ਬਠਿੰਡਾ ਵੱਲ ਵੱਧ ਰਹੇ ਕਿਸਾਨਾਂ ਤੇ ਪੁਲਿਸ ਵਿਚਕਾਰ ਝੜਪ, ਪੁਲਿਸ ਨੇ ਛੱਡੇ ਹੰਝੂ ਗੈਸ ਦੇ ਗੋਲੇ
ਡਿਪਟੀ ਕਮਿਸ਼ਨਰ ਦਫਤਰ ਦੇ ਘਰਾਓ ਲਈ ਬਠਿੰਡਾ ਵੱਲ ਵੱਧ ਰਹੇ ਕਿਸਾਨਾਂ ਦੀ ਪੁਲਿਸ ਨਾਲ ਝੜਪ ਹੋ ਗਈ। ਇਸ ਤੋਂ ਬਾਅਦ ਪੁਲਿਸ ਨੇ ਕਿਸਾਨਾਂ ਨੂੰ ਖਦੇੜਨ ਲਈ ਹੰਝੂ ਗੈਸ ਦੇ ਗੋਲੇ ਵੱਡੀ ਗਿਣਤੀ ਦਾਗ ਦਿੱਤੇ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਦੇ ਵਰਕਰ ਅਤੇ ਆਗੂ ਪਿੰਡ ਜਿਉਂਦ ਵਿੱਚ ਇਕੱਤਰ ਹੋ ਹੋ ਰਹੇ ਸਨ ਤਾਂ ਜੋ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫਤਰ ਦਾ ਘਰਾਓ ਕੀਤਾ ਜਾ ਸਕੇ।
Publish Date: Wed, 18 Feb 2026 12:52 PM (IST)
Updated Date: Wed, 18 Feb 2026 12:53 PM (IST)
ਸੀਨੀਅਰ ਸਟਾਫ ਰਿਪੋਰਟਰ, ਬਠਿੰਡਾ - ਡਿਪਟੀ ਕਮਿਸ਼ਨਰ ਦਫਤਰ ਦੇ ਘਰਾਓ ਲਈ ਬਠਿੰਡਾ ਵੱਲ ਵੱਧ ਰਹੇ ਕਿਸਾਨਾਂ ਦੀ ਪੁਲਿਸ ਨਾਲ ਝੜਪ ਹੋ ਗਈ। ਇਸ ਤੋਂ ਬਾਅਦ ਪੁਲਿਸ ਨੇ ਕਿਸਾਨਾਂ ਨੂੰ ਖਦੇੜਨ ਲਈ ਹੰਝੂ ਗੈਸ ਦੇ ਗੋਲੇ ਵੱਡੀ ਗਿਣਤੀ ਦਾਗ ਦਿੱਤੇ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਦੇ ਵਰਕਰ ਅਤੇ ਆਗੂ ਪਿੰਡ ਜਿਉਂਦ ਵਿੱਚ ਇਕੱਤਰ ਹੋ ਹੋ ਰਹੇ ਸਨ ਤਾਂ ਜੋ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫਤਰ ਦਾ ਘਰਾਓ ਕੀਤਾ ਜਾ ਸਕੇ।
ਜਦੋਂ ਪੁਲਿਸ ਨੂੰ ਇਸ ਦਾ ਪਤਾ ਲੱਗਾ ਤਾਂ ਵੱਡੀ ਗਿਣਤੀ ਪੁਲਿਸ ਨੇ ਪਿੰਡ ਨੂੰ ਘੇਰਾ ਪਾ ਲਿਆ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਕਾਰ ਝੜਪ ਹੋ ਗਈ ਜਿਸ ਵਿੱਚ ਕੁਝ ਕਿਸਾਨਾਂ ਦੇ ਮਾਮੂਲੀ ਸੱਟਾਂ ਵੀ ਲੱਗੀਆਂ ਹਨ। ਇਸ ਦੌਰਾਨ ਪੁਲਿਸ ਨੇ ਵੱਡੀ ਗਿਣਤੀ ਹੰਝੂ ਗੈਸ ਦੇ ਗੋਲੇ ਛੱਡੇ। ਪੁਲਿਸ ਕਿਸਾਨਾਂ ਨੂੰ ਕਿਸੇ ਹਾਲਤ ਵੀ ਬਠਿੰਡਾ ਆਉਣ ਤੋਂ ਰੋਕਣ ਲਈ ਅੜੀ ਹੋਈ ਹੈ। ਜਦੋਂ ਕਿ ਦੂਜੇ ਪਾਸੇ ਕਿਸਾਨ ਹਰ ਹਾਲਤ ਬਠਿੰਡਾ ਪਹੁੰਚਣ ਦੀ ਜਿੱਦ ਕਰ ਰਹੇ ਹਨ। ਪੁਲਿਸ ਨੇ ਕਿਸਾਨਾਂ ਨੂੰ ਬਠਿੰਡਾ ਆਉਣ ਤੋਂ ਰੋਕਣ ਲਈ ਸਖਤ ਨਾਕਾਬੰਦੀ ਕੀਤੀ ਹੋਈ ਹੈ।