ਮਾਨਸਾ ਸਰਸ ਮੇਲੇ ‘ਚ ਬਾਊਂਸਰ ਤਾਇਨਾਤ
ਮਾਨਸਾ ਸਰਸ ਮੇਲੇ ਦੌਰਾਨ ਸੁਰੱਖਿਆ ਪ੍ਰਬੰਧਾਂ
Publish Date: Fri, 20 Mar 2026 06:00 PM (IST)
Updated Date: Sat, 21 Mar 2026 04:08 AM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਮਾਨਸਾ : ਇੱਥੇ ਸਰਸ ਮੇਲੇ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਬਣਾਉਣ ਲਈ (ਦੀਪ ਬਾਊਂਸਰ ਗੁਰੱਪ) ਦੀ ਵਿਸ਼ੇਸ਼ ਤਾਇਨਾਤੀ ਕੀਤੀ ਗਈ ਹੈ। ਮੇਲੇ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਲੋਕਾਂ ਦੇ ਮੱਦੇਨਜ਼ਰ ਬਾਊਂਸਰ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਂਦੇ ਨਜ਼ਰ ਆ ਰਹੇ ਹਨ। ਜਾਣਕਾਰੀ ਮੁਤਾਬਕ ਬਾਊਂਸਰ ਮੇਲੇ ਦੇ ਮੁੱਖ ਦਰਵਾਜ਼ਿਆਂ, ਵੀਆਈਪੀ ਇਲਾਕਿਆਂ ਅਤੇ ਸਟੇਜ ਨੇੜੇ ਤਾਇਨਾਤ ਕੀਤੇ ਗਏ ਹਨ, ਜਿੱਥੇ ਉਹ ਹਰ ਆਉਣ-ਜਾਣ ਵਾਲੇ ‘ਤੇ ਨਿਗਰਾਨੀ ਰੱਖ ਰਹੇ ਹਨ। ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣ ਲਈ ਉਹ ਪੁਲਿਸ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰ ਰਹੇ ਹਨ। ਮੇਲੇ ਵਿੱਚ ਆਏ ਲੋਕਾਂ ਨੇ ਵੀ ਸੁਰੱਖਿਆ ਪ੍ਰਬੰਧਾਂ ‘ਤੇ ਸੰਤੁਸ਼ਟੀ ਜਤਾਈ ਹੈ ਅਤੇ ਕਿਹਾ ਕਿ ਬਾਊਂਸਰਾਂ ਦੀ ਮੌਜੂਦਗੀ ਨਾਲ ਉਹ ਆਪਣੇ ਆਪ ਨੂੰ ਜ਼ਿਆਦਾ ਸੁਰੱਖਿਅਤ ਮਹਿਸੂਸ ਕਰ ਰਹੇ ਹਨ।