ਵਿਧਾਨ ਸਭਾ ਚੋਣਾਂ ’ਚ ਕਾਂਗਰਸ ਬਹੁਮਤ ਨਾਲ ਬਣਾਏਗੀ ਸਰਕਾਰ : ਜਗਸੀਰ ਸਿੰਘ
ਆਉਂਦੀਆਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ
Publish Date: Sat, 09 May 2026 07:17 PM (IST)
Updated Date: Sun, 10 May 2026 04:12 AM (IST)
ਰਮਨਦੀਪ ਸਿੰਘ ਸੰਧੂ, ਪੰਜਾਬੀ ਜਾਗਰਣ, ਝੁਨੀਰ : ਭਵਿੱਖ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਸਰਕਾਰ ਬਣਾਈ ਗਈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਸਬਾ ਝੁਨੀਰ ਵਿਖੇ ਯੂਥ ਕਾਂਗਰਸੀ ਆਗੂ ਹਲਕਾ ਸਰਦੂਲਗੜ੍ਹ ਜਗਸੀਰ ਸਿੰਘ ਜੱਗਾ ਮੀਰਪੁਰ ਨੇ ਪੱਤਰਕਾਰਾਂ ਕੋਲ ਕੀਤਾ। ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਝੂਠੇ ਵਾਅਦਿਆਂ ਨਾਲ ਬਣੀ ਹੈ ਤੇ ਭ੍ਰਿਸ਼ਟਾਚਾਰ ਦਾ ਪੂਰ੍ਹੀ ਤਰ੍ਹਾਂ ਬੋਲ ਬਾਲਾ ਹੈ ਅਤੇ ਕਾਂਗਰਸ ਪਾਰਟੀ ਨੂੰ ਲੋਕ ਦੁਆਰਾ ਸਰਕਾਰ ਬਣਾਉਣ ਲਈ ਉਤਾਵਲੇ ਹੋ ਚੁੱਕੇ ਹਨ। ਪਿਛਲੀ ਕਾਂਗਰਸ ਸਰਕਾਰ ਵੇਲੇ ਪਿੰਡਾਂ ਵਿਚ ਵਧੇਰੇ ਵਿਕਾਸ ਕਾਰਜ ਹੁੰਦੇ ਸਨ ਤੇ ਗ੍ਰਾਂਟਾ ਦੀ ਕਦੇ ਕਮੀ ਨਹੀਂ ਆਈ ਸੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਦਿਨ ਰਾਤ ਮਿਹਨਤ ਕਰਨ ਤਾਂ ਜੋ ਕਾਂਗਰਸ ਦੀ ਸਰਕਾਰ ਆ ਸਕੇ। ਉਨ੍ਹਾਂ ਹਲਕਾ ਇੰਚਾਰਜ ਬਿਕਰਮ ਸਿੰਘ ਮੋਫ਼ਰ ਵੱਲੋਂ ਕੀਤੀ ਮਿਹਨਤ ਦਾ ਮੁੱਲ ਪਾਉਣ ਦੀ ਅਪੀਲ ਕੀਤੀ ਤਾਂ ਜੋ ਮੋਫ਼ਰ ਪਰਿਵਾਰ ਵੱਲੋਂ ਕਰਵਾਏ ਗਏ ਪਿਛਲੇ ਸਾਲਾਂ ਦੌਰਾਨ ਵਿਕਾਸ ਕਾਰਜਾਂ ਨੂੰ ਮੁੱਖ ਰੱਖ ਕੇ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕੀਤੀ ਜਾਵੇਗੀ।