ਮੀਰਾ ਸਕੂਲ ’ਚ ਸੀਬੀਐੱਸਈ 12ਵੀਂ ਦਾ ਨਤੀਜਾ ਰਿਹੈ ਸ਼ਾਨਦਾਰ
ਸੀਬੀਐੱਸਈ ਵੱਲੋਂ ਐਲਾਨੇ ਗਏ 12ਵੀਂ ਜਮਾਤ
Publish Date: Sun, 17 May 2026 06:49 PM (IST)
Updated Date: Mon, 18 May 2026 04:10 AM (IST)

ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ, ਸਰਦੂਲਗੜ੍ਹ ਸੀਬੀਐੱਸਈ ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਮੀਰਾ ਪਬਲਿਕ ਸਕੂਲ ਸਰਦੂਲੇਵਾਲਾ ਦੇ ਵਿਦਿਆਰਥੀਆਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਇਲਾਕੇ ਵਿੱਚ ਆਪਣਾ ਦਬਦਬਾ ਕਾਇਮ ਰੱਖਿਆ ਹੈ। ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਡਾ. ਰਾਮ ਕ੍ਰਿਸ਼ਨ ਯਾਦਵ ਨੇ ਦੱਸਿਆ ਕਿ ਹੋਣਹਾਰ ਵਿਦਿਆਰਥੀ ਅਚਿੰਤ ਨੇ 96 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਕੂਲ ਦੇ 9 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਇਸ ਤੋਂ ਇਲਾਵਾ 28 ਵਿਦਿਆਰਥੀ ਸਫ਼ਲਤਾ ਪੂਰਵਕ ਮੈਰਿਟ ਸੂਚੀ ਵਿੱਚ ਜਗ੍ਹਾ ਬਣਾਉਣ ਵਿੱਚ ਕਾਮਯਾਬ ਰਹੇ, ਜਦਕਿ 52 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ। ਇੱਕ ਵਿਸ਼ੇਸ਼ ਪ੍ਰਾਪਤੀ ਤੇ ਚਾਨਣਾ ਪਾਉਂਦਿਆਂ ਡਾ. ਯਾਦਵ ਨੇ ਦੱਸਿਆ ਕਿ ਨੰਦਨੀ ਨੇ ਸੰਗੀਤ ਵਿੱਚ 100 ਵਿੱਚੋਂ 100 ਅੰਕ ਪ੍ਰਾਪਤ ਕਰਕੇ ਕਮਾਲ ਕਰ ਦਿੱਤੀ ਹੈ। ਵਿਦਿਆਰਥੀਆਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਚੇਅਰਮੈਨ ਵਿਜੈ ਕੁਮਾਰ ਲਹਿਰੀ ਨੇ ਕਿਹਾ ਕਿ ਇਹ ਨਤੀਜਾ ਦਰਸਾਉਂਦਾ ਹੈ ਕਿ ਸਕੂਲ ਤੇਜ਼ੀ ਨਾਲ ਇੱਕ ਸੁਨਹਿਰੇ ਭਵਿੱਖ ਵੱਲ ਵੱਧ ਰਿਹਾ ਹੈ। ਮੈਨੇਜ਼ਮੈਂਟ ਮੈਂਬਰਾਂ ਸਤੀਸ਼ ਕੁਮਾਰ ਲਹਿਰੀ, ਮਹੇਸ਼ ਗਰਗ ਅਤੇ ਰਜਿੰਦਰ ਗਰਗ ਨੇ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੇ ਯੋਗ ਮਾਰਗਦਰਸ਼ਨ ਅਤੇ ਮਾਪਿਆਂ ਵੱਲੋਂ ਦਿੱਤੇ ਗਏ ਸਹਿਯੋਗ ਨੂੰ ਜਾਂਦਾ ਹੈ। ਉਨ੍ਹਾਂ ਨੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਇਸ ਵੱਡੀ ਪ੍ਰਾਪਤੀ ਤੇ ਵਧਾਈ ਵੀ ਦਿੱਤੀ।