ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਦੀ ਕੀਤੀ ਅਚਾਨਕ ਚੈਕਿੰਗ
ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ
Publish Date: Thu, 07 May 2026 04:50 PM (IST)
Updated Date: Thu, 07 May 2026 04:53 PM (IST)

- ਸਿਹਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਲੋਕਾਂ ਨੂੰ ਦੇਣ ਵਧੀਆ ਸਿਹਤ ਸਹੂਲਤਾਂ : ਡਾ. ਰਾਏ ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਨੇ ਆਮ ਆਦਮੀ ਕਲੀਨਿਕ (ਠੂਠਿਆਂ ਵਾਲੀ ਰੋਡ) ਮਾਨਸਾ ਦੀ ਅਚਾਨਕ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਮੇਂ ਦੇ ਪਾਬੰਦ ਰਹਿਣ ਅਤੇ ਇਮਾਨਦਾਰੀ ਨਾਲ ਡਿਊਟੀ ਕਰਨ ਲਈ ਹਦਾਇਤ ਕੀਤੀ। ਨਾਲ ਹੀ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਸਮੁੱਚੇ ਸਟਾਫ਼ ਵੱਲੋਂ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ ਅਤੇ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਸਿਹਤ ਪ੍ਰੋਗਰਾਮਾਂ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਕਿ ਲੋਕ ਇਨ੍ਹਾਂ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਆਮ ਆਦਮੀ ਕਲੀਨਿਕ ਵਿੱਚ ਆਉਣ ਵਾਲੇ ਹਰੇਕ ਮਰੀਜ਼ ਨਾਲ ਨਰਮੀ ਨਾਲ ਪੇਸ਼ ਆਉਂਦੇ ਹੋਏ ਵੱਧ ਤੋਂ ਵੱਧ ਮਾਣ ਸਤਿਕਾਰ ਕੀਤਾ ਜਾਵੇ। ਨਾਲ ਹੀ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 29 ਆਮ ਆਦਮੀ ਕਲੀਨਿਕਾਂ ਵਿਖੇ 107 ਤਰ੍ਹਾਂ ਦੀਆਂ ਦਵਾਈਆਂ ਉਪਲੱਬਧ ਹਨ ਅਤੇ 47 ਤਰ੍ਹਾਂ ਦੇ ਲੈਬ ਟੈਸਟ, ਗਰਭਵਤੀ ਔਰਤਾਂ ਲਈ ਲੈਵਲ 1 ਅਤੇ ਲੈਵਲ 2 ਦੇ ਮੁਫ਼ਤ ਅਲਟਰਾਸਾਊਂਡ, ਜਾਨਵਰਾਂ ਦੇ ਕੱਟਣ ਤੋਂ ਮੁਫ਼ਤ ਟੀਕੇ, ਪਰਿਵਾਰ ਨਿਯੋਜਨ ਸਬੰਧੀ ਸਾਧਨ ਅਤੇ ਦਵਾਈਆਂ ਮੁਫ਼ਤ ਉਪਲਬਧ ਹਨ। ਇਸ ਮੌਕੇ ਆਮ ਆਦਮੀ ਕਲੀਨਿਕ ਦੇ ਮੈਡੀਕਲ ਅਫ਼ਸਰ ਡਾ. ਰੀਆ ਗਰਗ, ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫਸਰ ਤਿਰਲੋਕ ਸਿੰਘ ਅਤੇ ਆਮ ਆਦਮੀ ਕਲੀਨਿਕ ਦਾ ਸਟਾਫ ਹਾਜ਼ਰ ਸਨ।