ਕਿਸਾਨਾਂ ਨੇ ਵਿਧਾਇਕ ਦੀ ਰਿਹਾਇਸ਼ ਅੱਗੇ ਲਾਇਆ ਧਰਨਾ
ਕੇਂਦਰ ਕੇਂਦਰ ਕੇਂਦਰ ਕੇਂਦਰ ਕੇਂਦਰ ਕੇਂਦਰ
Publish Date: Thu, 05 Feb 2026 08:04 PM (IST)
Updated Date: Thu, 05 Feb 2026 08:08 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਰਿਹਾਇਸ਼ ਅੱਗੇ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ। ਇਸ ਸਬੰਧੀ ਮੰਗ ਪੱਤਰ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਗਿਆ। ਇਸ ਦੌਰਾਨ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੋਵਾਂ ਖ਼ਿਲਾਫ਼ ਰੋਸ ਜਤਾਇਆ ਗਿਆ। ਯੂਨੀਅਨ ਦੇ ਆਗੂ ਜਗਦੇਵ ਸਿੰਘ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਧਰਨਾ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੋਵਾਂ ਖ਼ਿਲਾਫ਼ ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਬਿਜਲੀ ਬੋਰਡ ਨੂੰ ਪ੍ਰਾਈਵੇਟ ਕਰਨ ਜਾ ਰਹੀ ਹੈ, ਹੜ੍ਹ ਪੀੜਤ ਪਰਿਵਾਰਾਂ ਨੂੰ ਪੂਰਾ ਮੁਆਵਜ਼ਾ ਨਹੀਂ ਦਿੱਤਾ ਗਿਆ, ਖਨੌਰੀ ਸ਼ੰਭੂ ਬਾਰਡਰ ਤੇ ਮੌਰਚੇ ਦੌਰਾਨ ਚੋਰੀ ਹੋਏ ਸਾਮਾਨ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ, ਜਿਸ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖ਼ਿਲਾਫ਼ ਉਨ੍ਹਾਂ ਦਾ ਰੋਸ ਹੈ। ਮਗਨਰੇਗਾ ਦਾ ਬਦਲ ਕੇ ਜੀ ਰਾਮ ਜੀ ਕਰ ਦਿੱਤਾ ਹੈ ਅਤੇ ਇਹ ਸੁਵਿਧਾ ਸਹੀ ਤਰ੍ਹਾਂ ਨਹੀਂ ਦਿੱਤੀ ਜਾ ਰਹੀ, ਤਿੰਨ ਖੇਤੀ ਕਾਨੂੰਨਾਂ ਰੱਦ ਕਰਵਾਉਣ ਦੌਰਾਨ ਸ਼ਹੀਦ ਹੋਏ ਕਿਸਾਨਾਂ, ਮਜ਼ਦੂਰਾਂ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਅਮਰੀਕਾ ਦਾ ਸਮਝੌਤਾ ਰੱਦ ਕੀਤਾ ਜਾਵੇ।