ਪੰਚਾਇਤ ਸੰਮਤੀ ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਨੇ ਸੰਭਾਲੇ ਅਹੁਦੇ : ਵਿਧਾਇਕ ਬੁੱਧਰਾਮ
ਸਥਾਨਕ ਬੀਡੀਪੀਓ ਦਫ਼ਤਰ ਵਿਖੇ ਚੇਅਰਮੈਨ
Publish Date: Sat, 18 Apr 2026 07:02 PM (IST)
Updated Date: Sun, 19 Apr 2026 04:13 AM (IST)
-ਇਮਾਨਦਾਰੀ ਦੇ ਨਾਲ ਕਰਾਂਗਾ ਪੰਚਾਇਤਾਂ ਦੇ ਕੰਮ : ਬਲਵੀਰ ਸਿੰਘ ਚੀਨਾ
ਚਤਰ ਸਿੰਘ, ਪੰਜਾਬੀ ਜਾਗਰਣ, ਬੁਢਲਾਡਾ
ਸਥਾਨਕ ਬੀਡੀਪੀਓ ਦਫ਼ਤਰ ਵਿਖੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਤਾਜਪੋਸ਼ੀ ਨੂੰ ਲੈ ਕੇ ਸਾਦੇ ਸਮਾਰੋਹ ਦੌਰਾਨ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵਿਸ਼ੇਸ਼ ਤੌਰ ‘ਤੇ ਪਹੁੰਚੇ। ਹਲਕਾ ਵਿਧਾਇਕ ਨੇ ਦੱਸਿਆ ਕਿ ਇਹ ਮਾਨ ਸਰਕਾਰ ਦੀ ਹੀ ਦੇਣ ਹੈ ਕਿ ਇੱਕ ਆਮ ਪਰਿਵਾਰ ਦੇ ਵਿਅਕਤੀ ਨੂੰ ਚੇਅਰਮੈਨ ਦਾ ਅਹੁਦਾ ਮਿਲਿਆ ਹੈ। ਜਦੋਂਕਿ ਪਿਛਲੀਆਂ ਸਰਕਾਰਾਂ ਵੇਲੇ ਮੋਟੀਆਂ ਰਕਮਾਂ ਲੈ ਕੇ ਇਹ ਅਹੁਦੇ ਵੇਚੇ ਜਾਂਦੇ ਸਨ, ਪਰ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੇ ਵਿਅਕਤੀਆਂ ਦਾ ਸਨਮਾਨ ਕਰਦੀ ਹੈ। ਇਕ ਕਿਸਾਨ ਮਜ਼ਦੂਰ ਦੇ ਪਰਿਵਾਰ ਦੇ ਬੇਟੇ ਨੂੰ ਵਾਈਸ ਚੇਅਰਮੈਨ ਦਾ ਅਹੁਦਾ ਦੇ ਕੇ ਗਰੀਬ ਪਰਿਵਾਰਾਂ ਨੂੰ ਮਾਣ ਬਖਸ਼ਿਆ ਹੈ। ਸਰਕਾਰ ਹਰ ਤਰ੍ਹਾਂ ਦੇ ਵਿਕਾਸ ਕੰਮ ਵਿੱਚ ਮੋਹਰੀ ਹੈ ਅਤੇ ਔਰਤਾਂ ਨੂੰ 1000-1500 ਰੁਪਏ ਦੇ ਕੇ "ਪੰਜਾਬ" ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ,10 ਲੱਖ ਤੱਕ ਦਾ ਮੁਫ਼ਤ ਬੀਮਾ ਯੋਜਨਾ ਦਾ ਲਾਭ ਦੇ ਕੇ ਹਰ ਵਰਗ ਦਾ ਫ਼ਾਇਦਾ ਕੀਤਾ ਹੈ। 50 ਸਾਲ ਤੋਂ ਉੱਪਰ ਬਜ਼ੁਰਗਾਂ ਨੂੰ ਧਾਰਮਿਕ ਯਾਤਰਾ ਕਰਵਾ ਕੇ ਬਜ਼ੁਰਗਾਂ ਨੂੰ ਮਾਣ ਬਖਸ਼ਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨ੍ਹੀਂ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਜੋ ਕਾਨੂੰਨ ਪਾਸ ਕੀਤਾ ਗਿਆ ਹੈ। ਉਸ ਵਿੱਚ 5 ਲੱਖ ਤੋਂ 25 ਲੱਖ ਤੱਕ ਦੇ ਜੁਰਮਾਨੇ ਤੋਂ ਇਲਾਵਾ ਉਮਰ ਕੈਦ ਤੱਕ ਦੀ ਸਜ਼ਾ ਰੱਖੀ ਗਈ ਹੈ। ਉਨ੍ਹਾਂ ਨੇ ਚੇਅਰਮੈਨ ਬਲਵੀਰ ਸਿੰਘ "ਚੀਨਾ" ਬਹਾਦਰਪੁਰ ਅਤੇ ਉਪ ਚੇਅਰਮੈਨ ਕੁਲਵੰਤ ਸਿੰਘ ਸ਼ੇਰਖਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਇਮਾਨਦਾਰੀ ਨਾਲ ਕੰਮ ਕਰਨਗੇ। ਤਾਜਪੋਸ਼ੀ ਸਮਾਰੋਹ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਵਰਿੰਦਰ ਸੋਨੀ ਚੇਅਰਮੈਨ ਮਾਰਕੀਟ ਕਮੇਟੀ ਭੀਖੀ ਪਹੁੰਚੇ। ਇਸ ਤੋਂ ਇਲਾਵਾ ਚੇਅਰਮੈਨ ਸਤੀਸ਼ ਸਿੰਗਲਾ, ਚੇਅਰਮੈਨ ਰਣਜੀਤ ਸਿੰਘ ਫਰੀਦਕੇ, ਚੇਅਰਮੈਨ ਸੋਹਨਾ ਸਿੰਘ ਕਲੀਪੁਰ, ਚੇਅਰਮੈਨ ਲਲਿਤ ਕੁਮਾਰ ਬਰੇਟਾ, ਜਿਲ੍ਹਾ ਪ੍ਰੀਸ਼ਦ ਮੈਂਬਰ ਚੁਸਪਿੰਦਰ ਸਿੰਘ ਚਹਿਲ, ਚਰਨਜੀਤ ਸਿੰਘ ਅੱਕਾਂਵਾਲੀ, ਸਰਪੰਚ ਜਸਵਿੰਦਰ ਸਿੰਘ ਰਿਓਦ, ਜਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਕੌਰ ਦਲੇਲ ਵਾਲਾ, ਬਲਜਿੰਦਰ ਕੌਰ ਸਮਰਾ ਦੇ ਨਾਲ ਮਹਿਲਾ ਮਹਿਲਾ ਵਰਕਰ, ਪਾਰਟੀ ਦੇ ਬਲਾਕ ਪ੍ਰਧਾਨ ਅਤੇ ਪਿੰਡਾਂ ਦੇ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਬਲਾਕ ਦੇ ਸਰਪੰਚ ਵੱਡੀ ਗਿਣਤੀ ਵਿੱਚ ਹਾਜ਼ਰ ਸਨ।