ਮਾਣਹਾਨੀ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਅਦਾਲਤ ‘ਚ ਹੋਏ ਪੇਸ਼,5 ਦਸੰਬਰ 2022 ਨੂੰ ਹੋਵੇਗੀ ਅਗਲੀ ਪੇਸ਼ੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਸਾਲ 2019 ਵਿੱਚ ਮਾਨਸਾ ਦੀ ਅਦਾਲਤ ਵਿੱਚ ਦਾਇਰ ਕੀਤੇ ਮਾਣਹਾਨੀ ਕੇਸ ਵਿੱਚ ਪੇਸ਼ ਹੋਏ, ਜਿਸ ਦੀ ਅਗਲੀ ਪੇਸ਼ੀ 5 ਦਸੰਬਰ ਪਾਈ ਗਈ ਹੈ।
Publish Date: Thu, 20 Oct 2022 10:31 AM (IST)
Updated Date: Thu, 20 Oct 2022 04:25 PM (IST)
ਹਰਕ੍ਰਿਸ਼ਨ ਸ਼ਰਮਾ,ਮਾਨਸਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਸਾਲ 2019 ਵਿੱਚ ਮਾਨਸਾ ਦੀ ਅਦਾਲਤ ਵਿੱਚ ਦਾਇਰ ਕੀਤੇ ਮਾਣਹਾਨੀ ਕੇਸ ਵਿੱਚ ਪੇਸ਼ ਹੋਏ, ਜਿਸ ਦੀ ਅਗਲੀ ਪੇਸ਼ੀ 5 ਦਸੰਬਰ ਪਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਮਾਨਯੋਗ ਅਦਾਲਤ ਤੋਂ ਇਸ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਹੈ।
ਦੱਸ ਦੇਈਏ ਕਿ 2019 ਦੀਆਂ ਲੋਕਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਮਾਨਸਾ ਦੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਤੇ ਸੰਗਰੂਰ ਤੋਂ ਲੋਕਸਭਾ ਮੈਂਬਰ ਭਗਵੰਤ ਮਾਨ (ਹੁਣ ਮੁੱਖ ਮੰਤਰੀ ਪੰਜਾਬ) ਨੇ 10 ਕਰੋੜ ਰੁਪਏ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਦਾ ਅਹੁਦਾ ਲੈ ਕੇ ਕਾਂਗਰਸ ਵਿੱਚ ਸ਼ਾਮਿਲ ਹੋਣ ਦੇ ਦੋਸ਼ ਲਗਾਏ ਸਨ। ਜਿਸ ਤੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਜੁਲਾਈ 2019 ਨੂੰ ਭਗਵੰਤ ਸਿੰਘ ਮਾਨ ਸਣੇ 9 ਖ਼ਿਲਾਫ਼ ਮਾਨਸਾ ਦੀ ਮਾਨਯੋਗ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।