ਬਲਾਕ ਸੰਮਤੀ ਝੁਨੀਰ ਦੀ ਚੋਣ ਨੇਪਰੇ ਚੜ੍ਹੀ
ਬਲਾਕ ਸੰਮਤੀ ਝੁਨੀਰ ਲਈ ਚੇਅਰਮੈਨ ਅਤੇ
Publish Date: Thu, 05 Mar 2026 07:42 PM (IST)
Updated Date: Thu, 05 Mar 2026 07:44 PM (IST)
- ਭੋਲਾ ਸਿੰਘ ਚੇਅਰਮੈਨ ਤੇ ਬਲਜਿੰਦਰ ਕੌਰ ਵਾਈਸ ਚੇਅਰਪਰਸਨ ਚੁਣੇ ਗਏ ਰਮਨਦੀਪ ਸਿੰਘ ਸੰਧੂ, ਪੰਜਾਬੀ ਜਾਗਰਣ ਝੁਨੀਰ : ਬਲਾਕ ਸੰਮਤੀ ਝੁਨੀਰ ਲਈ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੇ ਅਹੁਦੇ ਦੀ ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹ ਗਈ। ਇਸ ਚੋਣ ਦੌਰਾਨ ਬਲਾਕ ਸੰਮਤੀ ਝੁਨੀਰ ਦੇ ਕੋਰਵਾਲਾ ਜ਼ੋਨ ਤੋਂ ਭੋਲਾ ਸਿੰਘ ਨੂੰ ਚੇਅਰਮੈਨ ਅਤੇ ਫ਼ਤਿਹਪੁਰ ਜੋ਼ਨ ਤੋਂ ਬਲਜਿੰਦਰ ਕੌਰ ਨੂੰ ਵਾਈਸ ਚੇਅਰਪਰਸਨ ਚੁਣਿਆ ਗਿਆ ਹੈ। ਇਸ ਮੌਕੇ ਵਿਧਾਇਕ ਹਲਕਾ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਨਵੇਂ ਬਣੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਇਲਾਕੇ ਦੇ ਵਿਕਾਸ ਅਤੇ ਲੋਕ ਭਲਾਈ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਭੂਮਿਕਾ ਨਿਭਾਉਣ। ਉਨ੍ਹਾਂ ਉਮੀਦ ਜਤਾਈ ਕਿ ਨਵੀਂ ਲੀਡਰਸ਼ਿਪ ਬਿਨਾਂ ਕਿਸੇ ਭੇਦਭਾਵ ਦੇ ਤਨਦੇਹੀ ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਸਰਕਾਰੀ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਪਹਿਲ ਦਿੱਤੀ ਜਾਵੇ। ਇਹ ਚੋਣ ਪ੍ਰਕਿਰਿਆ ਐੱਸਡੀਐੱਮ ਸਰਦੂਲਗੜ੍ਹ, ਹਰਜਿੰਦਰ ਸਿੰਘ ਜੱਸਲ ਦੀ ਦੇਖ-ਰੇਖ ਹੇਠ ਨੇਪਰੇ ਚੜ੍ਹੀ। ਇਸ ਮੌਕੇ ਬਲਾਕ ਸੰਮਤੀ ਦੇ ਹੋਰ ਚੁਣੇ ਹੋਏ ਮੈਂਬਰਾਂ ਨੇ ਵੀ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਚੁਣੇ ਗਏ ਨੁਮਾਇੰਦਿਆਂ ਨੇ ਵੀ ਵਿਸ਼ਵਾਸ ਦਿਵਾਇਆ ਕਿ ਉਹ ਜਨਤਾ ਦੀਆਂ ਉਮੀਦਾਂ ਤੇ ਖਰ੍ਹਾ ਉਤਰਨਗੇ।