ਮਾਨਸਾ ਦੇ ਪੁਲਿਸ ਥਾਣਿਆਂ ਦੀ ਕੇਂਦਰੀ ਸੁਰੱਖਿਆ ਬਲਾਂ ਵੱਲੋਂ ਚੈਕਿੰਗ
ਮਾਨਸਾ ਜ਼ਿਲ੍ਹਾ ਪੰਜਾਬ ਵਿੱਚੋਂ ਸਭ ਤੋਂ
Publish Date: Mon, 23 Feb 2026 08:53 PM (IST)
Updated Date: Tue, 24 Feb 2026 04:10 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਜ਼ਿਲ੍ਹਾ ਪੰਜਾਬ ਵਿੱਚੋਂ ਸਭ ਤੋਂ ਸੰਵੇਦਨਸ਼ੀਲ ਜ਼ਿਲ੍ਹਾ ਹੈ, ਜਿਸ ਨੂੰ ਲੈ ਕੇ ਕੇਂਦਰੀ ਸੁਰੱਖਿਆ ਬਲਾਂ ਵੱਲੋਂ ਮਾਨਸਾ ਜ਼ਿਲ੍ਹੇ ਦੇ ਪੁਲਿਸ ਥਾਣਿਆਂ ਦੀ ਚੈਕਿੰਗ ਕੀਤੀ ਗਈ। ਪਹਿਲਾਂ ਵਾਪਰੀਆਂ ਘਟਨਾਵਾਂ ਦੀ ਜਾਣਕਾਰੀ ਵੀ ਲਈ ਗਈ ਤੇ ਸ਼ਹਿਰ ਦੇ ਵਿੱਚ ਫ਼ਲੈਗ ਮਾਰਚ ਵੀ ਕੀਤਾ ਗਿਆ। ਸੁਰੱਖਿਆ ਬਲਾਂ ਨੇ ਦੱਸਿਆ ਕਿ ਸੰਵੇਦਨਸ਼ੀਲ ਘਟਨਾ ਮੌਕੇ ਉਸ ’ਤੇ ਕਾਬੂ ਕਿਸ ਤਰ੍ਹਾਂ ਪਾਉਣਾ ਹੈ ਇਸ ਸਬੰਧੀ ਪੁਲਿਸ ਨੂੰ ਟ੍ਰੇਨਿੰਗ ਵੀ ਦਿੱਤੀ ਜਾ ਰਹੀ ਹੈ। ਸਹਾਇਕ ਕਮਾਂਡੈਂਟ ਪ੍ਰੇਮ ਚੰਦ ਯਾਦਵ ਨੇ ਦੱਸਿਆ ਕਿ ਚਾਰ ਦਿਨਾਂ ਦਾ ਚੈਕਿੰਗ ਅਭਿਆਨ ਹੈ ਅਤੇ ਪੰਜਾਬ ਦੇ ਦੋ ਸੰਵੇਦਨਸ਼ੀਲ ਜ਼ਿਲ੍ਹੇ ਹਨ। ਉਨ੍ਹਾਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਮਾਨਸਾ ਜ਼ਿਲ੍ਹਾ ਸਭ ਤੋਂ ਸੰਵੇਦਨਸ਼ੀਲ ਜ਼ਿਲ੍ਹਾ ਹੈ, ਜਿਸ ਨੂੰ ਲੈ ਕੇ ਮਾਨਸਾ ਜ਼ਿਲ੍ਹੇ ਦੇ ਸਾਰੇ ਹੀ ਪੁਲਿਸ ਥਾਣਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਜ਼ਿਲ੍ਹੇ ਵਿੱਚ ਜੋ ਵੀ ਵੱਡੀਆਂ ਘਟਨਾਵਾਂ ਵਾਪਰੀਆਂ ਹਨ ਉਨ੍ਹਾਂ ਦਾ ਡਾਟਾ ਵੀ ਲਿਆ ਜਾ ਰਿਹਾ ਹੈ ਤਾਂ ਕਿ ਆਉਣ ਵਾਲੇ ਸਮੇਂਵਿੱਚ ਕੋਈ ਅਜਿਹੀ ਘਟਨਾ ਨਾ ਵਾਪਰੇ। ਜੇਕਰ ਕੋਈ ਘਟਨਾ ਹੋਰ ਵਾਪਰਨ ਦੀ ਕੋਈ ਆਸ਼ੰਕਾ ਹੈ ਤਾਂ ਉਸ ਤੇ ਕਾਬੂ ਕਿਸ ਤਰ੍ਹਾਂ ਪਾਉਣਾ ਹੈ। ਇਸ ਨੂੰ ਲੈ ਕੇ ਪੰਜਾਬ ਪੁਲਿਸ ਨਾਲ ਤਾਲਮੇਲ ਬਣਾ ਕੇ 26 ਫ਼ਰਵਰੀ ਨੂੰ ਉਨ੍ਹਾਂ ਨੂੰ ਟ੍ਰੇਨਿੰਗ ਵੀ ਦਿੱਤੀ ਜਾਵੇਗੀ ਤਾਂ ਕਿ ਭੀੜ ਨੂੰ ਇਕੱਠੀ ਹੋਣ ਤੋਂ ਕਿਵੇਂ ਰੋਕਿਆ ਜਾ ਸਕਦਾ ਹੈ ਅਤੇ ਭੀੜ ਨੂੰ ਕਿਵੇਂ ਕੰਟਰੋਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਮਾਨਸਾ ਦੇ ਸਦਰ ਸਿਟੀ 1 ਅਤੇ 2 ਜੋਗਾ ਥਾਣਾ ਅਤੇ ਭੀਖੀ ਥਾਣੇ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸ਼ਹਿਰ ਵਿੱਚ ਫ਼ਲੈਗ ਮਾਰਚ ਦੀ ਕੀਤਾ ਜਾ ਰਿਹਾ।