CM Mann ਦੀ ਫੇਰੀ ਤੋਂ ਪਹਿਲਾਂ ਐਕਸ਼ਨ: ਪੁਰਾਣੀ ਪੈਨਸ਼ਨ ਲਈ ਲੜ ਰਹੇ ਆਗੂਆਂ ਦੇ ਘਰਾਂ ’ਚ ਪੁਲਿਸ ਦੇ ਛਾਪੇ, ਕਈ ਥਾਣੇ ’ਚ ਡੱਕੇ
ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਮਾਨਸਾ ਵਿਖੇ ਆਉਣ ਦੇ ਪ੍ਰੋਗਰਾਮ ਤੋਂ ਪਹਿਲਾਂ ਸਵੇਰੇ ਵੱਡੇ ਤੜਕੇ ਪੁਰਾਣੀ ਪੈਨਸ਼ਨ ਦੀ ਲੜਾਈ ਲੜ ਰਹੇ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂਆਂ ਦਰਸ਼ਨ ਅਲੀਸ਼ੇਰ, ਲਖਵਿੰਦਰ ਮਾਨ ਅਤੇ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਦੱਸਿਆ ਕਿ ਅੱਜ ਸਵੇਰੇ ਚਾਰ ਵਜੇ ਪੁਰਾਣੀ ਪੈਨਸ਼ਨ ਦੀ ਮੰਗ ਕਰਨ ਵਾਲੇ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਗਈ।
Publish Date: Fri, 08 May 2026 10:54 AM (IST)
Updated Date: Fri, 08 May 2026 10:58 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ। ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਮਾਨਸਾ ਵਿਖੇ ਆਉਣ ਦੇ ਪ੍ਰੋਗਰਾਮ ਤੋਂ ਪਹਿਲਾਂ ਸਵੇਰੇ ਵੱਡੇ ਤੜਕੇ ਪੁਰਾਣੀ ਪੈਨਸ਼ਨ ਦੀ ਲੜਾਈ ਲੜ ਰਹੇ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂਆਂ ਦਰਸ਼ਨ ਅਲੀਸ਼ੇਰ, ਲਖਵਿੰਦਰ ਮਾਨ ਅਤੇ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਦੱਸਿਆ ਕਿ ਅੱਜ ਸਵੇਰੇ ਚਾਰ ਵਜੇ ਪੁਰਾਣੀ ਪੈਨਸ਼ਨ ਦੀ ਮੰਗ ਕਰਨ ਵਾਲੇ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਗਈ।
ਇਸ ਦੌਰਾਨ ਕਰਮਜੀਤ ਤਾਮਕੋਟ, ਗੁਰਪ੍ਰੀਤ ਭੀਖੀ, ਕੁਲਦੀਪ ਅੱਕਵਾਲੀ ਅਤੇ ਬਲਵਿੰਦਰ ਘਰਾਂਗਣਾ ਨੂੰ ਗ੍ਰਿਫਤਾਰ ਕਰਕੇ ਥਾਣਾ ਕੋਟ ਧਰਮੂ ਵਿਖੇ ਅਤੇ ਦਰਸ਼ਨ ਜਟਾਣਾ ਨੂੰ ਥਾਣਾ ਸਰਦੂਲਗੜ੍ਹ ਵਿੱਚ ਬੰਦ ਕਰ ਦਿੱਤਾ।
ਇਸੇ ਸੀ.ਪੀ.ਐੱਫ਼. ਕਰਮਚਾਰੀ ਯੂਨੀਅਨ ਦੇ ਪ੍ਰਧਾਨ ਧਰਮਿੰਦਰ ਹੀਰੇਵਾਲਾ ਨੂੰ ਵੀ ਹਿਰਾਸਤ ’ਚ ਲੈ ਕੇ ਥਾਣਾ ਸਿਟੀ - 2 ਵਿੱਚ ਬੰਦ ਕਰ ਦਿੱਤਾ ਹੈ।
ਅਧਿਆਪਕ ਆਗੂਆਂ ਗੁਰਦਾਸ ਰਾਏਪੁਰ, ਹਰਜਿੰਦਰ ਅਨੂਪਗੜ੍ਹ, ਨਵੀਨ ਬੋਹਾ, ਬੇਅੰਤ ਰੜ੍ਹ ਨੇ ਸਰਕਾਰ ਦੇ ਇਸ ਵਤੀਰੇ ਦੀ ਨਿੰਦਾ ਕਰਦਿਆਂ ਕਿਹਾ ਕਿ ਆਪਣੇ ਹੱਕ ਮੰਗ ਵਾਲੇ ਲੋਕਾਂ ਦੀ ਜੁਬਾਨ ਨੂੰ ਇਸ ਤਰ੍ਹਾਂ ਜ਼ਬਰੀ ਨਹੀਂ ਦਬਾਇਆ ਜਾ ਸਕਦਾ।
ਆਗੂਆਂ ਨੂੰ ਕਿਹਾ ਕਿਹਾ ਕਿ ਝੂਠ ਦੇ ਸਿਰ ਸਾਢੇ ਚਾਰ ਸਾਲ ਸਰਕਾਰ ਚਲਾਉਣ ਵਾਲਾ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਓਦੋ ਤੱਕ ਇਸੇ ਤਰ੍ਹਾਂ ਸੰਘਰਸ਼ ਜ਼ਾਰੀ ਰਹੇਗਾ।