰਾਂ ਨੇ ਸਿਵਲ ਹਸਪਤਾਲ ਅੱਗੇ ਧਰਨਾ ਲਗਾ ਦਿੱਤਾ। ਭਾਜਪਾ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਭਾਜਪਾ ਵਰਕਰ ਤੇ ਆਗੂ ਮੰਗ ਕਰ ਰਹੇ ਸਨ ਕਿ ਸਰੂਪ ਚੰਦ ਸਿੰਗਲਾ ਉੱਪਰ ਹਮਲਾ ਕਰਨ ਵਾਲੇ ਵਾਰਡ ਨੰਬਰ ਦੋ ਦੇ ਆਪ ਆਪ ਉਮੀਦਵਾਰ ਸਮੇਤ ਹੋਰਨਾਂ ਖਿਲਾਫ ਕੇਸ ਦਰਜ ਕੀਤਾ ਜਾਵੇ। ਭਾਜਪਾ ਵਰਕਰਾਂ ਵੱਲੋਂ ਸੜਕ ਜਾਮ ਕੀਤੇ ਜਾਣ ਕਾਰਨ ਬਠਿੰਡਾ ਮਾਨਸਾ, ਬਠਿੰਡਾ ਤਲਵੰਡੀ ਸਾਬੋ ਤੇ ਬਠਿੰਡਾ ਡੱਬਵਾਲੀ ਰੋਡ ਨੂੰ ਜਾਣ ਵਾਲਾ ਟਰੈਫਿਕ ਪ੍ਰਭਾਵਿਤ ਹੋਇਆ। ਇਸ ਮੌਕੇ ਭਾਜਪਾ ਆਗੂਆਂ ਨੇ ਮੰਗ ਕੀਤੀ ਕਿ ਹਮਲਾਵਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਹੀ ਆਪ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਸਿਵਲ ਹਸਪਤਾਲ ਪੁੱਜ ਕੇ ਸਿੰਗਲਾ ਦਾ ਹਾਲ ਚਾਲ ਪੁੱਛਿਆ।