ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਾਲਾਨ : ਸਿਵਲ ਸਰਜਨ
ਡਿਪਟੀ ਕਮਿਸ਼ਨਰ ਮਾਨਸਾ ਕਮ ਚੈਅਰਮੈਨ ਕੋਟਪਾ
Publish Date: Thu, 30 Oct 2025 09:14 PM (IST)
Updated Date: Fri, 31 Oct 2025 04:13 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ
 ਦਰਸ਼ਨ ਸਿੰਘ ਧਾਲੀਵਾਲ ਜ਼ਿਲ੍ਹਾ ਨੋਡਲ ਅਫਸਰ ਤੰਬਾਕੂ ਕੰਟਰੋਲ ਐਕਟ 2003 ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀ ਟੀਮ, ਜਿਸ ਵਿੱਚ ਅਸ਼ਵਨੀ ਕੁਮਾਰ ਸ਼ਰਮਾਂ, ਜਰਨੈਲ ਸਿੰਘ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਤੇ ਜਸਵੀਰ ਸਿੰਘ ਸੈਕਟਰੀ ਯੂਥ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਤੇ ਦੁਕਾਨਾਂ/ਖੋਖਿਆਂ ਤੇ ਜਨਤਕ ਥਾਵਾਂ ’ਤੇ ਤੰਬਾਕੂ ਨੋਸ਼ੀ ਕਰਨ ਵਾਲੇ ਵਿਅਕਤੀਆਂ ਦੇ ਵੀ ਚਾਲਾਨ ਕੱਟੇ ਅਤੇ ਉਨ੍ਹਾਂ ਨੂੰ ਤੰਬਾਕੂ ਸੇਵਨ ਨਾਲ ਸਰੀਰ ਦੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।
  ਦਰਸ਼ਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਟੀਮ ਵੱਲੋਂ ਸ਼ਹਿਰੀ ਖੇਤਰ ਦੇ ਜਨਤਕ ਸਥਾਨਾਂ/ਸਕੂਲਾਂ ਦੇ ਨੇੜੇ ਜਾ ਕੇ ਖਾਣ ਪੀਣ ਦੀਆਂ ਵਸਤਾਂ ਦੇ ਨਾਲ ਨਾਲ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ ਅਤੇ ਜਨਤਕ ਥਾਂਵਾ ਆਦਿ ਦੀ ਚੈਕਿੰਗ ਕੀਤੀ ਅਤੇ ਚੈਕਿੰਗ ਦੌਰਾਨ ਮਨਾਹੀ ਦੇ ਬਾਵਜੂਦ ਦੁਕਾਨਦਾਰਾਂ ਵੱਲੋਂ ਖੁੱਲੀਆਂ ਸਿਗਰਟਾਂ ਦੀ ਵਿਕਰੀ ਕਰਨ ਤੇ , ਦੁਕਾਨਾਂ ਤੇ 18 ਸਾਲ ਤੋਂ ਘੱਟ ਉਮਰ ਦੇ ਬਾਲਗਾਂ ਨੂੰ ਤੰਬਾਕੂ ਨਾ ਵੇਚਣ ਵਾਲੇ ਸਾਈਨ ਬੋਰਡ ਵੀ ਨਹੀਂ ਲੱਗੇ ਹੋਏ ਸਨ। 
  ਇਸ ਤਰ੍ਹਾਂ ਉਨ੍ਹਾਂ ਵੱਲੋਂ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕੀਤੀ ਜਾ ਰਹੀ ਸੀ। ਅੱਜ ਮਾਨਸਾ ਸ਼ਹਿਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਐਸ ਡੀ ਗਰਲ ਕਾਲਜ ਮਾਨਸਾ ਨੇੜੇ ਦੁਕਾਨਦਾਰਾਂ ਖੋਖਿਆਂ ਅਤੇ ਪਬਲਿਕ ਥਾਵਾਂ ਤੇ ਤੰਬਾਕੂ ਦਾ ਸੇਵਨ ਕਰ ਰਹੇ ਸਨ, ਉਨ੍ਹਾਂ ਦੇ 9 ਚਲਾਨ ਕੱਟ ਕੇ ਨਗਦ ਜੁਰਮਾਨਾ ਵਸੂਲ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੁਚਨਾ ਅਫਸਰ ਵਿਜੈ ਕੁਮਾਰ ਨੇ ਕਿਹਾ ਕਿ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੇ ਸਮੂਹ ਦੁਕਾਨਦਾਰਾਂ ਨੂੰ ਤੰਬਾਕੂ ਕੰਟਰੋਲ ਨਿਯਮਾਂ ਦਾ ਪਾਲਣ ਜਰੂਰੀ ਹੈ ਤਾਂ ਜੋ ਕੋਟਪਾ 2003 ਨੂੰ ਲਾਗੂ ਕਰਵਾਇਆ ਜਾ ਸਕੇ। 
 
ਉਨ੍ਹਾਂ ਕਿਹਾ ਕਿ ਐਕਟ ਦੀ ਧਾਰਾ 6 ਅਨੁਸਾਰ ਵਿਦਿਅਕ ਅਦਾਰਿਆਂ ਦੇ 100 ਗਜ ਦੇ ਘੇਰੇ ਵਿਚ ਤੰਬਾਕੂ ਪਦਾਰਥਾਂ ਦੀ ਵਿਕਰੀ ਤੇ ਮਨਾਹੀ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾ ਉਸ ਵਿਰੁੱਧ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਂਦੀ ਹੈ ਤੇ ਭਵਿੱਖ ’ਚ ਵੀ ਖਾਣ-ਪੀਣ ਦੀਆਂ ਵਸਤਾਂ ਦੇ ਨਾਲ-ਨਾਲ ਤੰਬਾਕੂ ਉਤਪਾਦਾਂ ਦੀ ਵਿਕਰੀਰਹੀਆਂ ਦੁਕਾਨਾਂ, ਖੋਖਿਆਂ, ਢਾਬੇ, ਹੋਟਲ, ਰੈਸਟੋਰੈਂਟ ਆਦਿ ਦੀ ਤੰਬਾਕੂ ਐਕਟ ਤਹਿਤ ਚੈਕਿੰਗ ਜਾਰੀ ਰਹੇਗੀ ਅਤੇ ਕਿਤੇ ਵੀ ਐਕਟ ਉਲੰਘਣਾ ਹੋਣ ਤੇ ਜੁਰਮਾਨਾ ਕੀਤਾ ਜਾਵੇਗਾ।