ਕੇਂਦਰ ਦੀਆਂ ਨੀਤੀਆਂ ਕਾਰਨ ਦੇਸ਼ ਆਰਥਿਕ ਮੰਦੀ ਵੱਲ : ਪਾਸਲਾ
ਇਜ਼ਰਾਇਲ ਤੇ ਅਮਰੀਕਾ ਵੱਲੋਂ ਇਰਾਨ ਨਾਲ
Publish Date: Sun, 17 May 2026 06:33 PM (IST)
Updated Date: Mon, 18 May 2026 04:10 AM (IST)

ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ, ਸਰਦੂਲਗੜ੍ਹ : ਇਜ਼ਰਾਇਲ ਤੇ ਅਮਰੀਕਾ ਵੱਲੋਂ ਇਰਾਨ ਨਾਲ ਛੇੜੀ ਜੰਗ ਕਾਰਨ ਦੇਸ਼ ਦੇ ਹਾਲਾਤ ’ਤੇ ਚਰਚਾ ਕਰਨ ਲਈ ਸਰਦੂਲਗੜ੍ਹ ਵਿਖੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਪਹੁੰਚ ਕੇ ਪਾਰਟੀ ਦੇ ਸਥਾਨਕ ਆਗੂਆਂ ਨਾਲ ਵਿਚਾਰ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਅਮਰੀਕਾ ਸਾਮਰਾਜ ਤੇ ਅੰਬਾਨੀ ਅਡਾਨੀ ਦੇ ਦਬਾਅ ਹੇਠ ਲਏ ਜਾ ਰਹੇ ਦੇਸ਼ ਵਿਰੋਧੀ ਫ਼ੈਸਲਿਆਂ ਦੀ ਸਖ਼ਤ ਨਿਖੇਧੀ ਕਰਦਿਆਂ ਹੋਇਆਂ ਲੋਕਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ। ਪਾਰਟੀ ਕਾਰਜਕਰਤਾਵਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੀ ਨੀਤੀ ਕਾਰਨ ਅੱਜ ਸਾਡਾ ਦੇਸ਼ ਆਰਥਿਕ ਮੰਦਹਾਲੀ ਵਿੱਚ ਫ਼ਸ ਚੁੱਕਿਆ ਹੈ, ਜਿਸ ਕਰਕੇ ਆਉਣ ਵਾਲੇ ਦਿਨਾਂ ’ਚ ਲੋਕਾਂ ਨੂੰ ਡੀਜ਼ਲ, ਪੈਟਰੋਲ, ਗੈਸ ਦੀ ਮਹਿੰਗਾਈ ਦੀ ਮਾਰ ਦਾ ਸਾਹਮਣਾ ਕਰਨਾ ਪਵੇਗਾ, ਰੁਜ਼ਗਾਰ ਨੂੰ ਭਾਰੀ ਢਾਹ ਲੱਗੇਗੀ। ਰੁਪਏ ਦੀ ਕੀਮਤ ਡਿੱਗਣ ਨਾਲ ਵਿਦੇਸ਼ੀ ਕਰਜ਼ਾ ਹੋਰ ਵੱਧ ਗਿਆ ਹੈ। ਕਾਮਰੇਡ ਪਾਸਲਾ ਨੇ ਪਾਰਟੀ ਵੱਲੋਂ ਆਉਣ ਵਾਲੇ ਸਮੇਂ ਵਿੱਚ ਉਲੀਕੇ ਪ੍ਰੋਗਰਾਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ 18 ਮਈ ਨੂੰ ਪੈਟਰੋਲ ਗੈਸ ਡੀਜ਼ਲ ਦੀਆਂ ਕੀਮਤਾਂ ਵਧਾਉਣ ਖਿਲਾਫ ਰੋਸ ਮੁਜ਼ਾਹਰਾ 11 ਵਜੇ ਤੋਂ 3 ਵਜੇ ਤੱਕ ਪੰਜਾਬ ਦੇ 90 ਥਾਵਾਂ ਉਪਰ ਕੀਤੇ ਜਾਣਗੇ। ਕੇਂਦਰ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕਰਨ ਲਈ 19 ਮਈ ਤੋਂ 28 ਮਈ ਤੱਕ ਲੋਕਾਂ ਕੋਲ ਚੱਲੋ ਮੁਹਿੰਮ ਤਹਿਤ ਪੰਜ ਹਜ਼ਾਰ ਪਿੰਡਾਂ ’ਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਬਾਰੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਮਨ ਕਾਨੂੰਨ ਨੂੰ ਬਣਾ ਕੇ ਰੱਖਣ ਵਿਚ ਬੁਰੀ ਤਰਾਂ ਫੇਲ੍ਹ ਹੋਈ ਹੈ। ਇਸ ਮੌਕੇ ਪਾਰਟੀ ਦੇ ਪੰਜਾਬ ਇਕਾਈ ਦੇ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਜ਼ਿਲ੍ਹਾ ਸਕੱਤਰ ਲਾਲ ਚੰਦ, ਗੁਰਦੇਵ ਸਿੰਘ ਲੋਹਗੜ੍ਹ, ਆਤਮਾ ਰਾਮ ਸਰਦੂਲਗੜ੍ਹ, ਮਨਦੀਪ ਸਿੰਘ, ਬੰਸੀ ਲਾਲ, ਗੁਰਪ੍ਰੀਤ ਸਿੰਘ, ਵਿਕਰਮ ਸਿੰਘ ਆਦਿ ਹਾਜ਼ਰ ਸਨ।