'ਵਿਸ਼ਵ ਵਾਤਾਵਰਨ ਦਿਵਸ' ਮੌਕੇ ਆਨਲਾਈਨ ਪੋਸਟਰ ਮੇਕਿੰਗ ਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ
ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਸਾਇੰਸ ਐਸੋਸੀਏਸ਼ਨ ਦੇ ਇੰਚਾਰਜ ਅਸਿਸਟੈਂਟ ਪੋ੍ਫੈਸਰ ਸੁਖਵਿੰਦਰ ਸਿੰਘ ਅਤੇ ਐਨਐਸਐਸ ਵਿਭਾਗ ਦੇ ਇੰਚਾਰਜ਼ ਗੁਰਵਿੰਦਰ ਸਿੰਘ ਦੇ ਸਹਿਯੋਗ ਸਦਕਾ 5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਮੌਕੇ ਆਨਲਾਈਨ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ।
Publish Date: Sat, 05 Jun 2021 05:37 PM (IST)
Updated Date: Sat, 05 Jun 2021 05:37 PM (IST)

ਸੀਨੀਅਰ ਸਟਾਫ਼ ਰਿਪੋਰਟਰ, ਬਠਿੰਡਾ : ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਸਾਇੰਸ ਐਸੋਸੀਏਸ਼ਨ ਦੇ ਇੰਚਾਰਜ ਅਸਿਸਟੈਂਟ ਪੋ੍ਫੈਸਰ ਸੁਖਵਿੰਦਰ ਸਿੰਘ ਅਤੇ ਐਨਐਸਐਸ ਵਿਭਾਗ ਦੇ ਇੰਚਾਰਜ਼ ਗੁਰਵਿੰਦਰ ਸਿੰਘ ਦੇ ਸਹਿਯੋਗ ਸਦਕਾ 5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਮੌਕੇ ਆਨਲਾਈਨ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿਚ ਕਾਲਜ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਈਕੋ ਸਿਸਟਮ ਰੀਸਟੋਰੇਸ਼ਨ' ਥੀਮ 'ਤੇ ਵਾਤਾਵਰਨ ਪ੍ਰਣਾਲੀ ਦੀ ਬਹਾਲੀ ਬਾਰੇ ਬਹੁਤ ਸਾਰੇ ਪੋਸਟਰ ਅਤੇ ਸਲੋਗਨ ਬਣਾ ਕੇ ਆਨਲਾਈਨ ਭੇਜੇ। ਜਮਾਤ-ਵਾਰ ਹੋਏ ਪੋਸਟਰ ਮੇਕਿੰਗ ਮੁਕਾਬਲੇ ਵਿਚ ਬੀਏ-ਬੀ.ਐਡ. ਵਿਭਾਗ ਵਿਚੋਂ ਸਮੈਸਟਰ ਦੂਜਾ ਦੀ ਸ਼ਰੂਤੀ ਸ਼ਰਮਾ, ਕਨਮਰਜੀਤ ਕੌਰ ਅਤੇ ਲਖਵੀਰ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰਾਂ੍ਹ ਸਲੋਗਨ ਲਿਖਣ ਮੁਕਾਬਲੇ 'ਚੋਂ ਸਮੈਸਟਰ ਦੂਜਾ ਦੀ ਕਨਮਰਜੀਤ ਕੌਰ ਨੇ ਪਹਿਲਾ ਸਥਾਨ ਅਤੇ ਸਮੈਸਟਰ ਦੂਜਾ ਦੇ ਲਖਵੀਰ ਸਿੰਘ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰਾਂ੍ਹ ਬੀਐਡ. ਵਿਭਾਗ ਵਿਚੋਂ ਪੋਸਟਰ ਮੇਕਿੰਗ ਮੁਕਾਬਲੇ ਵਿਚ ਸਮੈਸਟਰ ਦੂਜਾ ਦੀ ਰਮਨਦੀਪ ਕੌਰ, ਕਰਮਜੀਤ ਕੌਰ ਅਤੇ ਕੁਲਦੀਪ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਬੀ.ਐਡ. ਵਿਭਾਗ ਵਿਚ ਹੋਏ ਸਲੋਗਨ ਲਿਖਣ ਮੁਕਾਬਲੇ 'ਚ ਸਮੈਸਟਰ ਦੂਜਾ ਦੀ ਵਿਦਿਆਰਥਣ ਰਮਨਦੀਪ ਕੌਰ ਨੇ ਪਹਿਲਾ ਸਥਾਨ ਅਤੇ ਗਗਨਦੀਪ ਕੌਰ ਨੇ ਦੂਸਰਾ ਸਥਾਨ ਹਾਸਲ ਕੀਤਾ ਜਦੋਂ ਕਿ ਸਮੈਸਟਰ ਦੂਜਾ ਦੀ ਵਿਦਿਆਰਥਣ ਅਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਜੱਜਮੈਂਟ ਕਰਨ ਦੀ ਭੂਮਿਕਾ ਅਸਿਸਟੈਂਟ ਪੋ੍ਫੈਸਰ ਸੁਖਵਿੰਦਰ ਸਿੰਘ ਅਤੇ ਪੰਜਾਬੀ ਵਿਭਾਗ ਦੀ ਅਸਿਸਟੈਂਟ ਪੋ੍ਫੈਸਰ ਰਾਜਵੀਰ ਕੌਰ ਨੇ ਬਾਖ਼ੂਬੀ ਢੰਗ ਨਾਲ ਨਿਭਾਈ।